17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਪ੍ਰਧਾਨ ਸ਼ੁਭਮ ਸ਼ੁਭੀ ਦਾ ਵਿਧਾਨ ਸਭਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਵਿਜੇ ਮੋਦਗਿੱਲ ਨੇ ਕੀਤਾ ਸਵਾਗਤ

ਅਜੀਤ ਡੈਸਕ 07-07-2026
ਖੰਨਾ, 6 ਜੁਲਾਈ (ਹਰਜਿੰਦਰ ਸਿੰਘ ਲਾਲ)-ਵਿਧਾਨਸਭਾ ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਵਿਜੇ ਮੋਦਗਿੱਲ ਦੀ ਅਗਵਾਈ ਹੇਠ ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਸ਼ੁਭਮ ਸ਼ੁਭੀ ਦਾ ਅੱਜ ਖੰਨਾ ਜ਼ਿਲ੍ਹੇ ਵਿੱਚ ਪਾਰਟੀ ਵਰਕਰਾਂ ਵੱਲੋਂ ਢੋਲ-ਨਗਾੜਿਆਂ ਅਤੇ ਫੁੱਲਾਂ ਦੇ ਹਾਰਾਂ ਨਾਲ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਵਿਜੇ ਮੋਦਗਿੱਲ ਨੇ ਸ਼ੁਭਮ ਸ਼ੁਭੀ ਨੂੰ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਸੂਬੇ ਦੇ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਹਮੇਸ਼ਾ ਨੌਜਵਾਨਾਂ ਦੇ ਹੱਕਾਂ, ਰੋਜ਼ਗਾਰ, ਸਿੱਖਿਆ ਅਤੇ ਸਮਾਜਿਕ ਮੁੱਦਿਆਂ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ।ਇਸ ਮੌਕੇ ਸ਼ੁਭਮ ਸ਼ੁਭੀ ਨੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਹਰ ਨੌਜਵਾਨ ਦੀ ਆਵਾਜ਼ ਬਣ ਕੇ ਕੰਮ ਕਰਨਗੇ। ਉਨ੍ਹਾਂ ਨੇ ਸਮੂਹ ਵਰਕਰਾਂ ਨੂੰ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਿਲੇਗੀ ਨਵੀ ਊਰਜਾ-ਐਡਵੋਕੇਟ ਧਾਲੀਵਾਲ ਅਗਲੀ ਖ਼ਬਰ ਪਿੰਡ ਧੌਲ ਖ਼ੁਰਦ ਵਿਖੇ ਸਪੀਕਰ ਵਿਧਾਨ ਸਭਾ ਸੰਧਵਾਂ ਤੇ ਵਿਧਾਇਕ ਗਿਆਸਪੁਰਾ ਦਾ ਵਰਕਰਾਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।