09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

‘ਆਪ’ ਸਰਕਾਰ ਦਾ ਮਹਿਲਾ ਸਨਮਾਨ ਦਾ ਦਾਅਵਾ ਹੋਇਆ ਬੇਨਕਾਬ

ਅਜੀਤ ਡੈਸਕ 17-07-2026
ਖੰਨਾ ਵਿੱਚ ਮਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਨਿੰਦਣਯੋਗ ਇਕਬਾਲ ਸਿੰਘ - ਗੇਜਾ ਰਾਮ/ਚੰਨੀ
ਖੰਨਾ, 16 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਵਲੋਂ ਆਪਣੀਆਂ ਸੇਵਾਵਾਂ ਨੂੰ ਨਿਯਮਤ ਕਰਨ ਕੀਤੇ ਮੁਜਾਹਰੇ ਦੌਰਾਨ ਉਨ੍ਹਾਂ ਦਾ ਪੱਖ ਸੁਣਨ ਦੀ ਥਾਂ ਪੁਲਿਸ ਵੱਲੋਂ ਕੀਤੀ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕਰਨ ਅਤੇ ਔਰਤਾਂ ਸਮੇਤ ਮਜਦੂਰਾਂ ਤੇ ਕਰਮਚਾਰੀਆਂ ਨੂੰ ਜ਼ਖਮੀ ਕਰਨ ਦਾ। ਭਾਰਤੀ ਜਨਤਾ ਪਾਰਟੀ ਸਖ਼ਤ ਵਿਰੋਧ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਮਨਰੇਗਾ ਕਰਮਚਾਰੀਆਂ ਦੀਆਂ ਮੰਗਾਂ ’ਤੇ ਤੁਰੰਤ ਪ੍ਰਵਾਨ ਕੀਤੀਆਂ ਜਾਣ । ਇਹ ਮੰਗ ਭਾਜਪਾ ਆਗੂ ਗੇਜਾ ਰਾਮ ਅਤੇ ਇਕਬਾਲ ਸਿੰਘ ਚੰਨੀ ਵਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਇਲਾਜ ਕਰਵਾਇਆ ਜਾਵੇ ਅਤੇ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਉਨ੍ਹਾਂ ਕਿਹਾ ਕਿ ਭਾਜਪਾ ਜਖਮੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜੀ ਹੈ । ਚੰਨੀ ਅਤੇ ਗੇਜਾ ਰਾਮ ਨੇ ਕਿਹਾ ਕਿ ਲੋਕ ਆਪ ਸਰਕਾਰ ਨੂੰ ਚਲਦਾ ਕਰਨ ਲਈ ਬਹੁਤ ਹੀ ਉਤਾਵਲੇ ਹਨ। ਇਸ ਸਰਕਾਰ ਨੇ ਹਰ ਵਰਗ ਨਾਲ ਧੱਕਾ ਕੀਤਾ ਹੈ ਅਤੇ ਨਜਾਇਜ਼ ਪਰਚੇ ਵੀ ਦਰਜ ਕਰਵਾਏ ਹਨ। ਉਹਨਾਂ ਕਿਹਾ ਕਿ ਇਹਨਾਂ ਦੇ ਰਾਜ ਵਿੱਚ ਸ਼ਰੇਆਮ ਕਤਲ ਚੋਰੀਆਂ ਡਕੈਤੀਆਂ ਕੀਤੀਆਂ ਜਾ ਰਹੀਆਂ ਹਨ ਤੇ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ । ਯੁੱਧ ਨਸ਼ਿਆਂ ਵਿਰੁੱਧ ਸਿਰਫ਼ ਇਕ ਡਰਾਮਾ ਹੈ। ਜਦੋਂ ਕਿ ਅਸਲ ਵਿਚ ਨਸ਼ਿਆਂ ਦੀ ਵਰਤੋਂ ਵਿਚ ਵਾਧਾ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਹੋਰ ਭਾਜਪਾ ਦੇ ਆਗੂ ਵੀ ਮੌਜੂਦ ਹਨ।
ਪਿਛਲੀ ਖ਼ਬਰ ਨਗਰ ਪੰਚਾਇਤ ਮਲੌਦ ਦੇ ਸਫ਼ਾਈ ਕਰਮੀਆਂ ਦੀ ਹੜਤਾਲ 9ਵੇਂ ਦਿਨ ਜਾਰੀ ਅਗਲੀ ਖ਼ਬਰ ਸੁਖਜੀਤ ਸਿੰਘ ਢਿਲਵਾਂ ਦੀ ਨਿਯੁਕਤੀ ’ਤੇ ਮਾਰਕੀਟ ਕਮੇਟੀ ਚੇਅਰਮੈਨ ਵਲੋਂ ਮੁਬਾਰਕਬਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।