10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਵਿਖੇ ਵਣ ਮਹਾਂਉਤਸਵ ਮਨਾਇਆ

ਅਜੀਤ ਡੈਸਕ 13-07-2026
ਸਾਹਨੇਵਾਲ, 12 ਜੁਲਾਈ (ਹਨੀ ਚਾਠਲੀ)-’ਆਓ ਮਿਲ ਕੇ ਵਣ ਮਹਾਂਉਤਸਵ ਮਨਾਈਏ, ਹਰ ਪਾਸੇ ਹਰਿਆਲੀ ਫੈਲਾਈਏ’ ਦਾ ਸੰਦੇਸ਼ ਦਿੰਦੇ ਹੋਏ ਤੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰ ਬਣਾਉਣ ਲਈ, ਅੱਜ ਕਲਗ਼ੀਧਰ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਇੱਕ ਪ੍ਰਭਾਵਸ਼ਾਲੀ ਨੁੱਕੜ ਨਾਟਕ ਰਿਹਾ, ਜਿਸ ਰਾਹੀਂ ਰੁੱਖਾਂ ਦੀਅੰਨ੍ਹੇਵਾਹ ਕਟਾਈ ਦੇ ਮਾਰੂ ਪ੍ਰਭਾਵਾਂ, ਕੀਟਨਾਸ਼ਕਾਂ ਤੇ ਪਲਾਸਟਿਕ ਦੀ ਦੁਰਵਰਤੋਂ ਅਤੇ ਗਲੋਬਲ ਵਾਰਮਿੰਗ ਦੇ ਖ਼ਤਰਿਆਂ ਬਾਰੇ ਜਾਗਰੂਕ ਕੀਤਾ ਗਿਆ। ਨਾਟਕ ਦੇ ਅੰਤ ਵਿਚ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕਰਦਿਆਂ ਹਾਜ਼ਰੀਨ ਨੂੰ ਵਾਤਾਵਰਨ ਨੂੰ ਬਚਾਉਣ ਦੀ ਸਹੁੰ ਚੁਕਾਈ। ਸਕੂਲ ਦੇ ਪ੍ਰਿੰਸੀਪਲ ਭੁਪਿੰਦਰਜੀਤ ਕੌਰ ਬੇਦੀ ਨੇ ਵਿਦਿਆਰਥੀਆਂ ਦੀ ਇਸ ਕੋਸ਼ਿਸ਼ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਰੁੱਖ ਧਰਤੀ ਦਾ ਸ਼ਿੰਗਾਰ ਹਨ ਅਤੇ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਅੱਜ ਦੇ ਸਮੇਂ ਵਿਚ ਵੱਧ ਰਿਹਾ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਪੂਰੀ ਮਨੁੱਖਤਾ ਲਈ ਵੱਡੀ ਚੁਨੌਤੀ ਬਣ ਚੁੱਕੇ ਹਨ। ਜੇਕਰ ਅਸੀਂ ਸੁਚੇਤ ਨਹੀਂ ਹੋਏ ਤਾਂ ਭਵਿੱਖ ਵਿਚ ਇਸ ਦਾ ਸਾਨੂੰ ਹਰਜਾਨਾ ਭਰਨਾ ਪਵੇਗਾ। ਉਨ੍ਹਾਂ ਅਪੀਲ ਕੀਤੀ ਕਿ ਸਿਰਫ਼ ਬੂਟਾ ਲਗਾਉਣਾ ਹੀ ਕਾਫੀ ਨਹੀਂ ਬਲਕਿ ਉਨ੍ਹਾਂ ਦੇ ਵੱਡੇ ਹੋਣ ਤੱਕ ਸੰਭਾਲ ਕਰਨਾ ਵੀ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਪਿਛਲੀ ਖ਼ਬਰ ਜੰਨਤ-ਏ-ਜਰਖੜ ਵਿਖੇ ਤੀਆਂ ਦੇ ਤਿਉਹਾਰ ਤੇ ਲੱਗਿਆ ਨਿਵੇਕਲਾ ਮੇਲਾ ਅਗਲੀ ਖ਼ਬਰ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ ਨਵੀਂ ਬਣ ਰਹੀ ਦੂਸਰੀ ਮੰਜ਼ਿਲ ਦੀ ਇਮਾਰਤ ਦਾ ਪਿਆ ਲੈਂਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।