29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 16-06-2026
ਸਾਹਨੇਵਾਲ, 15 ਜੂਨ (ਹਨੀ ਚਾਠਲੀ)-ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਸਾਹਨੇਵਾਲ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਮੀਤ ਪ੍ਰਧਾਨ ਮਲਕੀਤ ਸਿੰਘ ਹਰਾ ਦੇ ਦੱਸਣ ਅਨੁਸਾਰ ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿਚ ਢਾਡੀ ਗੁਰਜੰਟ ਸਿੰਘ, ਹਜ਼ੂਰੀ ਰਾਗੀ ਦਿਲਬਰ ਸਿੰਘ, ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ, ਬੀਬੀ ਮਨਦੀਪ ਕੌਰ, ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥਿਆਂ ਨੇ ਕੀਰਤਨ ਕਰ ਕੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ। ਕਥਾ ਵਾਚਕ ਭਾਈ ਕੁਲਦੀਪ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਗਿਆ। ਹੈੱਡ ਗ੍ਰੰਥੀ ਭਾਈ ਵਿਰਸਾ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਕਮੇਟੀ ਮੈਂਬਰ ਕੁਲਜੀਤ ਸਿੰਘ ਹਰਾ, ਪਰਮਿੰਦਰ ਸਿੰਘ ਹਰਾ, ਜਸਵੀਰ ਸਿੰਘ ਹਰਾ, ਸੁਰਿੰਦਰ ਸਿੰਘ, ਮਨਪ੍ਰੀਤ ਸਿੰਘ ਮੰਗਾ, ਜਸਬੀਰ ਸ਼ਾਹ ਸਿੰਘ, ਅਵਤਾਰ ਸਿੰਘ ਤਾਰ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ ਅਤੇ ਮੈਨੇਜਰ ਅਜੀਤ ਸਿੰਘ ਆਦਿ ਦਾ ਯੋਗਦਾਨ ਰਿਹਾ।
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਸਮੇਤ ਬੀਜਾ ਇਲਾਕੇ ਦੇ ਗੁਰੂ ਘਰਾਂ ’ਚ ਮਨਾਇਆ ਸੰਗਰਾਂਦ ਦਾ ਦਿਹਾੜਾ ਅਗਲੀ ਖ਼ਬਰ ਬਲਾਕ ਪ੍ਰਧਾਨ ਬੂਟਾ ਸਿੰਘ ਗਿੱਲ ਨੇ ਤੀਰਥ ਯਾਤਰਾ ਬੱਸ ਝੰਡੀ ਦਿਖਾ ਕੇ ਕੀਤੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।