15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਰਮਜੀਤ ਢਿੱਲੋਂ ਦਾ ਕੈਨੇਡਾ ਪੁੱਜਣ 'ਤੇ ਭਰਵਾਂ ਸਵਾਗਤ

ਅਜੀਤ ਡੈਸਕ 14-06-2026
ਮਾਛੀਵਾੜਾ ਸਾਹਿਬ, 13 ਜੂਨ (ਰਾਜਦੀਪ ਸਿੰਘ ਅਲਬੇਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਹੇਠ ਪਾਰਟੀ ਦਾ ਇੱਕ ਵਫ਼ਦ ਕੈਨੇਡਾ ਵਿਖੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨ ਲਈ ਪੁੱਜ ਗਿਆ ਹੈ | ਇਸ ਵਫ਼ਦ 'ਚ ਸ਼ਾਮਿਲ ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਢਿੱਲੋਂ ਵੀ ਵੈਨਕੂਵਰ ਵਿਖੇ ਅੱਜ ਜਦੋਂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪੁੱਜੇ ਤਾਂ ਉੱਥੇ ਪਾਰਟੀ ਸਮਰਥਕਾਂ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਇਸ ਮੌਕੇ ਪਰਮਜੀਤ ਢਿੱਲੋਂ ਨੇ ਸਵਾਗਤ ਕਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਪੰਥਕ ਪਾਰਟੀ ਹੈ ਜੋ ਪੰਜਾਬ ਵਿਚ ਸਿੱਖ ਭਾਈਚਾਰੇ ਤੋਂ ਇਲਾਵਾ ਹਰੇਕ ਵਰਗ ਦੇ ਹਿਤਾਂ ਲਈ ਦੀ ਆਵਾਜ਼ ਬੁਲੰਦ ਕਰ ਰਹੀ ਹੈ | ਪਰਮਜੀਤ ਢਿੱਲੋਂ ਇੱਥੇ ਕੈਨੇਡਾ ਵਿਖੇ 27 ਜੂਨ ਤੱਕ ਰਹਿਣਗੇ ਜਿੱਥੇ ਉਹ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਜਾ ਕੇ ਵਫ਼ਦ ਸਮੇਤ ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗਾਂ ਕਰਨਗੇ | ਪਰਮਜੀਤ ਢਿੱਲੋਂ ਨੇ ਕਿਹਾ ਕਿ ਅਕਾਲੀ ਦਲ ਦੇ ਵਫ਼ਦ ਦਾ ਕੈਨੇਡਾ ਵਿਖੇ ਆਉਣ ਦਾ ਮੁੱਖ ਉਦੇਸ਼ ਜਿੱਥੇ ਪਾਰਟੀ ਨੂੰ ਮਜ਼ਬੂਤ ਕਰਨਾ ਹੈ, ਉੱਥੇ ਇੱਥੋਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਮੁੱਖ ਸਮੱਸਿਆਵਾਂ ਨੂੰ ਸਮਝਣਾ ਹੈ ਤਾਂ ਜੋ ਪੰਜਾਬ ਵਿਚ ਸਰਕਾਰ ਆਉਣ 'ਤੇ ਉਨ੍ਹਾਂ ਦਾ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾ ਸਕੇ |
ਪਿਛਲੀ ਖ਼ਬਰ ਜਸਪ੍ਰੀਤ ਸਿੰਘ ਮਾਲੋਦੌਦ ਬਣੇ ਹਲਕਾ ਪਾਇਲ ਯੂਥ ਵਿੰਗ ਦੇ ਪ੍ਰਧਾਨ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਮਾਂਗਟ ਯੂਥ ਪ੍ਰਧਾਨ ਨਿਯੁਕਤ-ਨੌਜਵਾਨਾਂ ਨੂੰ ਮਿਲੇਗਾ ਭਾਰੀ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।