09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸੁਖਜੀਤ ਸਿੰਘ ਢਿਲਵਾਂ ਦੀ ਨਿਯੁਕਤੀ ’ਤੇ ਮਾਰਕੀਟ ਕਮੇਟੀ ਚੇਅਰਮੈਨ ਵਲੋਂ ਮੁਬਾਰਕਬਾਦ

ਅਜੀਤ ਡੈਸਕ 17-07-2026
ਕੁਹਾੜਾ, 16 ਜੁਲਾਈ (ਸੰਦੀਪ ਸਿੰਘ ਕੁਹਾੜਾ)-ਆਮ ਆਦਮੀ ਪਾਰਟੀ ਬੀ. ਸੀ. ਵਿੰਗ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਢਿਲਵਾਂ ਦੀ ਆਪ ਸਰਕਾਰ ਵਲੋਂ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਵਾਈਸ ਚੇਅਰਮੈਨ ਵਜੋਂ ਨਿਯੁਕਤੀ ਹੋਣ ‘ਤੇ ਬੀ. ਸੀ. ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਵਲੋਂ ਚੰਡੀਗੜ੍ਹ ਰੋਡ ਨੇੜੇ ਰਾਮਗੜ੍ਹ ਸਥਿਤ ਆਪਣੇ ਦਫ਼ਤਰ ਪੁੱਜਣ ‘ਤੇ ਵਾਈਸ ਚੇਅਰਮੈਨ ਢਿਲਵਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਚੇਅਰਮੈਨ ਹੇਮਰਾਜ ਰਾਜੀ ਸਾਹਨੇਵਾਲ ਨੇ ਕਿਹਾ ਕਿ ਸੁਖਜੀਤ ਸਿੰਘ ਢਿਲਵਾਂ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕਾਂ ਦੀਆਂ ਉਮੀਦਾਂ ‘ਤੇ ਪੂਰਾ ਖਰੇ ਉੱਤਰਨਗੇ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀ ਪਾਰਟੀ ਵਲੋਂ ਉਨ੍ਹਾਂ ਦੀ ਮਿਹਨਤ ਅਤੇ ਸੇਵਾਵਾਂ ਦੀ ਕਦਰ ਹੈ। ਇਸ ਦੌਰਾਨ ਹਾਜ਼ਰ ਸਾਥੀਆਂ ਵਲੋਂ ਵੀ ਸੁਖਜੀਤ ਸਿੰਘ ਢਿਲਵਾਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਵੀ ਕੀਤਾ ਗਿਆ।
ਪਿਛਲੀ ਖ਼ਬਰ ‘ਆਪ’ ਸਰਕਾਰ ਦਾ ਮਹਿਲਾ ਸਨਮਾਨ ਦਾ ਦਾਅਵਾ ਹੋਇਆ ਬੇਨਕਾਬ ਅਗਲੀ ਖ਼ਬਰ ਸਾਬਕਾ ਕੌਂਸਲ ਪ੍ਰਧਾਨ ਲੱਧੜ ਤੇ ਕੌਂਸਲਰ ਸੁਖਵਿੰਦਰ ਨੇ ਐਸ. ਆਈ. ਆਰ. ਦੇ ਕੰਮ ਦਾ ਜਾਇਜ਼ਾ ਲਿਆ ਵਾਰਡ ਦੇ ਵੋਟਰਾਂ ਨੂੰ ਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।