15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

6 ਗ੍ਰਾਮ ਹੈਰੋਇਨ ਸਮੇਤ 2 ਗ੍ਰਿਫ਼ਤਾਰ

ਅਜੀਤ ਡੈਸਕ 30-06-2026
ਮਾਛੀਵਾੜਾ ਸਾਹਿਬ, 29 ਜੂਨ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਹਰਸ਼ਿਤ ਕੁਮਾਰ ਵਾਸੀ ਸਿੱਧੂਪੁਰ ਅਤੇ ਸ਼ਿਵਮ ਮਿਸ਼ਰਾ ਵਾਸੀ ਪ੍ਰਿਆਗਰਾਜ (ਯੂ.ਪੀ.) ਨੂੰ ਕਾਬੂ ਕੀਤਾ ਹੈ। ਸਹਾਇਕ ਥਾਣੇਦਾਰ ਹਾਕਮ ਸਿੰਘ ਵਲੋਂ ਸ਼ੱਕੀ ਪੁਰਸ਼ਾਂ ਤੇ ਵਹੀਕਲਾਂ ਦੀ ਚੈਕਿੰਗ ਸਬੰਧੀ ਪਿੰਡ ਅਡਿਆਣਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਪਿੰਡ ਭੱਟੀਆਂ ਸਾਈਡ ਤੋਂ 2 ਮੋਨੇ ਨੌਜਵਾਨ ਆਉਂਦੇ ਦਿਖਾਈ ਦਿੱਤੇ। ਪੁਲਿਸ ਨੂੰ ਦੇਖ ਇੱਕ ਨੌਜਵਾਨ ਨੇ ਆਪਣੀ ਪੈਂਟ ਦੀ ਜੇਬ ‘ਚੋਂ ਮੋਮੀ ਕਾਗ਼ਜ਼ ਦੀ ਲਿਫਾਫੀ ਕੱਢ ਕੇ ਨਾਲ ਆਉਂਦੇ ਨੌਜਵਾਨ ਨੂੰ ਫੜਾ ਦਿੱਤੀ ਜਿਸ ਨੇ ਪੁਲਿਸ ਨੂੰ ਦੇਖ ਲਿਫਾਫੀ ਸੜਕ ਕਿਨਾਰੇ ਘਾਹ ਫੂਸ ਵਿਚ ਸੁੱਟ ਦਿੱਤੀ। ਦੋਵੇਂ ਨੌਜਵਾਨ ਤੇਜ਼ੀ ਨਾਲ ਪਿੱਛੇ ਨੂੰ ਮੁੜਨ ਲੱਗੇ ਜਿਨ੍ਹਾਂ ਨੂੰ ਪੁਲਸ ਵਲੋਂ ਕਾਬੂ ਕਰ ਕਰ ਨਾਮ ਤੇ ਪਤਾ ਪੁੱਛਿਆ। ਉਨ੍ਹਾਂ ‘ਚੋਂ ਇੱਕ ਨੌਜਵਾਨ ਨੇ ਆਪਣਾ ਨਾਮ ਹਰਸ਼ਿਤ ਕੁਮਾਰ ਤੇ ਦੂਜੇ ਨੇ ਸ਼ਿਵਮ ਮਿਸ਼ਰਾ ਦੱਸਿਆ। ਪੁਲਿਸ ਨੇ ਜਦੋਂ ਉਨ੍ਹਾਂ ਵਲੋਂ ਸੁੱਟੀ ਲਿਫਾਫੀ ਦੀ ਜਾਂਚ ਕੀਤੀ ਤਾਂ ਉਸ ‘ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ‘ਤੇ ਉਕਤ ਨੌਜਵਾਨਾਂ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
ਪਿਛਲੀ ਖ਼ਬਰ ਧੋਖਾਧੜੀ ਦੇ ਮਾਮਲੇ ’ਚ ਕੇਸ ਦਰਜ ਅਗਲੀ ਖ਼ਬਰ ਬੀਤੀ ਰਾਤ ਮੈਚ ਤੋਂ ਸ਼ੁਰੂ ਹੋਈ ਧੜਿਆਂ ਦੀ ਲੜਾਈ ’ਚ ਚੱਲੀ ਗੋਲੀ, 2 ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।