29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੇ ਤੇਜ਼ ਐਕਸ਼ਨ ਨਾਲ ਜੂਏ ਦਾ ਵੱਡਾ ਅੱਡਾ ਬੇਨਕਾਬ

ਅਜੀਤ ਡੈਸਕ 17-06-2026

ਐਜੂਕੇਸ਼ਨ ਹੱਬ ਜੀ. ਟੀ. ਬੀ ਮਾਰਕੀਟ ਦੀ ਬੇਸਮੈਂਟ ’ਚ ਚੱਲ ਰਿਹਾ ਸੀ ਅੱਡਾ, ਸੀ. ਆਈ. ਏ ਸਟਾਫ਼ ਨੇ 13 ਮੁਲਜ਼ਮ ਕੀਤੇ ਕਾਬੂ
ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਉਂਦਿਆਂ ਖੰਨਾ ਪੁਲਿਸ ਨੇ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਲ ਕੀਤੀ ਹੈ। ਐੱਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੀ. ਆਈ. ਏ. ਸਟਾਫ਼ ਦੀ ਟੀਮ ਨੇ ਐਜੂਕੇਸ਼ਨ ਹੱਬ ਜੀਟੀਬੀ ਮਾਰਕੀਟ ਵਿੱਚ ਚੱਲ ਰਹੇ ਜੂਏ ਦੇ ਅੱਡੇ ’ਤੇ ਛਾਪੇਮਾਰੀ ਕਰਕੇ 13 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਕਰੀਬ 74 ਹਜ਼ਾਰ ਰੁਪਏ ਦੀ ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕੀਤੇ ਗਏ ਹਨ। ਪੁਲਿਸ ਨੂੰ ਗੁਪਤ ਸੂਚਨਾ ਮਿਲਣ ਤੋਂ ਬਾਅਦ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਨੇ ਤੁਰੰਤ ਕਾਰਵਾਈ ਦੇ ਹੁਕਮ ਜਾਰੀ ਕੀਤੇ ਅਤੇ ਸੀ ਆਈ ਏ ਸਟਾਫ਼ ਇੰਚਾਰਜ ਇੰਸਪੈਕਟਰ ਜਸ਼ਨਦੀਪ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ। ਟੀਮ ਨੇ ਯੋਜਨਾਬੱਧ ਢੰਗ ਨਾਲ ਰੇਡ ਕਰਕੇ ਮੌਕੇ ’ਤੇ ਜੂਆ ਖੇਡ ਰਹੇ 13 ਵਿਅਕਤੀਆਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਬਰਿੰਦਰ ਸਿੰਘ ਵਾਸੀ ਗੁਲਮੋਹਰ ਨਗਰ, ਨੀਰਜ ਕੁਮਾਰ ਵਾਸੀ ਨਿਊ ਮਾਡਲ ਟਾਊਨ ਅਮਲੋਹ ਰੋਡ, ਗੌਰਵ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ, ਜ਼ਾਹਿਦ ਖਾਨ ਵਾਸੀ ਗੁਰੂ ਨਾਨਕ ਨਗਰ ਖੰਨਾ, ਬਲਵੀਰ ਸਿੰਘ ਵਾਸੀ ਸਮਾਧੀ ਰੋਡ, ਰਾਕੇਸ਼ ਕੱਕੜ ਵਾਸੀ ਬਿਲਾਂ ਵਾਲੀ ਛੱਪੜੀ, ਵਿਨੋਦ ਵਾਸੀ ਜੀਟੀਬੀ ਨਗਰ, ਅਸ਼ਵਨੀ ਕੁਮਾਰ ਵਾਸੀ ਹਰਗੋਬਿੰਦ ਨਗਰ ਲੁਧਿਆਣਾ, ਨਿਖਿਲ ਸ਼ਰਮਾ ਵਾਸੀ ਜਗਤ ਕਾਲੋਨੀ, ਬਲਵਿੰਦਰ ਸਿੰਘ ਵਾਸੀ ਗੁਰੂ ਗੋਬਿੰਦ ਸਿੰਘ ਨਗਰ, ਵਿਕਰਮਜੀਤ ਸਿੰਘ ਵਾਸੀ ਗੁਰੂ ਨਾਨਕ ਨਗਰ, ਧੀਰਜ ਬੱਤਾ ਵਾਸੀ ਖਾਲਸਾ ਸਕੂਲ ਰੋਡ ਅਤੇ ਹਰਪਾਲ ਸਿੰਘ ਵਾਸੀ ਜਗਤ ਕਾਲੋਨੀ ਸ਼ਾਮਲ ਹਨ। ਪੁਲਿਸ ਅਨੁਸਾਰ ਕੁੱਝ ਮੁਲਜ਼ਮਾਂ ਦਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਇਸ ਤੋਂ ਇਲਾਵਾ ਕੁੱਝ ਹੋਰ ਮੁਲਜ਼ਮਾਂ ਦੀ ਪਿਛੋਕੜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਜੂਏ ਦੇ ਅੱਡੇ ਨਾਲ ਜੁੜੇ ਹੋਰ ਲੋਕਾਂ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ। ਇਸ ਕਾਰਵਾਈ ਨੂੰ ਸ਼ਹਿਰ ਵਿੱਚ ਅਪਰਾਧ ਖ਼ਿਲਾਫ਼ ਖੰਨਾ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ। ਐੱਸ. ਐੱਸ. ਪੀ ਡਾ. ਦਰਪਣ ਆਹਲੂਵਾਲੀਆ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਧੰਦੇ, ਨਸ਼ਾ ਤਸਕਰੀ, ਜੂਏ ਅਤੇ ਅਪਰਾਧ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਿਛਲੀ ਖ਼ਬਰ ਵਿਭਾਗ ’ਚ ਠੇਕਾ ਮੁਲਾਜ਼ਮਾਂ ਨੂੰ ਮਰਜ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਤੱਕ ਧਰਨਾ ਜਾਰੀ ਰਹੇਗਾ-ਕਮੇਟੀ ਆਗੂ ਅਗਲੀ ਖ਼ਬਰ ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਜਥੇਦਾਰ ਜੱਲ੍ਹਾ ਤੇ ਮੈਨੇਜਰ ਝਬਾਲ ਵਲੋਂ ਨਵੇਂ ਨਿਯੁਕਤ ਅਬਜ਼ਰਵਰ ਨਵਤੇਜ ਸਿੰਘ ਖੱਟੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।