17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਕੰਟੀਨਿਊਸ਼ਨ ਤੇ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ ਵਿਚ ਵਾਧਾ ਕੀਤਾ ਜਾਵੇ-ਢਿੱਲੋਂ

ਅਜੀਤ ਡੈਸਕ 06-07-2026
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਸਕੂਲਾਂ ਦੀ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਦੀ ਅੰਤਿਮ ਮਿਤੀ ਵਿਚ 15 ਦਿਨਾਂ ਦਾ ਵਾਧਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਮੇਲ ਕਰ ਕੇ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖ਼ਲੇ 15 ਜੁਲਾਈ ਤੱਕ ਚੱਲਣੇ ਹਨ। ਜਦੋਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਦੀ ਅੰਤਿਮ ਮਿਤੀ 10 ਜੁਲਾਈ ਰੱਖੀ ਗਈ ਹੈ। ਇਸ ਕਾਰਨ ਅਧਿਆਪਕ ਵਰਗ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਪ੍ਰਧਾਨਢਿੱਲੋਂ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਅਧਿਆਪਕ ਬੀ. ਐੱਲ. ਓ. ਡਿਊਟੀ, ਐੱਸ. ਆਈ. ਆਰ. ਡਿਊਟੀ, ਸੈਕਟਰ ਅਫ਼ਸਰ/ਸੁਪਰਵਾਈਜ਼ਰ ਡਿਊਟੀ ਅਤੇ ਨਸ਼ਾ ਵਿਰੋਧੀ ਡਰੱਗ ਸਰਵੇ ਵਿਚ ਰੁੱਝੇ ਹੋਏ ਹਨ। ਇਸ ਦੇ ਨਾਲ ਹੀ ਵਿਭਾਗੀ ਬਦਲੀਆਂ ਹੋਣ ਕਾਰਨ ਸਕੂਲਾਂ ਵਿਚ ਸਟਾਫ਼ ਦੀ ਘਾਟ ਹੈ, ਜਿਸ ਕਾਰਨ ਨਿਰਧਾਰਿਤ ਸਮੇਂ ਵਿਚ ਕੰਮ ਪੂਰਾ ਕਰਨਾ ਸੰਭਵ ਨਹੀਂ ਹੈ। ਢਿੱਲੋਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੂੰ ਵੀ ਮੇਲ ਕਰ ਕੇ ਬੇਨਤੀ ਕੀਤੀ ਕਿ ਵਿਦਿਆਰਥੀਆਂ ਅਤੇ ਸਕੂਲਾਂ ਦੇ ਹਿਤ ਨੂੰ ਮੁੱਖ ਰੱਖਦੇ ਹੋਏ ਰਜਿਸਟਰੇਸ਼ਨ ਅਤੇ ਕੰਟੀਨਿਊਸ਼ਨ ਦੀ ਅੰਤਿਮ ਮਿਤੀ ਵਿਚ 15 ਦਿਨਾਂ ਦਾ ਵਾਧਾ ਕੀਤਾ ਜਾਵੇ ਤਾਂ ਜੋ ਅਧਿਆਪਕ ਵਰਗ ਬਿਨਾਂ ਕਿਸੇ ਮਾਨਸਿਕ ਦਬਾਅ ਤੋਂ ਆਪਣਾ ਕੰਮ ਮੁਕੰਮਲ ਕਰ ਸਕੇ।ਯੂਨੀਅਨ ਦੇ ਸਲਾਹਕਾਰ ਅਮਰਜੀਤ ਸਿੰਘ ਘੁਡਾਣੀ, ਹਰਪ੍ਰੀਤ ਸਿੰਘ ਸਾਹਨੇਵਾਲ, ਮਨਦੀਪ ਸਿੰਘ ਸੇਖੋਂ, ਅਲਵੇਲ ਸਿੰਘ, ਦਵਿੰਦਰ ਸਿੰਘ ਗੁਰੂ, ਜਸਪਾਲ ਸਿੰਘ ਅਤੇ ਜਗਦੀਪ ਸਿੰਘ ਨੇ ਵੀ ਬੋਰਡ ਨੂੰ ਇਸ ਸੰਬੰਧੀ ਜਲਦ ਫ਼ੈਸਲਾਲੈ ਕੇਅੰਤਿਮ ਮਿਤੀ ਵਿਚ ਵਾਧੇ ਦੀ ਮੰਗ ਕੀਤੀ ਗਈ।
ਪਿਛਲੀ ਖ਼ਬਰ ਪਿੰਡ ਰੁੜਕਾ ਵਿਖੇ ਜਲ-ਜਰੇ ਦੀ ਛਬੀਲ ਲਗਾਈ ਅਗਲੀ ਖ਼ਬਰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏ ਪੰਜਾਬ ਸਰਕਾਰ-ਹਰਜੋਤ ਮਾਂਗਟ/ਡਾ. ਅਮਨਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।