08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਲੋਕ ਮਿਲਣੀ ਮੁਹਿੰਮ ਤਹਿਤ ਹਲਕਾ ਵਿਧਾਇਕ ਗਿਆਸਪੁਰਾ ਪਿੰਡ ਕਟਾਹਰੀ ਦੇ ਪਰਿਵਾਰਾਂ ਨੂੰ ਮਿਲੇ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਅਜੀਤ ਡੈਸਕ 27-06-2026
ਰਾੜਾ ਸਾਹਿਬ, 26 ਜੂਨ (ਸੁਖਵੀਰ ਸਿੰਘ ਚਣਕੋਈਆਂ)-ਪਿੰਡ ਕਟਾਹਰੀ ਵਿਖੇ ਸਰਪੰਚ ਮਨਦੀਪ ਸਿੰਘ ਪੰਨੂੰ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਵੱਲੋਂ ਪਿੰਡ ਪਿੰਡ ਲੋਕ ਮਿਲਣੀ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਹਲਕਾ ਵਿਧਾਇਕ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਵਿਸ਼ੇਸ਼ ਤੌਰ ’ਤੇ ਪਹੰੁਚੇ ਅਤੇ ਪਿੰਡ ਕਟਾਹਰੀ ਦੇ ਪਰਿਵਾਰਾਂ ਨੂੰ ਮਿਲੇ। ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋਕਾਂ ਦੇ ਕਈ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ। ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਹਲਕਾ ਪਾਇਲ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸੀ ਹਮੇਸ਼ਾ ਵਚਨਬੱਧ ਹਾਂ। ਕਿਉਂਕਿ ਹਲਕਾ ਪਾਇਲ ਦੇ ਲੋਕ ਉਨ੍ਹਾਂ ਦਾ ਆਪਣਾ ਪਰਿਵਾਰ ਹਨ ਅਤੇ ਉਨ੍ਹਾਂ ਨੂੰ ਹਲਕਾ ਨਿਵਾਸੀਆਂ ਵੱਲੋਂ ਮਿਲ ਰਹੇ ਪਿਆਰ ਸਤਿਕਾਰ ਨਾਲ ਹੋਰ ਹੌਸਲਾ ਤੇ ਤਾਕਤ ਮਿਲ ਰਿਹਾ ਹੈ। ਇਸ ਸਮੇਂ ਹਲਕਾ ਵਿਧਾਇਕ ਗਿਆਸਪੁਰਾ ਵੱਲੋਂ ਪਿੰਡ ਕਟਾਹਰੀ ਦੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੇਰੀ ਰਸੋਈ ਸਕੀਮ ਅਧੀਨ ਰਾਸ਼ਨ ਕਿੱਟਾਂ ਦੀ ਵੀ ਵੰਡ ਕਰਵਾਈ । ਸਮੂਹ ਗ੍ਰਾਮ ਪੰਚਾਇਤ ਵੱਲੋਂ ਸਰਪੰਚ ਮਨਦੀਪ ਸਿੰਘ ਪੰਨੂੰ ਨੇ ਹਲਕਾ ਵਿਧਾਇਕ ਗਿਆਸਪੁਰਾ ਸਮੇਤ ਵੱਖ-ਵੱਖ ਆਗੂਆਂ ਨੂੰ ਸਿਰੋਪਾਉ ਨਾਲ ਸਨਮਾਨਿਤ ਕੀਤਾ। ਇਸ ਮੌਕੇ ਇੰਸ. ਜਸਵਿੰਦਰ ਸਿੰਘ ਪੰਧੇਰ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦਫ਼ਤਰ ਕੱਦੋਂ, ਰਾਮਦਿਆਲ ਸਿੰਘ ਸੰਮਤੀ ਮੈਂਬਰ, ਜਗਜੀਵਨ ਸਿੰਘ ਪੰਚ, ਹਰਜੰਂਗ ਸਿੰਘ ਪੰਚ, ਹਰਦੀਪ ਸਿੰਘ ਪੰਚ, ਭੁਪਿੰਦਰ ਸਿੰਘ ਪੰਚ, ਨਗਿੰਦਰ ਸਿੰਘ ਬਿੱਲੂ ਪੰਚ, ਬਲਵੀਰ ਸਿੰਘ ਪੰਚ, ਜਗਤਾਰ ਸਿੰਘ ਪੰਚ, ਬੇਅੰਤ ਸਿੰਘ ਸਾਬਕਾ ਸਰਪੰਚ, ਬਾਬਾ ਰਘਵੀਰ ਸਿੰਘ, ਸਤਨਾਮ ਸਿੰਘ ਗਾਗੂ, ਜਥੇਦਾਰ ਸ਼ਿਵਪਾਲ ਸਿੰਘ ਆਦਿ ਸਨ।
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਲਈ ਬਣ ਰਹੇ ਨਾਲੇ ਦਾ ਪਿੰਡ ਚੌਂਤਾ ਦੇ ਲੋਕਾਂ ਵਲੋਂ ਵਿਰੋਧ ਅਗਲੀ ਖ਼ਬਰ ਐੱਸ. ਐੱਸ. ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ’ਤੇ ਵਿਸ਼ਾਲ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।