09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਹਾਦਸੇ ’ਚ ਟੈਕਸੀ ’ਚ ਸਵਾਰ 4 ਵਿਅਕਤੀ ਜ਼ਖਮੀ

ਅਜੀਤ ਡੈਸਕ 01-07-2026

ਖੰਨਾ, 30 ਜੂਨ (ਹਰਜਿੰਦਰ ਸਿੰਘ ਲਾਲ)-ਅੱਜ ਲੁਧਿਆਣਾ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਖੰਨਾ ਦੇ ਪ੍ਰਿਸਟੀਨ ਮਾਲ ਦੇ ਸਾਹਮਣੇ ਹਾਈ-ਟੈਕ ਚੌਕੀ ਨੇੜੇ ਇੱਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਟੈਕਸੀ ਵਿੱਚ ਸਵਾਰ ਚਾਰ ਵਿਅਕਤੀ ਜ਼ਖਮੀ ਹੋ ਗਏ। ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਬਲ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸਾਰੇ ਜ਼ਖਮੀਆਂ ਨੂੰ ਤੁਰੰਤ ਖੰਨਾ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਅਰਟਿਗਾ ਟੈਕਸੀ ਲੁਧਿਆਣਾ ਵੱਲ ਜਾ ਰਹੀ ਸੀ ਪਰ ਟੈਕਸੀ ਡਰਾਈਵਰ ਨੂੰ ਅਚਾਨਕ ਨੀਂਦ ਆ ਗਈ ਅਤੇ ਉਹ ਅੱਗੇ ਆ ਰਹੇ ਇੱਕ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟੈਕਸੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 27 ਬੋਤਲਾਂ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਬਿਜਲੀ ਦੀ ਨਵੀਂ ਤਾਰ ਪਵਾ ਕੇ ਮੁਹੱਲਾ ਵਾਸੀਆਂ ਨੂੰ ਨਿੱਤ ਦੀ ਆ ਰਹੀ ਪ੍ਰੇਸ਼ਾਨੀ ਤੋਂ ਦਿਵਾਈ ਰਾਹਤ-ਕਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।