09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਗਰ ਪੰਚਾਇਤ ਮਲੌਦ ਦੇ ਸਫ਼ਾਈ ਕਰਮੀਆਂ ਦੀ ਹੜਤਾਲ 9ਵੇਂ ਦਿਨ ਜਾਰੀ

ਅਜੀਤ ਡੈਸਕ 17-07-2026

ਮਲੌਦ, 16 ਜੁਲਾਈ (ਦਿਲਬਾਗ ਸਿੰਘ ਚਾਪੜਾ)-ਮਿੳਂੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਪੰਚਾਇਤ ਮਲੌਦ ਦੇ ਕੱਚੇ ਸਫ਼ਾਈ ਕਾਮਿਆਂ ਵਲੋਂ ਜਾਰੀ ਕੰਮ ਛੋੜ ਹੜਤਾਲ 9ਵੇਂ ਦਿਨ ਵਿਚ ਦਾਖਿਲ ਹੋ ਗਈ ਹੈ, ਜਿਸ ਕਾਰਨ ਸ਼ਹਿਰ ਵਿਚ ਸਫ਼ਾਈ ਦਾ ਹਾਲਤ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਅੱਜ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਆਗੂ ਪਿੰਟੂ ਰਾਮ ਅਤੇ ਜੋਰਾ ਸਿੰਘ ਨੇ ਦੱਸਿਆ ਕਿ ਯੂਨੀਅਨ ਦੀ ਮੰਗ ਹੈ ਕਿ ਸਫ਼ਾਈ ਕਾਮਿਆਂ ਸਮੇਤ ਸੀਵਰਮੈਨ, ਮਾਲੀ, ਡਰਾਈਵਰ ਆਦਿ ਕਲਾਸ ਫੌਰ ਮੁਲਾਜ਼ਮਾਂ ਤੇ 10 ਸਾਲ ਦੀ ਪਾਲਿਸੀ ਹਟਾ ਕੇ 3 ਸਾਲ ਤੋਂ ਕੰਟਰੈਕਟ ਤੇ ਕੰਮ ਕਰਦਿਆਂ ਨੂੰ ਬਿਨ੍ਹਾਂ ਸ਼ਰਤ ਪੱਕਾ ਕੀਤਾ ਜਾਵੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਇੰਨੀ ਮਹਿੰਗਾਈ ਦੇ ਦੌਰ ਵਿੱਚ ਸਿਰਫ਼ 10-12 ਹਜ਼ਾਰ ਰੁਪਏ ਦੀ ਤਨਖ਼ਾਹ ’ਤੇ ਸ਼ਹਿਰ ਦਾ ਕੂੜਾ ਕਰਕਟ ਇਕੱਠਾ ਕਰਨ ਅਤੇ ਗੰਦਗੀ ਦੀ ਸਫ਼ਾਈ ਕਰਨ ਦਾ ਕੰਮ ਕਰਦੇ ਹਨ, ਜਦਕਿ ਆਉਂਟਸੋਰਸਿੰਗ ਕਾਰਨ ਉਨ੍ਹਾਂ ਦਾ ਭਵਿੱਖ ਵੀ ਹਰ ਵੇਲੇ ਖ਼ਤਰੇ ਵਿੱਚ ਰਹਿੰਦਾ ਹੈ ਪਰ ਸਰਕਾਰਾਂ ਵਲੋਂ ਸਫ਼ਾਈ ਸੇਵਕਾਂ ਦੀ ਦਸ਼ਾ ਸੁਧਾਰਨ ਤਾਂ ਦੂਰ ਸਗੋਂ ਸਹੀ ਮਿਹਨਤਾਨਾ ਦੇਣ ਦਾ ਵੀ ਕੋਈ ਉਪਰਾਲਾ ਨਹੀਂ ਕੀਤਾ ਜਾਂਦਾ। ਇਸ ਮੌਕੇ ਸਿਕੰਦਰ ਸਿੰਘ, ਅਰਜਨ ਸਿੰਘ, ਵਿਕਾਸ ਕੁਮਾਰ, ਸੁਸ਼ੀਲ ਕੁਮਾਰ, ਜੱਗੀ, ਬਸੰਤ ਸਿੰਘ, ਰਛਪਾਲ ਸਿੰਘ, ਜਗਪਾਲ ਸਿੰਘ, ਰਵੀ ਕੁਮਾਰ, ਸੰਦੀਪ ਕੁਮਾਰ, ਬਲਵੀਰ ਸਿੰਘ, ਹੈਪੀ, ਗੋਪੀ ਸਿੰਘ, ਗਗਨਦੀਪ ਸਿੰਘ, ਭਵਖੰਡਨ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸੀਟੂ ਨੇ ਖੰਨਾ ਵਿਖੇ ਮਨਰੇਗਾ ਕਰਮਚਾਰੀਆਂ ’ਤੇ ਲਾਠੀਚਾਰਜ ਕਰਨ ਦੀ ਕੀਤੀ ਨਿਖੇਧੀ ਅਗਲੀ ਖ਼ਬਰ ‘ਆਪ’ ਸਰਕਾਰ ਦਾ ਮਹਿਲਾ ਸਨਮਾਨ ਦਾ ਦਾਅਵਾ ਹੋਇਆ ਬੇਨਕਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।