17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਪਿੰਡ ਲਹਿਰਾ ਦੇ ਖੇਤਾਂ ਨੂੰ ਲੰਮੀ ਉਡੀਕ ਬਾਅਦ ਮਿਲਿਆ ਨਹਿਰੀ ਪਾਣੀ, ਕਿਸਾਨ ਖ਼ੁਸ਼ 421 ਏਕੜ ਰਕਬੇ ਨੂੰ ਮਿਲੇਗੀ ਨਹਿਰੀ ਪਾਣੀ ਦੀ ਸਹੂਲਤ-ਵਿਧਾਇਕ ਸੰਗੋਵਾਲ

ਅਜੀਤ ਡੈਸਕ 25-06-2026


ਡੇਹਲੋਂ, 24 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡਾਂ ਅੰਦਰ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਸ਼ੁਰੂ ਕੀਤੇ ਲੋਕ ਮਿਲਣੀ ਪ੍ਰੋਗਰਾਮਾਂ ਦੌਰਾਨ ਜਿੱਥੇ ਪੰਜਾਬ ਸਰਕਾਰ ਵਲੋਂ ਲੋਕ ਹਿਤਾਂ ਲਈ ਲਿਆਂਦੀਆਂ ਸਕੀਮਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ ਜਾ ਰਿਹਾ ਹੈ। ਉਸ ਦੇ ਨਾਲ ਹੀ ਵਿਧਾਇਕ ਸੰਗੋਵਾਲ ਨੇ ਕਿਸਾਨਾਂ ਦੇ ਖੇਤਾਂ ਲਈ ਨਹਿਰੀ ਪਾਣੀ ਦਿੱਤੇ ਜਾਣ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨੀ ਪ੍ਰਤੀ ਉਸਾਰੂ ਸੋਚ ਦਾ ਨਤੀਜਾ ਹੋਣ ਦਾ ਦਾਅਵਾ ਜਿਤਾਇਆ। ਉਨ੍ਹਾਂ ਹਲਕਾ ਗਿੱਲ ਹਲਕੇ ਵਿਚ ਨਹਿਰੀ ਕ੍ਰਾਂਤੀ ਤਹਿਤ ਪਿੰਡ ਲਹਿਰਾ ਦੇ 421 ਏਕੜ ਲਈ ਮੋਘਾ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਾਂਹਵਧੂ ਸੋਚ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਨਹਿਰੀ ਪਾਣੀ ਦੇ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਲਹਿਰਾ ਲਈ ਇਤਿਹਾਸਕ ਦਿਨ ਉਸ ਵੇਲੇ ਆਇਆ, ਜਦੋਂ ਲੰਮੇ ਸਮੇਂ ਬਾਅਦ ਪਹਿਲੀ ਵਾਰ ਪਿੰਡ ਦੀ ਕਰੀਬ 421 ਏਕੜ ਜ਼ਮੀਨ ਲਈ ਨਹਿਰੀ ਪਾਣੀ ਦਾ ਮੋਘਾ ਚਾਲੂ ਕੀਤਾ ਗਿਆ ਹੈ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤਾਂ ਲਈ ਨਹਿਰੀ ਪਾਣੀ ਦਿੱਤੇ ਜਾਣ ਨਾਲ ਧਰਤੀ ਹੇਠਲੇ ਪਾਣੀ ਦੀ ਵੱਡੀ ਬੱਚਤ ਹੋਵੇਗੀ, ਜਿਸ ਕਾਰਨ ਕਿਸਾਨਾਂ ਸਮੇਤ ਸਾਰੇ ਲੋਕ ਖ਼ੁਸ਼ ਨਜ਼ਰ ਆ ਰਹੇ ਹਨ। ਵਿਧਾਇਕ ਸੰਗੋਵਾਲ ਨੇ ਕਿਹਾ ਕਿ ਗਿੱਲ ਹਲਕੇ ਦੇ ਲੋਕ ਪਿਛਲੇ ਸੈਂਕੜੇ ਸਾਲਾਂ ਤੋਂ ਨਹਿਰ ਵਿਚੋਂ ਪਾਣੀ ਲੰਘਦਾ ਤਾਂ ਦੇਖਦੇ ਸਨ। ਪਰ ਉਨ੍ਹਾਂ ਨੂੰ ਸਿੰਚਾਈ ਲਈ ਪਾਣੀ ਲੈਣ ਦਾ ਹੱਕ ਨਹੀਂ ਮਿਲਿਆ ਸੀ, ਪ੍ਰੰਤੂ ਪਿਛਲੀਆਂ ਸਰਕਾਰਾਂ ਮੌਕੇ ਹਾਲਾਤ ਇਹ ਸਨ ਕਿ ਨਹਿਰ ਦੇ ਪਾਣੀ ਦੀ ਵਰਤੋਂ ਕਰਨ ‘ਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋ ਜਾਂਦੀ ਸੀ। ਇਸ ਸਮੇਂ ਟਰੱਕ ਯੂਨੀਅਨ ਪ੍ਰਧਾਨ ਸੁਖਵਿੰਦਰ ਸਿੰਘ ਸਿੰਦਾ ਲਹਿਰਾ, ਸੰਮਤੀ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਪੀ. ਏ. ਜਸਵਿੰਦਰ ਸਿੰਘ ਜੱਸੀ, ਚੇਅਰਮੈਨ ਜਗਦੀਪ ਸਿੰਘ ਜੱਗੀ ਦਿਉਲ ਗੁਰਮ, ਸੰਮਤੀ ਮੈਂਬਰ ਐਡਵੋਕੇਟ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਦਫ਼ਤਰ ਇੰਚਾਰਜ ਮਨਦੀਪ ਸਿੰਘ ਰਵੀ ਝੰਮਟ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਰਾਜ ਸਿੰਘ ਸੋਨੂੰ ਗਿੱਲ, ਸੋਨੀ ਗਿੱਲ, ਰਵਿੰਦਰ ਸਿੰਘ ਰਣੀਆਂ, ਸੰਮਤੀ ਮੈਂਬਰ ਜਸਵੰਤ ਸਿੰਘ ਮੁਕੰਦਪੁਰ, ਅਮਰਿੰਦਰ ਸਿੰਘ ਬੁਲਾਰਾ, ਸਰਪੰਚ ਜਗਦੇਵ ਸਿੰਘ ਲਹਿਰਾ, ਪੰਚ ਕੁਲਦੀਪ ਸਿੰਘ ਦੀਪਾ, ਪੰਚ ਪ੍ਰਮਾਤਮਾ ਸਿੰਘ, ਪੰਚ ਮਿੱਠੂ, ਪੰਚ ਜਰਨੈਲ ਸਿੰਘ, ਸਰਪੰਚ ਗੁਰਚਰਨਪਾਲ ਸਿੰਘ ਖੇੜਾ, ਪੰਚ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਪਿਛਲੀ ਖ਼ਬਰ ਕੌਂਸਲਰ ਡਾ. ਸਿਕੰਦਰ ਸਿੰਘ ਨਗਰ ਕੌਂਸਲ ਦੇ ਸੀਨੀਅਰ ਵਾਈਸ ਪ੍ਰਧਾਨ ਬਣੇ ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਯਾਦੂ ਦੀ ਅਗਵਾਈ ’ਚ ਮੁੱਖ ਮੰਤਰੀ ਮਾਨ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।