09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਅਤੇ ਪੰਥਕ ਕਦਰਾਂ-ਕੀਮਤਾਂ ਦੀ ਅਸਲ ਪਹਿਰੇਦਾਰ ਪਾਰਟੀ– ਜਥੇਦਾਰ ਘਲੋਟੀ

ਅਜੀਤ ਡੈਸਕ 13-07-2026
ਰਾੜਾ ਸਾਹਿਬ, 12 ਜੁਲਾਈ (ਸੁਖਵੀਰ ਸਿੰਘ ਚਣਕੋਈਆਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀ.ਆਗੂ ਅਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੰਤ ਸਿੰਘ ਘਲੋਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਨਿਰਸਵਾਰਥ ਸੇਵਾ ਨਾਲ ਜੁੜਿਆ ਹੋਇਆ ਹੈ, ਪਾਰਟੀ ਨੇ ਹਰ ਔਖੇ ਸਮੇਂ ਦੌਰਾਨ ਪੰਜਾਬ ਦੇ ਹੱਕਾਂ ਦੀ ਡਟ ਕੇ ਵਕਾਲਤ ਕੀਤੀ ਹੈ ਅਤੇ ਅੱਗੇ ਵੀ ਇਹ ਸੰਘਰਸ਼ ਪੂਰੀ ਦ੍ਰਿੜਤਾ ਨਾਲ ਜਾਰੀ ਰਹੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਨਵੇਂ ਜੋਸ਼ ਅਤੇ ਮਜ਼ਬੂਤ ਸੰਗਠਨ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਜਥੇਦਾਰ ਘਲੋਟੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ, ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਹਰ ਵਰਗ ਦੇ ਮੁੱਦਿਆਂ ਨੂੰ ਲਗਾਤਾਰ ਉਠਾ ਰਹੇ ਹਨ ਅਤੇ ਪੰਜਾਬ ਦੇ ਹਿੱਤਾਂ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਤਜਰਬੇਕਾਰ ਖੇਤਰੀ ਲੀਡਰਸ਼ਿਪ ਦੀ ਲੋੜ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਉਹ ਪਾਰਟੀ ਹੈ ਜੋ ਸੂਬੇ ਦੇ ਹਿੱਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਰਕਰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਲੋਕਾਂ ਨਾਲ ਸੰਪਰਕ ਕਰਕੇ ਅਕਾਲੀ ਦਲ ਦੀ ਵਿਚਾਰਧਾਰਾ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾ ਰਹੇ ਹਨ। ਜਥੇਦਾਰ ਘਲੋਟੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਮੁੜ ਖੇਤਰੀ ਸੋਚ ਅਤੇ ਲੋਕ-ਹਿੱਤਾਂ ਨੂੰ ਪਹਿਲ ਦੇਣ ਵਾਲੀ ਰਾਜਨੀਤੀ ਨੂੰ ਮਜ਼ਬੂਤ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣਾ ਭਰਪੂਰ ਸਹਿਯੋਗ ਦੇਣਗੇ।
ਪਿਛਲੀ ਖ਼ਬਰ ਪਿੰਡ ਕੋਟ ਸੇਖੋਂ ਤੇ ਮਹਿੰਦੀਪੁਰ ’ਚ ਲੋਕ ਮਿਲਣੀ ਪ੍ਰੋਗਰਾਮ ਕਰਨ ਪਹੁੰਚੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਗਲੀ ਖ਼ਬਰ ਹਲਕਾ ਸੰਗਠਨ ਇੰਚਾਰਜ ਅਵਤਾਰ ਸਿੰਘ ਦਹੇੜੂ ਨੇ ਵੰਡੀਆਂ ਰਾਸ਼ਨ ਕਿੱਟਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।