17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਸੁਰਮੁੱਖ ਸਿੰਘ ਹਰਬੰਸਪੁਰ ਪੰਜਾਬ ਨੰਬਰਦਾਰ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 07-07-2026
ਬੀਜਾ, 6 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਨੰਬਰਦਾਰ ਯੂਨੀਅਨ ਰਜਿ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ੇ ਨੰਬਰਦਾਰ ਸੁਰਮੁੱਖ ਸਿੰਘ ਗਾਲਬ ਯੂਨੀਅਨ ਛੱਡ ਕੇ ਪੰਜਾਬ ਨੰਬਰਦਾਰ ਯੂਨੀਅਨ ’ਚ ਸ਼ਾਮਿਲ ਹੋਏ। ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਜਰਨੈਲ ਸਿੰਘ ਵਲੋਂ ਨੰਬਰਦਾਰ ਸੁਰਮੁੱਖ ਸਿੰਘ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਸਮੇਂ ਨੰਬਰਦਾਰ ਸੁਰਮਖ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਨੰਬਰਦਾਰਾਂ ਦੀ ਗਾਲਬ ਯੂਨੀਅਨ ਨਾਲ ਜੁੜੇ ਹੋਏ ਸਨ। ਉਨ੍ਹਾਂ ਵਲੋਂ ਕਈ ਸਮੱਸਿਆਵਾਂ ਬਾਰੇ ਚੁੱਪ ਰਹਿਣ ਕਾਰਨ ਮਜਬੂਰ ਹੋ ਕੇ ਨੰਬਰਦਾਰ ਯੂਨੀਅਨ ਗਾਲਬ ਨੂੰ ਛੱਡਣ ਦਾ ਫ਼ੈਸਲਾ ਲੈਣਾ ਪਿਆ। ਉਹ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਪੰਜਾਬ ਨੰਬਰਦਾਰ ਯੂਨੀਅਨ ਵਿਚ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਸ਼ਾਮਿਲ ਹੋਏ ਹਨ। ਨੰਬਰਦਾਰ ਸੁਰਮੁੱਖ ਸਿੰਘ ਨੇ ਕਿਹਾ ਕਿ ਪੰਜਾਬ ਨੰਬਰਦਾਰ ਯੂਨੀਅਨ ਦੇ ਝੰਡੇ ਹੇਠ ਇਕੱਠੇ ਹੋ ਕੇ ਲੰਬੜਦਾਰਾਂ ਦੀਆਂ ਹੱਕੀ ਮੰਗਾਂ ਸਬੰਧੀ ਸਰਕਾਰਾਂ ਖ਼ਿਲਾਫ਼ ਵੱਡੀ ਲੜਾਈ ਲੜ ਕੇ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਮੰਨਵਾਉਣ ਲਈ ਸੰਘਰਸ਼ ਕਰਨਗੇ। ਪੰਜਾਬ ਨੰਬਰਦਾਰ ਯੂਨੀਅਨ ਦੀਆਂ ਨੀਤੀਆਂ ਨੂੰ ਪੰਜਾਬ ਦੇ ਹਰ ਇੱਕ ਪਿੰਡ ਵਿਚ ਲੈ ਕੇ ਜਾਵਾਂਗਾ। ਸੂਬਾ ਪ੍ਰਧਾਨ ਜਰਨੈਲ ਸਿੰਘ ਵਲੋਂ ਯੂਨੀਅਨ ਵਿਚ ਨਵੇਂ ਸ਼ਾਮਿਲ ਹੋਏ ਨੰਬਰਦਾਰ ਸੁਰਮੁੱਖ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੋਂ ਉਪਰੰਤ ਨੰਬਰਦਾਰ ਸੁਰਮੁੱਖ ਸਿੰਘ ਨੇ ਕਿਹਾ ਕਿ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੈਨੂੰ ਜ਼ਿੰਮੇਵਾਰੀ ਸੌਂਪੀ ਹੈ, ਉਸ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ’ਤੇ ਰਾਮ ਸਿੰਘ, ਚਰਨ ਸਿੰਘ, ਹਰਚਰਨ ਸਿੰਘ, ਜਸਵੀਰ ਸਿੰਘ ਸੁਖਵੰਤ ਸਿੰਘ ਸਤਨਾਮ ਸਿੰਘ, ਪਾਲ ਸਿੰਘ, ਰਣਜੀਤ ਸਿੰਘ, ਗੁਰਭੇਜ ਸਿੰਘ, ਭੀਮ ਸਿੰਘ, ਹਾਕਮ ਸਿੰਘ, ਕਰਮਜੀਤ ਸਿੰਘ ਨੌਲੜੀ, ਅਮਰੀਕ ਸਿੰਘ, ਪਲਵਿੰਦਰ ਸਿੰਘ, ਨਰਿੰਦਰ ਸਿੰਘ, ਹਰਬੰਸਪੁਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਗਰ ਕੌਂਸਲ ਪਾਇਲ ਦੇ ਅਹੁਦੇਦਾਰਾਂ ਦੀ ਚੋਣ ਕੋਰਮ ਪੂਰਾ ਨਾ ਹੋਣ ਕਰਕੇ ਅੱਧ ਵਿਚਕਾਰ ਲਟਕੀ ਅਗਲੀ ਖ਼ਬਰ ਰਾਜਾ ਵੜਿੰਗ ਦੇ ਮੁੜ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਿਲੇਗੀ ਨਵੀ ਊਰਜਾ-ਐਡਵੋਕੇਟ ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।