07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਰਮਜੀਤ ਢਿੱਲੋਂ ਦਾ ਕੈਨੇਡਾ ਤੋਂ ਵਾਪਸ ਪਰਤਣ ’ਤੇ ਅਕਾਲੀ ਦਲ ਬਾਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਭਰਵਾਂ ਸਵਾਗਤ

ਅਜੀਤ ਡੈਸਕ 02-07-2026
ਸਮਰਾਲਾ, 1 ਜੁਲਾਈ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਕੈਨੇਡਾ ਵਿਚ ਵੱਸਦੇ ਪੰਜਾਬੀਆਂ ਨਾਲ ਰਾਬਤਾ ਕਾਇਮ ਕਰਨ ਲਈ ਭੇਜੇ ਵਫ਼ਦ ਵਿਚ ਸ਼ਾਮਲ ਕਰ ਕੇ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਨੂੰ ਭੇਜਿਆ ਗਿਆ ਸੀ। ਉਨ੍ਹਾਂ ਵਲੋਂ ਕੈਨੇਡਾ ਵਿਚ ਵੈਨਕੂਵਰ ਤੋਂ ਲੈ ਕੇ ਟਰਾਂਟੋ ਤੱਕ ਵੱਖ-ਵੱਖ ਸਟੇਟਾਂ ਵਿਚ ਜਾ ਕੇ ਪੰਜਾਬੀਆਂ ਨਾਲ ਰਾਬਤਾ ਕਾਇਮ ਕਰ ਕੇ, ਸ਼੍ਰੋਮਣੀ ਅਕਾਲੀ ਦਲ ਪ੍ਰਤੀ ਪ੍ਰਵਾਸੀ ਪੰਜਾਬੀਆਂ ਦਾ ਰੁਝਾਨ ਜਾਣਿਆ ਗਿਆ ਹੈ। ਇਸ ਦੌਰੇ ਨੂੰ ਸਫਲਤਾ ਪੂਰਨ ਸਮਾਪਤ ਕਰ ਕੇ ਪਰਮਜੀਤ ਸਿੰਘ ਢਿੱਲੋਂ ਅੱਜ ਕੈਨੇਡਾ ਫੇਰੀ ਤੋਂ ਬਾਅਦ ਵਾਪਸ ਆਪਣੇ ਸ਼ਹਿਰ ਸਮਰਾਲਾ ਪਰਤ ਆਏ ਹਨ, ਦਾ ਸਮਰਾਲਾ ਪੁੱਜਣ ‘ਤੇ ਸਰਕਲ ਜਥੇਦਾਰਾਂ, ਯੂਥ ਅਕਾਲੀ ਦਲ, ਇਸਤਰੀ ਵਿੰਗ ਅਕਾਲੀ ਦਲ, ਬੀ. ਸੀ. ਵਿੰਗ, ਐੱਸ. ਸੀ. ਵਿੰਗ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਬਲਾਕ ਸੰਮਤੀ ਮੈਂਬਰਾਂ, ਕੌਂਸਲਰਾਂ ਅਤੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ‘ਤੇ ਪਰਮਜੀਤ ਸਿੰਘ ਢਿੱਲੋਂ ਨੇ ਆਪਣੀ ਕੈਨੇਡਾ ਫੇਰੀ ਦੇ ਵਰ੍ਹੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਗਏ ਵਫ਼ਦ ਨੂੰ ਪੰਜਾਬੀਆਂ ਨੇ ਦਿੱਤੇ ਅਥਾਹ ਪਿਆਰ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਕੈਨੇਡਾ ਵੱਸਦੇ ਸਮੂਹ ਪੰਜਾਬੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਪੂਰੀ ਤਰ੍ਹਾਂ ਤਤਪਰ ਹਨ, ਇੱਧਰ ਪੰਜਾਬ ਵੱਸਦੇ ਆਪਣੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਪਿਛਲੀ ਖ਼ਬਰ ਸ਼ਿਵਾਲਿਕ ਨੇ ਸਿਆਸੀ ਵਿਰੋਧੀ ਦੇ ਬਿਆਨ ’ਤੇ ਕੀਤਾ ਪਲਟਵਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕੁਲਾਹੜ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।