29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਵਾਰਡ ਨੰਬਰ 9 ਦੇ ਸੀਵਰੇਜ ਸੰਕਟ ਖ਼ਿਲਾਫ਼ ਨਗਰ ਨਿਵਾਸੀਆਂ ਨੇ ਨਾਗਪਾਲ ਦੀ ਅਗਵਾਈ ’ਚ ਪ੍ਰਸ਼ਾਸਨ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 17-06-2026

ਖੰਨਾ, 16 ਜੂਨ (ਸ.ਰ.)-ਵਾਰਡ ਨੰਬਰ 9 ਦੀ ਨਵ-ਨਿਰਵਾਚਿਤ ਕੌਂਸਲਰ ਕਿਰਨ ਬਾਲਾ ਨਾਗਪਾਲ, ਸਾਬਕਾ ਕੌਂਸਲਰ ਗੁਰਮੀਤ ਸਿੰਘ ਨਾਗਪਾਲ ਅਤੇ ਇਲਾਕਾ ਨਿਵਾਸੀਆਂ ਦੇ ਵਫ਼ਦ ਨੇ ਗੁਰੂ ਗੋਬਿੰਦ ਸਿੰਘ ਨਗਰ, ਗੁਰੂ ਨਾਨਕ ਨਗਰ, ਕਬਜ਼ਾ ਫ਼ੈਕਟਰੀ ਰੋਡ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਸੀਵਰੇਜ ਦੇ ਮਾੜੇ ਪ੍ਰਬੰਧਾਂ ਕਾਰਨ ਪੈਦਾ ਹੋਈ ਗੰਭੀਰ ਸਥਿਤੀ ਸਬੰਧੀ ਇੱਕ ਵਿਸਥਾਰਪੂਰਵਕ ਮੰਗ ਪੱਤਰ ਪ੍ਰਸ਼ਾਸਨ ਨੂੰ ਸੌਂਪਿਆ। ਇਹ ਮੰਗ ਪੱਤਰ ਉਪ ਮੰਡਲ ਮੈਜਿਸਟਰੇਟ ਸ਼ਿਵਾਤੀ ਤਿਵਾਣਾ (ਪੀ. ਸੀ. ਐਸ.), ਐਸ. ਡੀ. ਐਮ. ਖੰਨਾ, ਐਸ. ਜੀ. ਐਮ. ਦਫ਼ਤਰ ਦੇ ਸੁਪਰਡੈਂਟ ਹਰਵਿੰਦਰ ਸਿੰਘ ਅਤੇ ਨਗਰ ਕੌਂਸਲ ਖੰਨਾ ਦੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਨੂੰ ਦਿੱਤਾ ਗਿਆ। ਇਸ ਦੇ ਨਾਲ ਹੀ ਇਲਾਕੇ ਦੀਆਂ ਉਹ ਤਸਵੀਰਾਂ ਵੀ ਸੌਂਪੀਆਂ ਗਈਆਂ, ਜਿਨ੍ਹਾਂ ਵਿੱਚ ਸੀਵਰੇਜ ਦਾ ਗੰਦਾ ਪਾਣੀ, ਕੂੜਾ-ਕਰਕਟ, ਜੰਗਲੀ ਬੂਟੀਆਂ ਅਤੇ ਗੰਦਗੀ ਕਾਰਨ ਬਣੀ ਦਯਨੀਆ ਸਥਿਤੀ ਸਪੱਸ਼ਟ ਨਜ਼ਰ ਆ ਰਹੀ ਹੈ। ਮੰਗ ਪੱਤਰ ਵਿੱਚ ਦੱਸਿਆ ਗਿਆ ਕਿ ਲੰਬੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਅਤੇ ਗੰਦਗੀ ਕਾਰਨ ਇਲਾਕੇ ਵਿੱਚ ਲੀਵਰ ਰੋਗ, ਚਮੜੀ ਰੋਗ ਅਤੇ ਵੱਖ-ਵੱਖ ਇਨਫੈਕਸ਼ਨਾਂ ਦਾ ਖ਼ਤਰਾ ਤੇਜ਼ੀ ਨਾਲ ਵੱਧ ਰਿਹਾ ਹੈ। ਇਲਾਕਾ ਨਿਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਵੱਲੋਂ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਨਗਰ ਕੌਂਸਲ ਖੰਨਾ ਅਤੇ ਸਰਕਾਰ ਖ਼ਿਲਾਫ਼ ਪੱਕਾ ਧਰਨਾ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰਨ ਲਈ ਮਜਬੂਰ ਹੋਣਗੇ । ਮੰਗ ਪੱਤਰ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਕਿ ਜੇਕਰ ਗੰਦਗੀ ਅਤੇ ਸੀਵਰੇਜ ਦੀ ਸਮੱਸਿਆ ਕਾਰਨ ਕੋਈ ਮਹਾਂਮਾਰੀ ਫੈਲਦੀ ਹੈ ਜਾਂ ਕਿਸੇ ਨਾਗਰਿਕ ਦੀ ਜਾਨ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸੰਬੰਧਿਤ ਵਿਭਾਗਾਂ ਅਤੇ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਡਾ. ਲਛਮਣ ਸਿੰਘ, ਰਣਜੋਧ ਸਿੰਘ, ਮੁਕੇਸ਼ ਸ਼ਰਮਾ, ਨਰਿੰਦਰ ਸਿੰਘ, ਜਸਕਰਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ। ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਡੀ-ਸਿਲਟਿੰਗ ਅਤੇ ਹੋਰ ਲੋੜੀਂਦੇ ਕੰਮ ਜਲਦ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਵੱਲੋਂ ਮੌਕੇ ’ਤੇ ਹੀ ਸੰਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ ਗਏ।

ਪਿਛਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਕੁਇਜ਼ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਗਲੀ ਖ਼ਬਰ ਗੁਰਦੀਪ ਸਿੰਘ ਮਾਮੂ ਨੇ ‘ਆਪ’ ਨੂੰ ਅਲਵਿਦਾ ਆਖਦਿਆਂ ਪਾਰਟੀ ਹਾਈਕਮਾਨ ’ਤੇ ਕੀਤੇ ਤਾਬੜਤੋੜ ਹਮਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।