ਡੇਹਲੋਂ, 20 ਜੁਲਾਈ (ਅੰਮ੍ਰਿਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਅੰਦਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਗੋਪਾਲਪੁਰ ਦੇ ਸਾਬਕਾ ਸਰਪੰਚ ਜ਼ੋਰਾ ਸਿੰਘ ਦੇ ਸਪੁੱਤਰ ਸਮੇਤ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂ ਅਤੇ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਸਮੇਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਸਮੇਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਿੰਡ ਗੋਪਾਲਪੁਰ ਦੇ ਸਾਬਕਾ ਸਰਪੰਚ ਜ਼ੋਰਾ ਸਿੰਘ ਦੇ ਸਪੁੱਤਰ ਸੁਰਿੰਦਰ ਸਿੰਘ ਸਿੱਧੂ ਸਾਬਕਾ ਬਲਾਕ ਪ੍ਰਧਾਨ ਕਿਸਾਨ ਯੂਨੀਅਨ, ਸਾਬਕਾ ਪੰਚਾਇਤ ਮੈਂਬਰ ਗੁਰਮੁਖ ਸਿੰਘ, ਸਾਬਕਾ ਪੰਚਾਇਤ ਮੈਂਬਰ ਕਮਲਜੀਤ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਦੇਵ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ ਵਿਅਕਤੀਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸੂਬੇ ਦੀ ਭਲਾਈ ਹਿਤ ਕੰਮ ਕਰਨ ਵਾਲੀ ਸਭ ਤੋਂ ਵੱਧ ਹਰਮਨ ਪਿਆਰੀ ਪਾਰਟੀ ਬਣ ਰਹੀ ਹੈ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਮਾਲਵਾ ਜ਼ੋਨ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਸੈਂਕੜੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਨਰੋਈ ਜ਼ਿੰਦਗੀ ਜਿਊਣ ਦਾ ਮੌਕਾ ਦਿੱਤਾ ਹੈ । ਉਨ੍ਵ੍ਹ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਆਰੰਭੀ ਸੋਚ ‘ਤੇ ਪਹਿਰਾ ਦਿੰਦਿਆਂ ਸਾਰੇ ਵਰਗਾਂ ਦੀ ਭਲਾਈ ਹਿਤ ਕਾਰਜ ਕਰ ਰਹੀ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੀ ਸ਼ਾਨਦਾਰ ਜਿੱਤ ਹੋ ਹੋਵੇਗੀ। ਇਸ ਸਮੇਂ ਸਾਬਕਾ ਸੰਸਦੀ ਸਕੱਤਰ ਸ਼ਿਵਾਲਿਕ ਨੇ ਦਾਅਵਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਅੰਦਰ ਹਲਕਾ ਗਿੱਲ ਤੋਂ ਵੱਡੀ ਗਿਣਤੀ ਵਿਚ ਆਗੂਆਂ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਿਲ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਰਟੀ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿੱਤ ਮਿਲ ਸਕੇਗੀ। ਇਸ ਸਮੇਂ ਮਨਦੀਪ ਸਿੰਘ ਹਸਨਪੁਰ, ਜਗਦੀਪ ਸਿੰਘ ਬਿੱਟੂ ਡੇਹਲੋਂ, ਮਨਜੋਤ ਸਿੰਘ ਗਿੱਲ ਅਤੇ ਹੋਰ ਹਾਜ਼ਰ ਸਨ।