17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ’ਚ ਕੀਤਾ ਵਾਧਾ ਸਰਕਾਰ ਵਾਪਸ ਲਵੇ-ਜੁਗਰਾਜ ਮੰਡ

ਅਜੀਤ ਡੈਸਕ 18-06-2026

ਮਾਛੀਵਾੜਾ ਸਾਹਿਬ, 17 ਜੂਨ (ਰਾਜਦੀਪ ਸਿੰਘ ਅਲਬੇਲਾ)-ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜੁਗਰਾਜ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰ ਕੇ ਦੇਸ਼ ਭਰ ਵਿਚ ਕਿਸਾਨਾਂ, ਮਜ਼ਦੂਰਾਂ ਤੇ ਆਮ ਲੋਕ ਜੋ ਪਹਿਲਾਂ ਹੀ ਮਹਿੰਗਾਈ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਉੱਪਰ ਹੋਰ ਆਰਥਿਕ ਬੋਝ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਪੈਟਰੋਲ, ਡੀਜ਼ਲ ਦੇ ਰੇਟ ਨਹੀਂ ਵਧਣਗੇ। ਪਰ ਹੋਇਆ ਇਸ ਦੇ ਉਲਟ ਤੇਲ ਕੰਪਨੀਆਂ ਲਗਾਤਾਰ ਰੇਟਾਂ ਵਿਚ ਵਾਧਾ ਕਰ ਰਹੀਆਂ ਹਨ, ਜਿਸ ਕਾਰਨ ਪੈਟਰੋਲ, ਡੀਜ਼ਲ ਉੱਪਰ ਲਗਭਗ 7.50 ਰੁਪਏ ਵਾਧਾ ਹੁਣ ਤੱਕ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਦੇ ਰੇਟ ਵਧਣ ਨਾਲ ਬਾਜ਼ਾਰਾਂ ਵਿਚ ਮਹਿੰਗਾਈ ਵਧੇਗੀ ਕਿਉਂਕਿ ਮਾਲ ਦੀ ਢੋਆ-ਢੁਆਈ ਸਾਰੀ ਹੀ ਟਰੱਕਾਂ ਨਾਲ ਹੁੰਦੀ ਹੈ ਅਤੇ ਬੱਸਾਂ ਦੇ ਕਿਰਾਏ ਤੋਂ ਲੈ ਕੇ ਮਾਲ ਭਾੜੇ ਦੇ ਰੇਟਾਂ ਵਿਚ ਵੀ ਵਾਧਾ ਹੋਵੇਗਾ।

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾਵੇਗਾ-ਕੁਲਵੀਰ ਸਿੰਘ ਅਗਲੀ ਖ਼ਬਰ ਗੁਰਦੁਆਰਾ ਲੰਗਰ ਦਮਦਮਾ ਸਾਹਿਬ ਨਗਰਾਸੂ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਦੀ ਉਸਾਰੀ ਸ਼ੁਰੂ- ਸੰਤ ਬੇਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।