10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਅਜੀਤ ਡੈਸਕ 17-07-2026
ਈਸੜੂ, 16 ਜੁਲਾਈ (ਬਲਵਿੰਦਰ ਸਿੰਘ)-ਕਸਬਾ ਈਸੜੂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਈਸੜੂ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਈਸੜੂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਦੀ ਉਮਰ ਲਗਭਗ 25 ਤੋਂ 30 ਸਾਲ ਦੀ ਲਗਦੀ ਹੈ ਅਤੇ ਦੇਖਣ ਤੋਂ ਪ੍ਰਵਾਸੀ ਮਜ਼ਦੂਰ ਲੱਗਦਾ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਕੇ ਪਛਾਣ ਵਾਸਤੇ 72 ਘੰਟਿਆਂ ਲਈ ਸਿਵਲ ਹਸਪਤਾਲ ਖੰਨਾ ਵਿਖੇ ਮੋਰਚਰੀ ਵਿਚ ਰੱਖਿਆ ਗਿਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬੀਆਂ ਦੀ ਮਾਂ ਪਾਰਟੀ-ਜਥੇਦਾਰ ਜਲਾਲ ਉਸਮਾ ਅਗਲੀ ਖ਼ਬਰ ਸਿੱਧਸਰ ਸਾਹਿਬ ਵਿਖੇ ਲਾਈਫ਼ ਕੇਅਰ ਫਾਊਡੇਸ਼ਨ ਦੀ ਲੈਬੋਰਾਟਰੀ ਖੋਲ੍ਹਣ ਸਬੰਧੀ ਪ੍ਰਬੰਧਕਾਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।