09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪਿੰਡ ਜਸਪਾਲੋਂ ’ਚ ਨਾਜਾਇਜ਼ ਨਸ਼ਾ ਛੁਡਾਊ ਕੇਂਦਰ ’ਤੇ ਪੁਲਿਸ ਨੇ ਮਾਰਿਆ ਛਾਪਾ

ਅਜੀਤ ਡੈਸਕ 12-07-2026
ਬੀਜਾ, 11 ਜੁਲਾਈ (ਅਵਤਾਰ ਸਿੰਘ ਜੰਟੀ ਮਾਨ)-ਪਿੰਡ ਜਸਪਾਲੋਂ ਵਿਖੇ ਚੱਲ ਰਹੇ ਨਜਾਇਜ਼ ਨਸ਼ਾ ਛਡਾਊ ਕੇਂਦਰ ਤੇ ਪੁਲਿਸ ਚੌਂਕੀ ਕੋਟਾਂ ਵਲੋਂ ਛਾਪੇਮਾਰੀ ਕੀਤੀ ਗਈ। ਨਸ਼ਾ ਕਰਨ ਵਾਲੀ ਨੌਜਵਾਨਾਂ ਨੂੰ ਸਿਵਲ ਹਸਪਤਾਲ ਪਾਇਲ ਵਿਖੇ ਨੂੰ ਭੇਜਿਆ। ਨਜਾਇਜ਼ ਨਸ਼ਾ ਛੁਡਾਊ ਕੇਂਦਰ ’ਚ ਲਾਉਣ ਵਾਲਿਆਂ ਦੇ ਉੱਪਰ ਇੱਕ ਔਰਤ ਸਮੇਤ ਚਾਰ ਜਣਿਆਂ ਤੇ ਮੁਕੱਦਮਾ ਦਰਜ ਕੀਤਾ। ਥਾਣਾ ਸਦਰ ਖੰਨਾ ਦੇ ਐਸ. ਐਚ. ਓ. ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਦੱਸਿਆ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ. ਜੀ. ਪੀ ਗੌਰਵ ਯਾਦਵ ਅਤੇ ਪੁਲਿਸ ਜ਼ਿਲ੍ਹਾ ਖੰਨਾ ਦੀ ਐਸ. ਐਸ. ਪੀ ਮੈਡਮ ਦਰਪਣ ਆਹਲੂਵਾਲੀਆਂ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਮੁਤਾਬਿਕ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਮੁਹਿੰਮ ਤਹਿਤ ਕਿਸੇ ਖ਼ਾਸ ਮੁਖ਼ਬਰ ਜਾਣਕਾਰੀ ਦਿੱਤੀ ਸੀ ਕਿ ਪਿੰਡ ਜਸਪਾਲੋਂ ਵਿਖੇ ਇਕ ਨਜਾਇਜ਼ ਨਸ਼ਾ ਛੁਡਾਊ ਚੱਲ ਰਿਹਾ ਹੈ। ਨਸ਼ਾ ਛੁਡਾਊ ਕੇਂਦਰ ਦੀ ਜਾਣਕਾਰੀ ਮਿਲਣ ਤੇ ਖੰਨਾ ਦੇ ਡੀ. ਐਸ. ਪੀ ਵਿਨੋਦ ਕੁਮਾਰ, ਸਪੈਸ਼ਲ ਬਰਾਂਚ ਜਰਨੈਲ ਸਿੰਘ ਅਤੇ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਆਪਣੀ ਪੁਲਿਸ ਪਾਰਟੀ ਸਮੇਤ ਪਹੁੰਚੇ ਤਾਂ ਵੇਖਿਆ 10 ਤੋਂ 16 ਦੇ ਕਰੀਬ ਵਿਅਕਤੀ ਨਸ਼ਾ ਛੁਡਾਊ ਕੇਂਦਰ ਵਿੱਚ ਸਨ। ਜਿਨ੍ਹਾਂ ਨੂੰ ਸਿਹਤ ਵਿਭਾਗ ਨੂੰ ਤੁਰੰਤ ਬੁਲਾ ਕੇ ਨੌਜਵਾਨਾਂ ਦੇ ਮੈਡੀਕਲ ਕਰਵਾਉਣ ਲਈ ਐਸ. ਐਮ. ਓ ਹਰਵਿੰਦਰ ਸਿੰਘ ਦੀ ਟੀਮ ਵੱਲੋਂ ਸਿਵਲ ਹਸਪਤਾਲ ਪਾਇਲ ਵਿਖੇ ਭੇਜਿਆ ਗਿਆ। ਨਜਾਇਜ਼ ਨਸ਼ਾ ਛਡਾਊ ਕੇਂਦਰ ਵਿੱਚ ਕੁੱਲ 16 ਵਿਅਕਤੀ ਸਨ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਜਿੰਦਰ ਕੌਰ ਰਾਣੀ ਵਾਸੀ ਜਸਪਾਲੋ ਨੇ ਆਪਣੇ ਮਕਾਨ ਵਿੱਚ ਹਰਪ੍ਰੀਤ ਸਿੰਘ ਵਾਸੀ ਚੌਂਦਾ ਨਾਲ ਮਿਲ ਕੇ ਨਜਾਇਜ਼ ਨਸ਼ਾ ਛਡਾਊ ਕੇਂਦਰ ਚਲਾਇਆ ਹੋਇਆ ਸੀ । ਇਸ ਨਜਾਇਜ਼ ਨਸ਼ਾ ਛਟਾਊ ਕੇਂਦਰ ਵਿੱਚ ਪ੍ਰਤੀ ਵਿਅਕਤੀ ਪੰਜ ਤੋਂ ਛੇ ਹਜ਼ਾਰ ਪ੍ਰਤੀ ਮਹੀਨਾ ਵਸੂਲੇ ਜਾਂਦੇ ਸਨ। ਪੁਲਿਸ ਵੱਲੋਂ ਰਜਿੰਦਰ ਕੌਰ ਰਾਣੀ ਸਮੇਤ ਸਾਰੇ ਵਿਅਕਤੀਆਂ ਨੂੰ ਪੁਲਿਸ ਚੌਂਕੀ ਕੋਟਾਂ ਲਿਆਂਦਾ ਗਿਆ। ਜਿੱਥੇ ਕਿ ਗੁਰਮੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਜਸਪਾਲੋਂ, ਰਜਿੰਦਰ ਕੌਰ ਪਤਨੀ ਹਰਦੇਵ ਸਿੰਘ ਵਾਸੀ ਜਸਪਾਲੋਂ, ਵਰਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਾਹਪੁਰ, ਹਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸੀ ਚੌਂਦਾ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਪਿੰਡ ਦੀ ਪੰਚਾਇਤ ਅਤੇ ਪੁਲਿਸ ਨੂੰ ਇਸ ਨਸ਼ਾ ਛੁਡਾਊ ਕੇਂਦਰ ਦੀ ਭਿਣਕ ਤੱਕ ਨਹੀਂ ਮਿਲੀ।
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਦਾ ਵਿਅਕਤੀ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਬਜ਼ੁਰਗ ਦੀ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।