18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭਾਜਪਾ ਬੁਲਾਰੇ ਚੰਨੀ ਨੇ ਲਾਠੀਚਾਰਜ ਦੀ ਕੀਤੀ ਸਖ਼ਤ ਨਿੰਦਾ

ਅਜੀਤ ਡੈਸਕ 16-07-2026
ਖੰਨਾ, 15 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਵਿੱਚ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਮਨਰੇਗਾ ਮਜ਼ਦੂਰਾਂ ’ਤੇ ਪੁਲਿਸ ਨੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਨਾਲ ਜ਼ਖਮੀ ਮਜ਼ਦੂਰ ਮਜ਼ਦੂਰ ਦਾ ਪਤਾ ਕਰਨ ਲਈ ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਸਿਵਲ ਹਸਪਤਾਲ ਵਿਚ ਪੁੱਜੇ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਬਦਲਾਅ ਸ਼ਰੇਆਮ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਬੀਬੀਆਂ ਭੈਣਾਂ ਨੂੰ 1000 ਰੁਪਇਆ ਮਹੀਨਾ ਦੇ ਕੇ ਲਲਚਾਇਆ ਜਾ ਰਿਹਾ ਹੈ। ਦੂਜੇ ਪਾਸੇ ਮਨਰੇਗਾ ਮਜ਼ਦੂਰਾਂ ਦੀ ਹੱਡ ਭੰਨਵੀਂ ਮਿਹਨਤ ਦੇ ਪੈਸੇ ਮੰਗਣ ਤੇ ਹੱਡੀਆਂ ਤੋੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰੀ ਪਾਰਟੀ ਭਾਜਪਾ ਇਸ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਦੀ ਸਖ਼ਤ ਨਿਖੇਧੀ ਕਰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਝ ਆ ਗਈ ਹੈ ਕਿ ਇਹ ਪਾਰਟੀ ਸਿਰਫ਼ ਤੇ ਸਿਰਫ਼ ਝੂਠ ਬੋਲਦੀ ਹੈ ਅਤੇ ਧੱਕਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸੂਚਨਾ ਅਨੁਸਾਰ ਲਾਠੀਚਾਰਜ ਵਿੱਚ 12 ਤੋਂ ਵੱਧ ਮਜ਼ਦੂਰ ਜ਼ਖਮੀ ਹੋਏ ਦੱਸੇ ਗਏ ਹਨ।
ਪਿਛਲੀ ਖ਼ਬਰ ਝਾੜੂ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ, ਹੱਕ ਮੰਗਦੇ ਮੁਲਾਜ਼ਮਾਂ ’ਤੇ ਅੰਨ੍ਹਾ ਤਸ਼ੱਦਦ ਨਿੰਦਣਯੋਗ : ਗੁਰਕੀਰਤ ਅਗਲੀ ਖ਼ਬਰ ਦੇਸੀ ਪਿਸਤੌਲ ਸਮੇਤ ਇਕ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।