15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੁੱਖ ਮੰਤਰੀ ਭਗਵੰਤ ਮਾਨ ਦੇ ਪੱਖ ’ਚ ਉਤਰੀ ਗ੍ਰਾਮ ਪੰਚਾਇਤ ਪਿੰਡ ਭੀਖੀ ਖੱਟੜਾ ਸ਼੍ਰੋ. ਅ. ਦ. (ਬ) ਦੇ ਬਾਈਕਾਟ ਦਾ ਪਾਇਆ ਮਤਾ

ਅਜੀਤ ਡੈਸਕ 29-06-2026
ਰਾੜਾ ਸਾਹਿਬ, 28 ਜੂਨ (ਸੁਖਵੀਰ ਸਿੰਘ ਚਣਕੋਈਆਂ)- ਪਿੰਡ ਭੀਖੀ ਖੱਟੜਾ ਵਿਖੇ ਸਰਪੰਚ ਮਨਦੀਪ ਸਿੰਘ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਉਹ ਸਾਰੇ ਚਟਾਨ ਵਾਂਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਖੜ੍ਹੇ ਹਨ । ਸਰਪੰਚ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਜਿੱਥੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਖੜ੍ਹੇ ਹਨ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪੂਰਨ ਤੌਰ ’ਤੇ ਬਾਈਕਾਟ ਕਰਦੇ ਹਨ ਕਿਉਂਕਿ ਅਕਾਲੀ ਦਲ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਸਹਾਰਾ ਲੈ ਰਿਹਾ ਹੈ । ਉਨ੍ਹਾਂ ਕਿਹਾ ਗੁਰੂ ਘਰਾਂ ਵਿੱਚ ਮੁੱਖ ਮੰਤਰੀ ਖ਼ਿਲਾਫ਼ ਲਗਾਏ ਜਾ ਰਹੇ ਬੋਰਡ ਗਲਤ ਹਨ । ਉਨ੍ਹਾਂ ਕਿਹਾ ਕਿ ਅਸੀ ਸਮੂਹ ਗ੍ਰਾਮ ਪੰਚਾਇਤ ਮੈਂਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹਾਂ ਅਤੇ ਬਾਦਲ ਪਰਿਵਾਰ ਦਾ ਡਟਵਾਂ ਵਿਰੋਧ ਕਰਦੇ ਹੋਏ ਪੂਰਨ ਬਾਈਕਾਟ ਕਰਦੇ ਹਾਂ।
ਪਿਛਲੀ ਖ਼ਬਰ ‘ਮਨ ਕੀ ਬਾਤ’ ਦੇ 135ਵੇਂ ਐਪੀਸੋਡ ’ਚ ਸਮਾਜਿਕ ਮੁੱਦਿਆਂ ’ਤੇ ਪ੍ਰਧਾਨ ਮੰਤਰੀ ਦਾ ਜ਼ੋਰ- ਸ਼ਿਵ ਕੁਮਾਰ ਸੋਨੀ ਅਗਲੀ ਖ਼ਬਰ ਸਬਸਿਡੀ ਵਾਲੀ ਯੂਰੀਆ ਖਾਦ ਵਿਚ ਕਰੋੜਾਂ ਦੇ ਘੁਟਾਲੇ ਨੇ ਕਿਸਾਨਾਂ ਨਾਲ ਧੋਖਾ ਕੀਤਾ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।