09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਖੰਨਾ ਮੋਬਾਈਲ ਐਸੋਸੀਏਸ਼ਨ ਵਲੋਂ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਹਰੀਸ਼ ਗੁਪਤਾ ਦਾ ਸਨਮਾਨ

ਅਜੀਤ ਡੈਸਕ 17-07-2026

ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਨਗਰ ਕੌਂਸਲ ਦੇ ਸੀਨੀਅਰ ਉਪ ਪ੍ਰਧਾਨ ਹਰੀਸ਼ ਗੁਪਤਾ ਦਾ ਖੰਨਾ ਮੋਬਾਈਲ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਖੰਨਾ ਮੋਬਾਈਲ ਐਸੋਸੀਏਸ਼ਨ ਦਾ ਧੰਨਵਾਦ ਕਰਦੇ ਹੋਏ ਹਰੀਸ਼ ਗੁਪਤਾ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਸ਼ਹਿਰ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਸਾਰਿਆਂ ਨੂੰ ਭਰੋਸਾ ਦਿੱਤਾ ਕਿ ਲੋਕ ਭਲਾਈ ਪਹਿਲਕਦਮੀਆਂ ਦੇ ਯਤਨਾਂ ਵਿੱਚ ਕੋਈ ਕਮੀ ਨਹੀਂ ਰਹੇਗੀ। ਸਮਾਗਮ ਵਿੱਚ ਮੌਜੂਦ ਐਸੋਸੀਏਸ਼ਨ ਦੇ ਮੈਂਬਰਾਂ ਵਿੱਚ ਹਰੀਸ਼ ਮਹਿੰਦਰੂ, ਜੀ. ਡੀ. ਵਰਮਾ, ਰਾਜੇਸ਼ ਆਹੂਜਾ, ਰਿੱਕੀ ਮਲਕੂ, ਵਿਕਰਮ ਜੈਨ, ਨਿਤਿਨ ਗਰਗ, ਅਰੁਣ ਵਰਮਾ, ਗੁਰਪ੍ਰੀਤ ਭੱਟੀ, ਅਰੁਣ ਸਿੰਗਲਾ, ਨਰੇਸ਼ ਕੁਮਾਰ ਲਾਡੀ, ਆਸ਼ੀਸ਼ ਕੁਮਾਰ, ਪਵਨ ਅਰੋੜਾ, ਪੰਕੁਸ਼ ਕੁਮਾਰ ਅਤੇ ਰਾਕੇਸ਼ ਆਹੂਜਾ ਸ਼ਾਮਲ ਸਨ। ਸਾਰਿਆਂ ਨੇ ਹਰੀਸ਼ ਗੁਪਤਾ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦੇ ਸਮਾਜਿਕ ਅਤੇ ਲੋਕ ਭਲਾਈ ਕਾਰਜਾਂ ਦੀ ਪ੍ਰਸ਼ੰਸਾ ਕੀਤੀ।

ਪਿਛਲੀ ਖ਼ਬਰ ਲੋਕ ਡਿਸਕਾਊਂਟ ਕੂਪਨ ਸਕਰੈਚ ਦੇ ਨਾਮ ’ਤੇ ਹੋ ਰਹੇ ਨੇ ਠੱਗੀ ਦਾ ਸ਼ਿਕਾਰ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਸਾਹਨੇਵਾਲ ’ਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਣ ਉਪਰੰਤ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।