19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ’ਚ ਵੱਡਾ ਉਤਸ਼ਾਹ : ਰਸ਼ਪਾਲ ਮੀਲੂ

ਅਜੀਤ ਡੈਸਕ 16-07-2026
ਸਾਹਨੇਵਾਲ, 15 ਜੁਲਾਈ (ਹਨੀ ਚਾਠਲੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਆਪਣੀ ਪੰਜਾਬ ਫੇਰੀ ਕਰ ਰਹੇ ਹਨ ਜਿੱਥੇ ਉਹ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਤੇ ਇਨ੍ਹਾਂ ਪ੍ਰਾਜੈਕਟਾਂ ਦੇ ਨਾਲ ਜਿੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਇਨ੍ਹਾਂ ਪ੍ਰੋਜੈਕਟਾਂ ਨਾਲ ਪੰਜਾਬ ਦੀ ਤਰੱਕੀ ਵਿੱਚ ਇੱਕ ਨਵਾ ਅਧਿਆਇ ਜੁੜੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਜਨਰਲ ਸਕੱਤਰ ਰਸ਼ਪਾਲ ਸਿੰਘ ਮੀਲੂ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਵਰਕਰਾਂ ਵਿੱਚ ਬਹੁਤ ਹੀ ਖੁਸ਼ੀ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਿਬੀਨ ਵੀ ਪੰਜਾਬ ਦਾ ਦੋ ਦਿਨਾਂ ਦੌਰਾ ਕਰਕੇ ਗਏ ਹਨ ਤੇ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਦੀ ਲਗਾਤਾਰ ਦੂਜੀ ਫੇਰੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣਾ ਵੱਡਾ ਪ੍ਰਭਾਵ ਛੱਡੇਗੀ ਤੇ ਸਾਲ 2027 ਦੀਆਂ ਚੋਣਾਂ ਵਿੱਚ ਭਾਜਪਾ ਮਿਸ਼ਨ 2027 ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਆਪਣੀ ਜਲੰਧਰ ਫੇਰੀ ਦੇ ਦੌਰਾਨ ਜਲੰਧਰ ਕੈਂਟ ਦੇ ਨਵੇਂ ਤੇ ਆਧੁਨਿਕ ਸਹੂਲਤਾਂ ਨਾਲ ਲੈਸ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ। ਮੀਲੂ ਨੇ ਆਪ ਸਰਕਾਰ ਤੇ ਤੰਜ ਕੱਸਦਿਆਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਕਾਰਨ ਪੰਜਾਬ ਸੂਬਾ ਬਹੁਤ ਹੀ ਕਮਜੋਰ ਨਹੀਂ ਹੋਇਆ ਸਗੋਂ ਪੰਜਾਬ ਦੀ ਅਮਨ ਸ਼ਾਂਤੀ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ ਕਿਉਂਕਿ ਸੂਬੇ ਦੀ ਆਪ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਨਕਾਮ ਸਾਬਤ ਹੋਈ ਹੈ।
ਪਿਛਲੀ ਖ਼ਬਰ ਸਰਕਲ ਪ੍ਰਧਾਨ ਲਹਿਰਾ ਵਲੋਂ ਪਿੰਡ ਘਵੱਦੀ ਵਿਖੇ ਅਕਾਲੀ ਵਰਕਰਾਂ ਨਾਲ ਅਹਿਮ ਮੀਟਿੰਗ ਅਗਲੀ ਖ਼ਬਰ ਸਹਾਇਕ ਥਾਣੇਦਾਰ ਸੁਦਾਗਰ ਸਿੰਘ ਦਾ ਡੀ. ਆਈ. ਜੀ ਲੁਧਿਆਣਾ ਰੇਂਜ ਵਲੋਂ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।