11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬਿਜਲੀ ਮੰਤਰੀ ਦੀ ਕੋਠੀ ਅੱਗੇ ਧਰਨੇ ‘ਚ ਕੱਲ੍ਹ ਭਰਾਤਰੀ ਜਥੇਬੰਦੀਆਂ ਨਾਲ ਸੰਬੰਧਿਤ ਮਜ਼ਦੂਰ ਤੇ ਸਨਅਤੀ ਮਜ਼ਦੂਰ ਵੀ ਸ਼ਾਮਿਲ ਹੋਣਗੇ

ਅਜੀਤ ਡੈਸਕ 20-06-2026

ਖੰਨਾ, 19 ਜੂਨ (ਹਰਜਿੰਦਰ ਸਿੰਘ ਲਾਲ)-ਆਪਣੇ ਰੁਜ਼ਗਾਰ ਨੂੰ ਪੱਕਾ ਕਰਵਾਉਣ, ਨਿਗੂਣੀਆਂ ਤਨਖ਼ਾਹਾਂ ‘ਚ ਵਾਧਾ ਕਰਵਾਉਣ ਲਈ ਬਿਜਲੀ ਮੰਤਰੀ ਦੀ ਕੋਠੀ ਅੱਗੇ ਪਾਵਰਕਾਮ ਐਂਡ ਟਰਾਂਸਕੋ ਦੇ ਸਮੁੱਚੇ ਆਊਟਸੋਰਸਡ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਵਿਚ ਕੱਲ੍ਹ 20 ਜੂਨ ਨੂੰ ਭਰਾਤਰੀ ਜਥੇਬੰਦੀਆਂ ਦੇ ਮਜ਼ਦੂਰ ਸਾਥੀ ਤੇ ਸਨਅਤੀ ਮਜ਼ਦੂਰ ਵੀ ਧਰਨੇ ਵਿਚ ਸ਼ਾਮਿਲ ਹੋਣਗੇ। ਇਸ ਸੰਬੰਧੀ ਤਿਆਰੀ ਲਈ ਮਜ਼ਦੂਰ ਯੂਨੀਅਨ ਇਲਾਕਾ ਖੰਨਾ ਤੇ ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ ਲੁਧਿਆਣਾ ਵਲੋਂ ਇਲਾਕੇ ਦੇ ਪਿੰਡਾਂ ਰਸੂਲੜਾ, ਮਾਜਰੀ, ਭੱਟੀਆਂ, ਲਲਹੇੜੀ, ਅਲੀਪੁਰ ਆਦਿ ‘ਚ ਜਨਤਕ ਮੀਟਿੰਗਾਂ ਕਰਵਾਈਆਂ ਗਈਆਂ ਹਨ। ਇਨ੍ਹਾਂ ਮੀਟਿੰਗਾਂ ‘ਚ ਮਜ਼ਦੂਰ ਆਗੂਆਂ ਮਲਕੀਤ ਸਿੰਘ, ਜੰਗ ਸਿੰਘ ਰਸੂਲੜਾ, ਚਰਨਜੀਤ ਸਿੰਘ ਭੱਟੀਆਂ, ਅਵਤਾਰ ਸਿੰਘ ਭੱਟੀਆਂ ਨੇ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸੰਘਰਸ਼ਸ਼ੀਲ ਮਜ਼ਦੂਰਾਂ ਮੁਲਾਜ਼ਮਾਂ, ਠੇਕਾ/ਆਊਟਸੋਰਸਡ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ ਤੇ ਬੱਚਿਆਂ ਨੂੰ ਸੜਕਾਂ ‘ਤੇ ਰੋਲਿਆ ਜਾ ਰਿਹਾ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਆਪਣੀ ਅਣਖ, ਇੱਜ਼ਤ ਤੇ ਸਵੈ-ਮਾਣ ਦੀ ਜ਼ਿੰਦਗੀ ਜੀਣ ਤੇ ਭਖਦੇ ਮਸਲਿਆਂ ਦੇ ਹੱਲ ਲਈ ਮਜ਼ਬੂਤ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਦੀ ਲੋੜ ਹੈ। ਇਸ ਮੌਕੇ ਮਜ਼ਦੂਰਾਂ ਨੇ ਨਾਅਰੇਬਾਜ਼ੀ ਵੀ ਕੀਤੀ।

ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾੜਾ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਸਬਜ਼ੀ ਵੇਚਣ ਵਾਲੇ ਸਥਾਨਕ ਵਸਨੀਕ ਹੋਰਾਂ ਲਈ ਵੀ ਬਣ ਰਹੇ ਚਾਨਣ ਮੁਨਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।