18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਅਜੀਤ ਡੈਸਕ 07-07-2026
ਦੋਰਾਹਾ, 6 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਬੀ. ਸੀ. ਏ ਛੇਵੇਂ ਸਮੈਸਟਰ ਦੇ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਬੀ. ਸੀ. ਏ ਛੇਵੇਂ ਸਮੈਸਟਰ ਵਿਚੋਂ ਰਾਜਵੀਰ ਕੌਰ ਨੇ 79% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ। ਹਰਸ਼ਦੀਪ ਕੌਰ ਨੇ 78.7% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਜਾ ਅਤੇ ਨਿਧੀ ਮੋਰਿਆ ਨੇ 78.2% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਸ਼ਾਨਦਾਰ ਨਤੀਜਿਆਂ ਲਈ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰਾਂ, ਮੈਂਬਰ ਸਾਹਿਬਾਨ ਅਤੇ ਕਾਲਜ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਵਿਦਿਆਰਥੀਆਂ ਦੇ ਮਾਪਿਆਂ, ਅਧਿਆਪਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਜਿਨ੍ਹਾਂ ਦੀ ਸਾਂਝੀ ਮਿਹਨਤ ਸਦਕਾ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ।
ਪਿਛਲੀ ਖ਼ਬਰ ਗੁਰੂ ਘਰ ਨੂੰ ਜਾਣ ਵਾਲੀ ਸੜਕ ਦਾ ਕੰਮ ਕਛੂਆ ਚਾਲ ਚੱਲਣ ਕਾਰਨ ਸੰਗਤਾਂ ਤੇ ਦੁਕਾਨਦਾਰਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦ... ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਸਰਕਾਰ ਤੁਰੰਤ ਵਾਪਸ ਲਵੇ ਨਹੀਂ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ-ਜੁਗਰਾਜ ਮੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।