ਖੰਨਾ, 16 ਜੂਨ (ਸ.ਰ.)- ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਰਿਵਾਰਾਂ ਸਮੇਤ ਲਾਏ ਧਰਨੇ ਵਿੱਚ ਹਾਜ਼ਰ ਤਾਲਮੇਲ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਗੁਰਪ੍ਰੀਤ ਸਿੰਘ ਢਿੱਲੋਂ, ਬਲਜਿੰਦਰ ਸਿੰਘ ਮਾਨ, ਹਰਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੈਣੀ, ਅਮਰਦੀਪ ਸਿੰਘ ਚਹਿਲ ਨੇ ਐਲਾਨ ਕੀਤਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਸਮੇਤ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫਤਰਾਂ, ਸਟੋਰਾਂ ਅਤੇ ਸਮੁੱਚੇ ਫੀਲਡ ਵਿੱਚ ਹਜ਼ਾਰਾਂ ਆਊਟਸੋਰਸਡ ਠੇਕਾ ਮੁਲਾਜ਼ਮ ਨੂੰ ਮਹਿਕਮੇ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ ਤੇ ਵੱਖ-ਵੱਖ ਪੋਸਟਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇ ਯੋਗ ਤਨਖ਼ਾਹ ਨਿਸ਼ਚਿਤ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵਿਭਾਗ ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਅਤੇ ਗੁਜ਼ਾਰੇਯੋਗ ਤਨਖ਼ਾਹ ਨਿਸਚਿਤ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਮੀਟਿੰਗ ਵਿੱਚ ਬਣੀਆਂ ਸਮੂਹ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਸਮੁੱਚੇ ਪੰਜਾਬ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਪਰਿਵਾਰਾਂ ਸਮੇਤ ਧਰਨੇ ਸ਼ੁਰੂ ਕੀਤੇ ਗਏ ਹਨ। ਅੱਜ ਦੇ ਧਰਨੇ ਵਿੱਚ ਭਰਾਤਰੀ ਹਮਾਇਤ ਵਜੋਂ ਬੀਕੇਯੂ ਉਗਰਾਹਾਂ ਬਲਵੰਤ ਸਿੰਘ ਘੁਟਾਣੀ ਜਿਲ੍ਹਾ ਆਗੂ, ਪੰਜਾਬ ਖੇਤ ਮਜ਼ਦੂਰ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਰਸਾਲੀ, ਲੋਕ ਸੰਘਰਸ਼ ਕਮੇਟੀ ਖੰਨਾ ਤੋ ਮਲਕੀਤ ਸਿੰਘ ਕਨਵੀਨਰ ਮੋਲਡਰ ਐਡ ਸਟੀਲ ਵਰਕਰਜ ਯੂਨੀਅਨ ਪੰਜਾਬ ਤੋ ਹਰਜਿੰਦਰ ਸਿੰਘ ਸੂਬਾ ਪ੍ਰਧਾਨ ਪਾਵਰਕੌਮ ਐਡ ਟਰਾਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਗੁਰਸੇਵਕ ਸਿੰਘ ਮੋਹੀ ਪ੍ਰਧਾਨ ਪੈਨਸਨ ਐਸੋਸੀਏਸ਼ਨ ਆਦਿ ਨੇ ਸੰਬੋਧਨ ਕੀਤਾ।
ਵਿਭਾਗ ’ਚ ਠੇਕਾ ਮੁਲਾਜ਼ਮਾਂ ਨੂੰ ਮਰਜ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰਵਾਉਣ ਤੱਕ ਧਰਨਾ ਜਾਰੀ ਰਹੇਗਾ-ਕਮੇਟੀ ਆਗੂ
ਅਜੀਤ ਡੈਸਕ
17-06-2026