30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਤਖ਼ਤ ਸ੍ਰੀ ਸਾਬੋ ਕੀ ਤਲਵੰਡੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਤੇ ਸੰਤ ਬਾਬਾ ਅਜੀਤ ਸਿੰਘ ਜੌਹਲਾਂ ਨਾਨਕਸਰ ਵਿਖੇ ਪਹੁੰਚੇ

ਅਜੀਤ ਡੈਸਕ 15-06-2026

ਜਗਰਾਉਂ, 14 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸੰਪਰਦਾਇ ਦੇ ਮਹਾਂਪੁਰਸ਼ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਕੋਲ ਅੱਜ ਤਖ਼ਤ ਸ੍ਰੀ ਸਾਬੋ ਕੀ ਤਲਵੰਡੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਜਥੇਦਾਰ ਬਾਬਾ ਟੇਕ ਸਿੰਘ ਅਤੇ ਸੰਤ ਬਾਬਾ ਅਜੀਤ ਸਿੰਘ ਜੌਹਲਾਂ ਵਾਲੇ ਪਹੁੰਚੇ | ਉਨ੍ਹਾਂ ਸ੍ਰੀ ਸੱਚਖੰਡ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨਾਲ ਮੁਲਾਕਾਤ ਕੀਤੀ | ਪਿਛਲੇ ਦਿਨੀਂ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦਾ ਅੰਮਿ੍ਤਸਰ ਦੇ ਫੋਰਟੀਜ਼ ਹਸਪਤਾਲ ਵਿਚ ਦੋਵਾਂ ਗੋਡਿਆਂ ਦਾ ਆਪ੍ਰੇਸ਼ਨ ਹੋਇਆ ਸੀ | ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਮਿਲਣ ‘ਤੇ ਸੰਤ ਬਾਬਾ ਘਾਲਾ ਸਿੰਘ ਗੁਰਦੁਆਰਾ ਨਾਨਕਸਰ ਕਲੇਰਾਂ ਵਾਪਸ ਪਰਤੇ ਸਨ | ਅੱਜ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਧਾਰਮਿਕ ਸ਼ਖ਼ਸੀਅਤਾਂ ਪੁੱਜੀਆਂ | ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦੀ ਕਿ੍ਪਾ ਨਾਲ ਉਹ ਚੜ੍ਹਦੀ ਕਲਾਂ ਵਿਚ ਹਨ | ਉਨ੍ਹਾਂ ਕਿਹਾ ਕਿ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਜੁਲਾਈ ਮਹੀਨੇ ਦੇ ਸਾਲਾਨਾ ਸਮਾਗਮਾਂ ਦੀ ਤਿਆਰੀਆਂ ਵਿਚ ਜੁਟ ਗਏ ਹਨ | ਹਰ ਸਾਲ ਦੀ ਤਰ੍ਹਾਂ ਸੰਪਰਦਾਇ ਦੇ ਸੱਚਖੰਡ ਵਾਸੀ ਸੰਤ ਬਾਬਾ ਨਰਾਇਣ ਸਿੰਘ ਜੀ ਦੀ ਮਿੱਠੀ ਯਾਦ ਵਿਚ ਉਨ੍ਹਾਂ ਦੇ ਜ਼ੱਦੀ ਪਿੰਡ ਮਾਣੂੰਕੇ ਵਿਖੇ ਜੁਲਾਈ ਮਹੀਨੇ ਵਿਚ ਪੰਜ ਰੋਜ਼ਾ ਸਾਲਾਨਾ ਸਮਾਗਮ ਕਰਵਾਏ ਜਾਂਦੇ ਹਨ | ਇਨ੍ਹਾਂ ਸਮਾਗਮਾਂ ‘ਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਸੰਗਤਾਂ ਪਹੁੰਚਦੀਆਂ ਹਨ | ਜਿਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ | ਇਸ ਮੌਕੇ ਭਾਈ ਗੇਜਾ ਸਿੰਘ, ਭਾਈ ਜਸਵਿੰਦਰ ਸਿੰਘ ਬਿੰਦੀ, ਭਾਈ ਜੋਰਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਸੂਬਾ ਪ੍ਰਧਾਨ ਕੇਵਲ ਢਿੱਲੋਂ ਅੱਜ ਜਗਰਾਉਂ ਆਉਣਗੇ ਅਗਲੀ ਖ਼ਬਰ ਪਾਵਰਕਾਮ ਅਤੇ ਪੀ.ਐੱਸ.ਟੀ.ਸੀ.ਐੱਲ. ਦੇ ਠੇਕਾ ਵਰਕਰਾਂ ਨੂੰ 15 ਜੂਨ ਤੱਕ ਰੋਲ ’ਤੇ ਲੈਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।