17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਭਾਜਪਾ ਹਾਈਕਮਾਨ ਨੇ ਤਰੁਣ ਚੁੱਘ ਨੂੰ ਰਾਜ ਸਭਾ 'ਚ ਭੇਜ ਕੇ ਪਾਰਟੀ ਦੇ ਟਕਸਾਲੀ ਅਤੇ ਮਿਹਨਤੀ ਵਰਕਰਾਂ ਦਾ ਮੁੱਲ ਪਾਇਆ-ਮੀਲੂ

ਅਜੀਤ ਡੈਸਕ 13-06-2026
ਸਾਹਨੇਵਾਲ, 12 ਜੂਨ (ਹਨੀ ਚਾਠਲੀ)-ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਜਾਣ 'ਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਦਿੱਲੀ ਵਿਖੇ ਤਰੁਣ ਚੁੱਘ ਦੇ ਘਰ ਪਹੰੁਚ ਕੇ ਉਨ੍ਹਾਂ ਨੂੰ ਵਧਾਈਆਂ ਦੇਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਤਰੁਣ ਚੁੱਘ ਪਾਰਟੀ ਦੇ ਸੀਨੀਅਰ ਨੇਤਾਵਾਂ 'ਚੋਂ ਇਕ ਹਨ ਅਤੇ ਪਾਰਟੀ ਵਲੋਂ ਪਹਿਲਾਂ ਵੀ ਉਨ੍ਹਾਂ ਨੂੰ ਕਈ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਤਰੁਣ ਚੁੱਘ ਦੇ ਰਾਜ ਸਭਾ ਮੈਂਬਰ ਬਣਨ ਨਾਲ ਪੰਜਾਬ ਵਿਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ ਕਿਉਂਕਿ ਤਰੁਣ ਚੁੱਘ ਇਕ ਤਜਰਬੇਕਾਰ ਸਿਆਸੀ ਨੇਤਾ ਹਨ | ਮੀਲੂ ਨੇ ਕਿਹਾ ਕਿ ਭਾਜਪਾ ਹਾਈਕਮਾਂਡ ਨੇ ਤਰੁਣ ਚੁੱਘ ਨੂੰ ਰਾਜ ਸਭਾ ਵਿਚ ਭੇਜ ਕੇ ਪਾਰਟੀ ਦੇ ਟਕਸਾਲੀ ਅਤੇ ਮਿਹਨਤੀ ਵਰਕਰਾਂ ਦਾ ਮੁੱਲ ਪਾਇਆ ਹੈ | ਇਸ ਮੌਕੇ ਪ੍ਰਵੀਨ ਸੋਹੀ, ਐਡਵੋਕੇਟ ਸਤੀਸ਼ ਭਾਟੀਆ, ਸੁਰਜੀਤ ਕੁਮਾਰ, ਰਾਹੁਲ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਕਲਾਸਾਂ ਦਾ ਕੈਂਪ ਸਮਾਪਤ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕੱਟਣਾ ਮੁਲਾਜ਼ਮਾਂ ਦੀ ਮਿਹਨਤ 'ਤੇ ਸ਼ਰੇਆਮ ਡਾਕਾ-ਲਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।