08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਡੇਹਲੋਂ ਨੇੜੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ

ਅਜੀਤ ਡੈਸਕ 27-06-2026
ਡੇਹਲੋਂ, 26 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਅੱਜ ਸਵੇਰੇ ਕਰੀਬ 8.15 ਵਜੇ ਡੇਹਲੋਂ ਤੋਂ ਮਲੇਰਕੋਟਲਾ ਸੜਕ ’ਤੇ ਪਿੰਡ ਲਹਿਰਾ ਪੈਟਰੋਲ ਪੰਪ ਨੇੜੇ ਇਨੋਵਾ ਗੱਡੀ ਤੇ ਮੋਟਰਸਾਈਕਲ ਦਰਮਿਆਨ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਰਲਾ ਸਿੰਘ ਵਾਸੀ ਪਿੰਡ ਨੰਗਲ ਨੇੜੇ ਡੇਹਲੋਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਨੰਗਲ ਤੋਂ ਆਪਣੇ ਘਰ ਤੋਂ ਸੇਵਾ ਮੁਕਤ ਇੰਸਪੈਕਟਰ ਅਮਰਜੀਤ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਪੋਹੀੜ ਰਹਿੰਦੇ ਆਪਣੇ ਲੜਕੇ ਲਈ ਰੋਟੀ ਲੈ ਕੇ ਜਾ ਰਿਹਾ ਸੀ ਕਿ ਜਦੋਂ ਉਹ ਲਹਿਰਾ ਨੇੜੇ ਪੁੱਜਾ ਤਾਂ ਇਕ ਇਨੋਵਾ ਕਾਰ ਨੇ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਸੇਵਾ ਮੁਕਤ ਇੰਸਪੈਕਟਰ ਅਮਰਜੀਤ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਪੁੱਜੀ ਟ੍ਰਫ਼ਿਕ ਪੁਲਿਸ ਨੇ ਗੰਭੀਰ ਰੂਪ ਵਿਚ ਜ਼ਖਮੀ ਨੂੰ ਸਰਕਾਰੀ ਡੇਹਲੋਂ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਡੇਹਲੋਂ ਪੁਲਿਸ ਵਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ ਅਗਲੀ ਖ਼ਬਰ ਕੱਲ੍ਹ ਤੋਂ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।