29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਖੰਨਾ ਸਰਕਲ ਦੇ ਗੇਟ ਅੱਗੇ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 17-06-2026


ਖੰਨਾ, 16 ਜੂਨ (ਹਰਜਿੰਦਰ ਸਿੰਘ ਲਾਲ)-ਸਾਬਕਾ ਮੁਲਾਜ਼ਮ ਆਗੂਆਂ ਹਰਜਿੰਦਰ ਸਿੰਘ ਅਤੇ ਮੱਖਣ ਸਿੰਘ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਅੱਜ ਖੰਨਾ ਸਰਕਲ ਦੇ ਗੇਟ ਅੱਗੇ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਸੈਂਕੜਿਆਂ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ-ਪ੍ਰਦਰਸ਼ਨ ਕੀਤਾ ਗਿਆ। ਬੁਲਾਰਿਆਂ ਨੇ ਸਰਕਾਰ ਅਤੇ ਮੈਨੇਜਮੈਂਟ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਸਰਕਾਰ ਅਤੇ ਬਿਜਲੀ ਮੈਨੇਜਮੈਂਟ ਮੋਰਚੇ ਨਾਲ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਲਾਗੂ ਨਹੀ ਕਰ ਰਹੀ। ਨਿੱਜੀਕਰਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ਾਰਮੂਲਾ ਲਾਗੂ ਕੀਤਾ ਜਾਵੇ। ਮਹਿੰਗਾਈ ਭੱਤਾ ਕੇਂਦਰੀ ਮੁਲਾਜ਼ਮਾਂ ਬਰਾਬਰ ਦਿੱਤਾ ਜਾਵੇ। ਬਾਕੀ ਰਹਿੰਦੇ ਮੁਲਾਜ਼ਮਾਂ ਉੱਪਰ ਛੇਵਾਂ ਪੇਅ ਸਕੇਲ ਲਾਗੂ ਕੀਤਾ ਜਾਵੇ। ਵਧੇ ਕੰਮ ਦੇ ਨੋਰਮਜ ਅਨੁਸਾਰ ਪੱਕੀ ਭਰਤੀ ਕੀਤੀ ਜਾਵੇ। ਧਰਨੇ ਉਪਰੰਤ ਸਰਕਲ ਦਫ਼ਤਰ ਵਿੱਚ ਹਾਜ਼ਰ ਇੰਜ. ਅਮਿਤ ਕੁਮਾਰ ਐਕਸ਼ਨੀਅਨ ਟੈਕ ਨੂੰ ਬਿਜਲੀ ਮੰਤਰੀ ਪੰਜਾਬ ਦੇ ਨਾਂ ਤੇ ਮੰਗ ਪੱਤਰ ਸੌਂਪਿਆ ਗਿਆ। ਇਸ ਧਰਨੇ ਵਿਚ ਉਚੇਚੇ ਤੌਰ ਤੇ ਪਹੁੰਚੇ ਸਾਥੀ ਕੁਲਦੀਪ ਸਿੰਘ ਖੰਨਾ, ਸੰਜੀਵ ਕੁਮਾਰ ਨਵਾਂਸ਼ਹਿਰ, ਕੁਲਵਿੰਦਰ ਸਿੰਘ ਗੁਰਾਇਆਂ ਨੇ ਸੰਬੋਧਨ ਕੀਤਾ। ਬੁਲਾਰਿਆਂ ਵਿੱਚ ਸਾਥੀ ਜੱਗਾ ਖਾਨ, ਜਗਜੀਤ ਸਿੰਘ ਜੇ. ਈ, ਅਨੂਪ ਸਿੰਘ ਜੇ ਈ., ਹਰਜਿੰਦਰ ਸਿੰਘ ਫ਼ੌਜੀ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ਭੜੀ, ਬੀਰ ਸਿੰਘ ਚਾਵਾ, ਸੁਲਤਾਨ ਸਿੰਘ, ਮੱਘਰ ਸਿੰਘ ਭੜੀ, ਹਰਮੇਸ਼ ਸਿੰਘ ਸਰਕਲ ਪ੍ਰਧਾਨ, ਵਗੈਰਾ ਨੇ ਸੰਬੋਧਨ ਕੀਤਾ। ਸਰਕਾਰ ਅਤੇ ਮੈਨੇਜਮੈਂਟ ਨੂੰ ਅਪੀਲ ਦੇ ਨਾਲ ਚਿਤਾਵਨੀ ਵੀ ਦਿਤੀ ਆਉਣ ਵਾਲੀ ਕਿ ਆਉਣ ਵਾਲੀ 24 ਤਰੀਕ ਨੂੰ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਧ ਦੀ ਕੋਠੀ ਦੇ ਅੱਗੇ ਪੰਜਾਬ ਪੱਧਰ ਦਾ ਵਿਸ਼ਾਲ ਇਕੱਠ ਕੀਤਾ ਜਾਵੇਗਾ। ਸਟੇਜ ਸਕੱਤਰ ਦੀ ਕਾਰਵਾਈ ਸਾਥੀ ਮੱਖਣ ਸਿੰਘ ਨੇ ਨਿਭਾਈ। ਆਏ ਸਾਥੀਆ ਦਾ ਧੰਨਵਾਦ ਕੀਤਾ ਅਤੇ 24 ਤਰੀਕ ਦੇ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਧਰਨੇ ਵਿਚ ਵੱਧ ਤੋਂ ਵੱਧ ਹਾਜ਼ਰ ਹੋਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਹਲਕਾ ਸਾਹਨੇਵਾਲ ’ਚ ਕਾਂਗਰਸ ਦੇ ਹਲਕਾ ਇੰਚਾਰਜ ਬਾਜਵਾ ਦੀ ਅਗਵਾਈ ’ਚ ਹੋਈ ਕਾਂਗਰਸ ਦੀ ਮੀਟਿੰਗ ਅਗਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।