15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਮਾਂਗਟ ਯੂਥ ਪ੍ਰਧਾਨ ਨਿਯੁਕਤ-ਨੌਜਵਾਨਾਂ ਨੂੰ ਮਿਲੇਗਾ ਭਾਰੀ ਉਤਸ਼ਾਹ

ਅਜੀਤ ਡੈਸਕ 14-06-2026
ਮਾਛੀਵਾੜਾ ਸਾਹਿਬ, 13 ਜੂਨ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਨੀਲੋਂ ਕਲਾਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੂੰ ਹਲਕਾ ਸਮਰਾਲਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਸ ਨਾਲ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਹਰਜੋਤ ਸਿੰਘ ਮਾਂਗਟ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਲੜ ਕੇ ਬਲਾਕ ਸੰਮਤੀ ਮੈਂਬਰ ਬਣੇ ਸਨ ਅਤੇ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰ ਹਨ | ਬੀਤੇ ਦਿਨੀਂ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 84 ਯੂਥ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਜਿਸ ਵਿਚ ਹਲਕਾ ਸਮਰਾਲਾ ਤੋਂ ਹਰਜੋਤ ਸਿੰਘ ਮਾਂਗਟ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ | ਨਵ-ਨਿਯੁਕਤ ਯੂਥ ਪ੍ਰਧਾਨ ਹਰਜੋਤ ਸਿੰਘ ਮਾਂਗਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਪਾਰਟੀ ਦੀ ਨੀਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਗੇ ਤਾਂ ਜੋ ਆਉਣ ਵਾਲੀਆਂ 2027 ਦੀ ਚੋਣਾਂ ਵਿਚ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾ ਸਕੇ | ਇਸ ਮੌਕੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਅਰੁਣ ਕੁਮਾਰ ਨੋਨੀ ਲੂਥਰਾ, ਸਰਕਲ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਸੂਬਾ ਸਕੱਤਰ ਅਰਵਿੰਦਰਪਾਲ ਵਿੱਕੀ, ਹਰਵਿੰਦਰ ਸਿੰਘ ਸ਼ੇਰੀਆਂ, ਨਰਿੰਦਰ ਸਿੰਘ ਧੰਨੋਆ, ਡਾ. ਅਮਨਪ੍ਰੀਤ ਸਿੰਘ ਗੜ੍ਹੀ ਤਰਖਾਣਾ, ਐਡਵੋਕੇਟ ਗੁਰਜੀਤ ਸਿੰਘ ਮਿੱਠੇਵਾਲ, ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਬਵੇਜਾ, ਪਰਮਿੰਦਰ ਸਿੰਘ ਗਲਿਆਣੀ, ਹਰਿੰਦਰ ਸਿੰਘ ਪੱਪੀ ਯੂ. ਕੇ., ਸ਼੍ਰੋਮਣੀ ਕਮੇਟੀ ਮੈਂਬਰ ਹਰਜਤਿੰਦਰ ਸਿੰਘ ਪਵਾਤ, ਜਸਪਾਲ ਸਿੰਘ, ਟਹਿਲ ਸਿੰਘ ਅÏਜਲਾ, ਕੁਲਜਿੰਦਰ ਸਿੰਘ ਖੇੜਾ ਨੇ ਹਰਜੋਤ ਮਾਂਗਟ ਦੀ ਨਿਯੁਕਤੀ ਦਾ ਸਵਾਗਤ ਕੀਤਾ |
ਪਿਛਲੀ ਖ਼ਬਰ ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਯੂਥ ਸਪੋਰਟਸ ਕਲੱਬ ਭੱਟੀਆਂ ਵਲੋਂ 2 ਰੋਜ਼ਾ ਕਿ੍ਕਟ ਟੂਰਨਾਮੈਂਟ 20 ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।