07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੋਸ਼ਲ ਵਰਕਰਜ਼ ਵੈੱਲਫੇਅਰ ਸੁਸਾਇਟੀ ਵਲੋਂ ਕੁਹਾੜਾ ਵਿਖੇ ਸਵੱਛ ਭਾਰਤ ਅਭਿਆਨ ਦੀ ਸ਼ੁਰੂਆਤ

ਅਜੀਤ ਡੈਸਕ 27-06-2026
ਕੁਹਾੜਾ, 26 ਜੂਨ (ਸੰਦੀਪ ਸਿੰਘ ਕੁਹਾੜਾ)-ਸੋਸ਼ਲ ਵਰਕਰਜ਼ ਵੈੱਲਫੇਅਰ ਸੋਸਾਇਟੀ ਦੇ ਚੇਅਰਮੈਨ ਸੰਨੀ ਮਲਿਕ ਅਤੇ ਪ੍ਰਧਾਨ ਅਮਿਤ ਵਰਮਾ ਦੀ ਅਗਵਾਈ ਹੇਠ ਯੂਥ ਵਲੰਟੀਅਰਾਂ ਦੇ ਸਹਿਯੋਗ ਨਾਲ ਕੁਹਾੜਾ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਵਲੰਟੀਅਰਾਂ ਵਲੋਂ ਪਿਆ ਕੂੜਾ-ਕਰਕਟ ਇਕੱਠਾ ਕਰ ਕੇ ਸਫ਼ਾਈ ਕੀਤੀ ਗਈ ਅਤੇ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਕੀਤਾ ਗਿਆ। ਚੇਅਰਮੈਨ ਸੰਨੀ ਮਲਿਕ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਪ੍ਰਧਾਨ ਅਮਿਤ ਵਰਮਾ ਨੇ ਕਿਹਾ ਕਿ ਸੋਸਾਇਟੀ ਭਵਿੱਖ ਵਿਚ ਵੀ ਅਜਿਹੀਆਂ ਸਮਾਜ ਸੇਵੀ ਗਤੀਵਿਧੀਆਂ ਕਰਦੀ ਰਹੇਗੀ ਤਾਂ ਜੋ ਲੋਕਾਂ ਵਿਚ ਸਫ਼ਾਈ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਵਧਾਈ ਜਾ ਸਕੇ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਖੱਟੜਾ ਨੇ ਮਹਾਰਾਸ਼ਟਰ ਸਰਕਾਰ ਵਲੋਂ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਨਵਾਂ ਕਾਨੂੰਨ ਬਣਾਉਣ... ਅਗਲੀ ਖ਼ਬਰ ਦੋਰਾਹਾ ਸ਼ਹਿਰ ਨੂੰ ਮਿਲਿਆ ਨੌਜਵਾਨ ਚਿਹਰਾ, ਪੰਜਾਬ ਭਰ ਵਿਚੋਂ ਸਭ ਤੋਂ ਘੱਟ ਉਮਰ ਦਾ ਨਗਰ ਕੌਂਸਲ ਪ੍ਰਧਾਨ ਬਣਿਆ ’ਅਨਮੋਲ ਸ਼ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।