15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਹਰਜੋਤ ਮਾਂਗਟ ਦੇ ਹਲਕਾ ਖਰੜ ਤੋਂ ਆਬਜ਼ਰਵਰ ਨਿਯੁਕਤ ਹੋਣ ’ਤੇ ਨੌਜਵਾਨਾਂ ’ਚ ਭਾਰੀ ਉਤਸ਼ਾਹ-ਗੁਲਿਆਣੀ/ਗੋਪੀ/ਸਨੀ

ਅਜੀਤ ਡੈਸਕ 30-06-2026
ਮਾਛੀਵਾੜਾ ਸਾਹਿਬ, 29 ਜੂਨ (ਰਾਜਦੀਪ ਸਿੰਘ ਅਲਬੇਲਾ)-ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਯੂਥ ਪ੍ਰਧਾਨ ਹਲਕਾ ਸਮਰਾਲਾ ਹਰਜੋਤ ਸਿੰਘ ਮਾਂਗਟ ਨੂੰ ਖਰੜ ਦਾ ਆਬਜ਼ਰਵਰ ਨਿਯੁਕਤ ਕੀਤਾ ਹੈ ਜਿਸ ਨਾਲ ਨੌਜਵਾਨਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਆੜ੍ਹਤੀ ਪਰਮਿੰਦਰ ਸਿੰਘ ਗੁਲਿਆਣੀ, ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਅਤੇ ਬਲਾਕ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਸਨੀ ਲੱਖੋਵਾਲ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਰਜੋਤ ਸਿੰਘ ਮਾਂਗਟ ਇੱਕ ਮਿਹਨਤੀ ਤੇ ਸੂਝਵਾਨ ਆਗੂ ਹਨ ਜਿਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਨੌਜਵਾਨ ਭਾਰੀ ਗਿਣਤੀ ’ਚ ਹਰਜੋਤ ਸਿੰਘ ਮਾਂਗਟ ਦੀ ਪ੍ਰੇਰਨਾ ਸਦਕਾ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਨੂੰ ਮਜ਼ਬੂਤ ਕਰ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਿਹਾ ਕਿ ਹਰਜੋਤ ਸਿੰਘ ਮਾਂਗਟ ਨੌਜਵਾਨਾਂ ਵਿਚ ਹਰਮਨ ਪਿਆਰੇ ਹਨ ਜਿਨ੍ਹਾਂ ਦੇ ਯੂਥ ਪ੍ਰਧਾਨ ਬਣਨ ਨਾਲ ਨੌਜਵਾਨਾਂ ਦਾ ਉਤਸ਼ਾਹ ਵਧਿਆ ਹੈ।
ਪਿਛਲੀ ਖ਼ਬਰ ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਪੁਰਾਤਨ ਦਰਵਾਜ਼ੇ ਪਿੰਡ ਦੀ ਵਿਲੱਖਣ ਪਛਾਣ ਅਗਲੀ ਖ਼ਬਰ ਭਗਤ ਚੰਨਣ ਸਿੰਘ ਦਹੇੜੂ ਦੇ ਸਾਲਾਨਾ ਸਮਾਗਮ ਸੰਬੰਧੀ ਸੇਵਾਦਾਰਾਂ ਦੀ ਮੀਟਿੰਗ, ਸਮਾਗਮ 6 ਤੋਂ 8 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।