07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

4 ਜੁਲਾਈ ਦੇ ਚੰਡੀਗੜ੍ਹ ਧਰਨੇ ਲਈ ਬੀ. ਕੇ. ਯੂ. ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਅਜੀਤ ਡੈਸਕ 27-06-2026
ਡੇਹਲੋਂ, 26 ਜੂਨ (ਅੰਮ੍ਰਿਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਚਰਨ ਸਿੰਘ ਨੂਰਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਫੱਲੇਵਾਲ ਵਿਖੇ ਹੋਈ। ਜਿਸ ਦੌਰਾਨ 4 ਜੁਲਾਈ ਨੂੰ ਦੋ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਵਲੋਂ ਧਰਨਾ ਮੁਜ਼ਾਹਰਾ ਕਰਨ ਦੀ ਰੂਪਰੇਖਾ ਵੀ ਤਿਆਰ ਕੀਤੀ ਗਈ। ਇਸ ਸਮੇਂ ਆਗੂਆਂ ਨੇ ਦੱਸਿਆ ਕਿ ਰੋਸ ਧਰਨੇ ਨੂੰ ਸਫਲ ਬਣਾਉਣ ਲਈ ਸਾਰੇ ਬਲਾਕਾਂ ਦੇ ਪਿੰਡਾਂ ਵਿਚ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ ਤੇ ਵੱਡੀ ਗਿਣਤੀ ਵਿਚ ਕਿਸਾਨ ਚੰਡੀਗੜ੍ਹ ਵਿਖੇ ਜਾਣਗੇ। ਮੀਟਿੰਗ ਸਮੇਂ ਡੀਜ਼ਲ, ਪੈਟਰੋਲ, ਰਸੋਈ ਗੈਸ ਦੇ ਖਿਲਾਫ, ਯੂਰੀਏ ਦੀ ਘਾਟ ਅਤੇ ਯੂਰੀਏ ਨਾਲ ਹੋਰ ਸਮਾਨ ਵਗ਼ੈਰਾ ਦੇਣਾ ਬੰਦ ਕੀਤਾ ਜਾਵੇ, ਅਮਰੀਕਾ ਵਲੋਂ ਇੱਥੇ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਬਿਜਲੀ ਬਿੱਲ 2025, ਬੀਜ ਬਿੱਲ ਵਾਪਸ ਲਿਆ ਜਾਵੇ ਅਤੇ ਮਨਰੇਗਾ ਖ਼ਤਮ ਕਰਨ ਤੇ ਲੇਬਰ ਕੋਟ ਲਾਗੂ ਕਰਨ ਨੂੰ ਬੰਦ ਕੀਤਾ ਜਾਵੇ। ਆਗੂਆਂ ਕਿਹਾ ਕਿ ਇਹ ਨੀਤੀਆਂ, ਬਿੱਲ ਲਿਆ ਕੇ ਸਰਕਾਰ ਕਾਰਪੋਰੇਟਾਂ ਅਤੇ ਸਾਮਰਾਜੀ ਦੇ ਮੁਨਾਫ਼ੇ ਹੋਰ ਵਧਾਉਣਾ ਚਾਹੁੰਦੇ ਹਨ ਤੇ ਲੋਕਾਂ ਤੇ ਹੋਰ ਵਜ਼ਨ ਪਾ ਰਹੇ ਹਨ। ਇਨ੍ਹਾਂ ਮੰਗਾਂ ਸੰਬੰਧੀ 4 ਜੁਲਾਈ ਨੂੰ ਵੱਧ ਤੋਂ ਵੱਧ ਪਿੰਡ ਵਿਚ ਚੰਡੀਗੜ੍ਹ ਜਾਣ ਤਾਂ ਜੋ ਸਰਕਾਰ ਵਲੋਂ ਅਜਿਹੀਆਂ ਨੀਤੀਆਂ ਨੂੰ ਰੱਦ ਕਰਵਾਇਆ ਜਾ ਸਕੇ। ਇਸ ਸਮੇਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਮਨੋਹਰ ਸਿੰਘ ਕੁਲਾਹੜ ਮੀਤ ਪ੍ਰਧਾਨ, ਚਰਨਜੀਤ ਸਿੰਘ ਫੱਲੇਵਾਲ, ਹਰਜੀਤ ਸਿੰਘ ਘਲੋਟੀ, ਗੁਰਦੇਵ ਸਿੰਘ ਨਾਰੰਗਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦੋਰਾਹਾ ਸ਼ਹਿਰ ਨੂੰ ਮਿਲਿਆ ਨੌਜਵਾਨ ਚਿਹਰਾ, ਪੰਜਾਬ ਭਰ ਵਿਚੋਂ ਸਭ ਤੋਂ ਘੱਟ ਉਮਰ ਦਾ ਨਗਰ ਕੌਂਸਲ ਪ੍ਰਧਾਨ ਬਣਿਆ ’ਅਨਮੋਲ ਸ਼ਰ... ਅਗਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਲਈ ਬਣ ਰਹੇ ਨਾਲੇ ਦਾ ਪਿੰਡ ਚੌਂਤਾ ਦੇ ਲੋਕਾਂ ਵਲੋਂ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।