09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸ਼ਹੀਦ ਭਾਈ ਮਨੀ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 13-07-2026
ਰਾੜਾ ਸਾਹਿਬ, 12 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)–ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿੱਚ ਭਾਈ ਗੁਰਮੁੱਖ ਸਿੰਘ, ਭਾਈ ਹਰਜੀਤ ਸਿੰਘ, ਭਾਈ ਪਿਆਰਾ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਲਖਵੀਰ ਸਿੰਘ, ਗਿਆਨੀ ਅਮਰ ਸਿੰਘ ਕਥਾ ਵਾਚਕ, ਭਾਈ ਪਰਮਜੀਤ ਸਿੰਘ ਆਦਿ ਆਦਿ ਨੇ ਸੰਗਤਾਂ ਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ। ਗੁਰਮਤਿ ਸਮਾਗਮ ਦੇ ਅਖੀਰ ਵਿੱਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜੀਵਨ, ਉੱਚੀ ਆਤਮਿਕ ਸ਼ਖ਼ਸੀਅਤ ਅਤੇ ਅਦੁੱਤੀ ਕੁਰਬਾਨੀ ਬਾਰੇ ਵਿਸਥਾਰ ਨਾਲ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਭਾਈ ਮਨੀ ਸਿੰਘ ਜੀ ਨੇ ਸਿੱਖ ਧਰਮ, ਗੁਰਬਾਣੀ ਅਤੇ ਸਿੱਖ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਸ਼ਹਾਦਤ ਸਿੱਖ ਕੌਮ ਲਈ ਸਦਾ ਪ੍ਰੇਰਣਾ ਦਾ ਸਰੋਤ ਰਹੇਗੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬਾਨ ਅਤੇ ਮਹਾਨ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਗੁਰਬਾਣੀ ਨਾਲ ਜੁੜਨ, ਸਿੱਖੀ ਸਿਧਾਂਤਾਂ ’ਤੇ ਚੱਲਣ ਅਤੇ ਆਉਣ ਵਾਲੀ ਪੀੜ੍ਹੀ ਨੂੰ ਆਪਣੇ ਮਹਾਨ ਇਤਿਹਾਸ ਨਾਲ ਜੋੜਨ ਦਾ ਸੱਦਾ ਦਿੱਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭਾਈ ਹਰਦੇਵ ਸਿੰਘ ਦੋਰਾਹਾ ਨੇ ਸੰਗਤਾਂ ਦਾ ਸਮਾਗਮ ਵਿੱਚ ਪਹੰੁਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਸਾਬਕਾ ਹੈੱਡ ਗ੍ਰੰਥੀ ਗਿਆਨੀ ਅਜਵਿੰਦਰ ਸਿੰਘ, ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ, ਭਾਈ ਹਰਚੰਦ ਸਿੰਘ ਚੰਡੀਗੜ੍ਹ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਭਾਈ ਮਲਕੀਤ ਸਿੰਘ ਪਨੇਸਰ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਪਿ੍ਰੰਸੀਪਲ ਡਾ. ਗੁਰਨਾਮ ਕੌਰ, ਭਾਈ ਹਰਦੇਵ ਸਿੰਘ ਦੋਰਾਹਾ, ਭਾਈ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਦੀ ਅਗਵਾਈ ਪਿੰਡ ਬੇਰ ਕਲਾਂ ਦੇ ਨੌਜਵਾਨਾਂ ਵਲੋਂ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੁ... ਅਗਲੀ ਖ਼ਬਰ ਸਰਕਾਰ ਵਲੋਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਹੋਵੇਗਾ ਵੱਡਾ ਮੋਰਚਾ-ਲੱਖੋਵਾਲ/ਮੇਹਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।