29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਗੁ: ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਅਜੀਤ ਡੈਸਕ 17-06-2026

ਬੀਜਾ, 16 ਜੂਨ (ਅਵਤਾਰ ਸਿੰਘ ਜੰਟੀ ਮਾਨ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਸ੍ਰੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਹਾੜ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਢਾਡੀ ਤੇ ਕਵੀਸ਼ਰ ਦੀਵਾਨ ਸਜਾਏ ਗਏ। ਇਸ ਮੌਕੇ ਮੌਕੇ ਢਾਡੀ ਗੁਰਹੰਸ ਸਿੰਘ ਧਾਂਦਰਾ, ਬਲਵਿੰਦਰ ਸਿੰਘ ਰੌਣੀ, ਭਾਈ ਲਖਵਿੰਦਰ ਸਿੰਘ ਆਦਿ ਜਥਿਆਂ ਵਲੋਂ ਵੀ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਗਿਆ। ਸੰਗਰਾਂਦ ਦੇ ਦਿਹਾੜੇ ਖੰਡੇ ਬਾਟੇ ਦੀ ਪਾਹੁਲ ਤਿਆਰ ਕਰਵਾ ਕੇ 35 ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ। ਇਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਦਵਿੰਦਰ ਸਿੰਘ ਖੱਟੜਾ, ਸਾਬਕਾ ਮੀਤ ਪ੍ਰਧਾਨ ਮੌਜੂਦਾ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ, ਪੰਥ ਦੇ ਆਗੂ ਨਵਤੇਜ ਸਿੰਘ ਖੱਟੜਾ ਨੇ ਸੰਗਤਾਂ ਨੂੰ ਕਿਰਤ ਕਰੋ ਨਾਮ ਜਪੋ ਤੇ ਵੰਡ ਛਕਣ ਦੇ ਸਿਧਾਂਤ ਤੇ ਪਹਿਰਾ ਦੇਣ ਲਈ ਬੇਨਤੀ ਕੀਤੀ । ਗੁਰੂ ਘਰ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਵਲੋਂ ਸੰਗਰਾਂਦ ਦੇ ਸਮਾਗਮ ’ਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗ੍ਰੰਥੀ ਸਿੰਘ ਜਸਵੀਰ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਅੰਮ੍ਰਿਤਪਾਲ ਸਿੰਘ, ਦਲਭੰਜਨ ਸਿੰਘ, ਹਰਿੰਦਰ ਸਿੰਘ ਹੈਰੀ, ਗੁਰਵੀਰ ਸਿੰਘ ਜੱਲ੍ਹਾ, ਕੁਲਦੀਪ ਸਿੰਘ,ਰਣਜੀਤ ਸਿੰਘ ਪਾਇਲ, ਜਸਮੇਲ ਸਿੰਘ, ਜਸਵੀਰ ਸਿੰਘ ਘੁੰਗਰਾਲੀ ਰਾਜਪੂਤਾਂ, ਨੇਤਰ ਸਿੰਘ, ਹਰਬੰਸ ਸਿੰਘ ਚੀਮਾ, ਅਜੀਤ ਸਿੰਘ, ਰਾਜਵਿੰਦਰ ਸਿੰਘ ਰਾਜੂ, ਗਗਨਦੀਪ ਸਿੰਘ ਮਾਂਗਟ, ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਪਿਛਲੀ ਖ਼ਬਰ ਕਾਂਗਰਸ ਹੀ ਸੂਬੇ ਨੂੰ ਮੁੜ ਤਰੱਕੀ ਦੀ ਰਾਹ ’ਤੇ ਲਿਆ ਸਕਦੀ ਹੈ-ਪੱਬੀਆਂ ਅਗਲੀ ਖ਼ਬਰ ਨਨਕਾਣਾ ਸਾਹਿਬ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਦਸਤਾਰ ਅਤੇ ਕੁਇਜ਼ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।