09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਫ਼ਾਈ ਸੇਵਕਾਂ ਨੇ ਸਾਹਨੇਵਾਲ ’ਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਣ ਉਪਰੰਤ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 17-07-2026

ਸਾਹਨੇਵਾਲ, 16 ਜੁਲਾਈ (ਹਨੀ ਚਾਠਲੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਆਦੇਸ਼ਾਂ ‘ਤੇ ਜਿੱਥੇ ਸਮੁੱਚੇ ਪੰਜਾਬ ਵਿਚ ਸਫ਼ਾਈ ਸੇਵਕ ਯੂਨੀਅਨ ਨੇ ਅਣਮਿਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ। ਇਸੇ ਤਹਿਤ ਸਫ਼ਾਈ ਸੇਵਕਾਂ ਦੀ ਸਾਹਨੇਵਾਲ ‘ਚ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਦੌਰਾਨ ਅੱਜ ਕਸਬਾ ਸਾਹਨੇਵਾਲ ਵਿਖੇ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਫ਼ਾਈ ਸੇਵਕਾਂ ਨੇ ਸਾਹਨੇਵਾਲ ‘ਚ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੱਢਣ ਉਪਰੰਤ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਸੁਖਦੇਵ ਸਿੰਘ ਨੇ ਦੱਸਿਆ ਕਿ ਸਾਡੇ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪਹਿਲਾਂ ਵੀ 6 ਮਈ ਤੋਂ ਪੂਰੇ ਪੰਜਾਬ ਭਰ ਦੇ ਵਿਚ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਸੀ, ਜੋ ਕਿ 21 ਮਈ ਤੱਕ ਚੱਲੀ ਸੀ ਅਤੇ 21 ਮਈ ਨੂੰ ਪੰਜਾਬ ਸਰਕਾਰ ਨੇ ਇੱਕ ਮਹੀਨੇ ਦਾ ਸਮਾਂ ਸਾਡੀ ਯੂਨੀਅਨ ਦੇ ਨੁਮਾਇੰਦਿਆਂ ਤੋਂ ਲਿਆ ਸੀ ਕਿ ਤੁਹਾਡੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਪਰ ਸਰਕਾਰ ਵਲੋਂ ਸਾਡੀਆਂ ਮੰਗਾਂ ‘ਤੇ ਅਜੇ ਤੱਕ ਵੀ ਕੋਈ ਗ਼ੌਰ ਨਾ ਕਰਨ ਕਰ ਕੇ ਹੁਣ ਦੁਬਾਰਾ ਸਾਡੇ ਵਲੋਂ 8 ਜੁਲਾਈ ਤੋਂ ਕੰਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਇਹ ਹੜਤਾਲ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਅਤੇ ਜਦੋਂ ਤੱਕ ਸਰਕਾਰ ਕੋਈ ਨੋਟਿਸ ਜਾਰੀ ਨਹੀਂ ਕਰਦੀ। ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਜਲਦ ਤੋਂ ਜਲਦ ਸਫ਼ਾਈ ਕਰਮਚਾਰੀਆਂ, ਸੀਵਰਮੈਨਾਂ, ਡਰਾਈਵਰਾਂ, ਮਾਲੀ, ਬੇਲਦਾਰਾਂ, ਚੌਕੀਦਾਰਾਂ ਸਮੇਤ ਜਿੰਨੇ ਵੀ ਮੁਲਾਜ਼ਮਾਂ ਦਾ ਤੁਸੀਂ ਵਾਅਦਾ ਕੀਤਾ ਤੇ ਜਿਹੜਾ ਕੈਬਨਿਟ ਦੇ ਵਿਚ ਮਤਾ ਪਾਸ ਕੀਤਾ ਗਿਆ, ਉਹ ਜਲਦ ਤੋਂ ਜਲਦ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ ਨਹੀਂ ਤਾਂ ਫਿਰ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਜਲਦ ਪੰਜਾਬ ਦੇ ਸਫ਼ਾਈ ਕਰਮਚਾਰੀ ਕੋਈ ਨਾ ਕੋਈ ਵੱਡਾ ਐਕਸ਼ਨ ਕਰਨ ਦੇ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਵੱਡੀ ਗਿਣਤੀ ‘ਚ ਸਫ਼ਾਈ ਸੇਵਕ ਹਾਜ਼ਰ ਸਨ।

ਪਿਛਲੀ ਖ਼ਬਰ ਖੰਨਾ ਮੋਬਾਈਲ ਐਸੋਸੀਏਸ਼ਨ ਵਲੋਂ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਦਾ ਸਨਮਾਨ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਿਆਮਪੁਰ ਵਿਖੇ ਪਾਰਟੀ ਆਗੂਆਂ ਨਾਲ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।