17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਸਾਹਰ ਸਿੱਧੂ ਹਲਕਾ ਸਮਰਾਲਾ ਤੋਂ ਯੂਥ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਨਿਯੁਕਤ

ਅਜੀਤ ਡੈਸਕ 22-07-2026
ਸਮਰਾਲਾ, 21 ਜੁਲਾਈ (ਪੱਤਰ ਪ੍ਰੇਰਕ)-ਜਦੋਂ ਕਿਸੇ ਸੂਬੇ ਵਿੱਚ ਯੂਥ ਵਿੰਗ ਆਪ ਮੁਹਾਰੇ ਕਿਸੇ ਰਾਜਨੀਤਕ ਪਾਰਟੀ ਨਾਲ ਜੁੜਨ ਲੱਗ ਜਾਂਦਾ ਹੈ ਤਾਂ ਉੱਥੇ ਸੱਤਾ ਵਿੱਚ ਪਲਟਾ ਆਉਣਾ ਲਾਜ਼ਮੀ ਹੁੰਦਾ ਹੈ। ਇਹੋ ਜਿਹਾ ਰੁਝਾਨ ਹੁਣ ਪੂਰੇ ਪੰਜਾਬ ਵਿੱਚ ਦਿਖਾਈ ਦੇਣ ਲੱਗਾ, ਪੰਜਾਬ ਦੀ ਜ਼ਿਆਦਾਤਰ ਨੌਜਵਾਨੀ ਅਕਾਲੀ ਦਲ ਨਾਲ ਜੁੜ ਚੁੱਕੀ ਹੈ ਅਤੇ ਬਾਕੀ ਦੀ ਨੌਜਵਾਨੀ ਅਕਾਲੀ ਦਲ ਨਾਲ ਜੁੜਨ ਲਈ ਪੂਰੀ ਤਰ੍ਹਾਂ ਚਾਹਵਾਨ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਲੁਧਿਆਣਾ ਦਿਹਾਤੀ ਅਤੇ ਇੰਚਾਰਜ ਹਲਕਾ ਸਮਰਾਲਾ ਵੱਲੋਂ ਆਪਣੇ ਹਲਕੇ ਅੰਦਰ ਅਕਾਲੀ ਦਲ ਦਾ ਵਿਸਥਾਰ ਅਤੇ ਬਹੁਤੀ ਕਮਾਂਡ ਨੌਜਵਾਨਾਂ ਦੇ ਹੱਥਾਂ ਵਿੱਚ ਦਿੰਦੇ ਹੋਏ ਸਾਹਰ ਸਿੱਧੂ ਨੂੰ ਹਲਕਾ ਸਮਰਾਲਾ ਤੋਂ ਇਸਤਰੀ ਅਕਾਲੀ ਦਲ ਯੂਥ ਵਿੰਗ ਦਾ ਪ੍ਰਧਾਨ ਅਤੇ ਰਾਜਵਿੰਦਰ ਕੌਰ ਨੂੰ ਇਸਤਰੀ ਅਕਾਲੀ ਦਲ ਯੂਥ ਵਿੰਗ ਦਾ ਸਕੱਤਰ ਨਿਯੁਕਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਗਿਰਾਵਟ ਵਿੱਚ ਲੈ ਕੇ ਜਾਣ ਵਾਲੀ ਆਮ ਆਦਮੀ ਪਾਰਟੀ, ਜਿਸ ਨੇ ਸਾਲ 2022 ਵਿੱਚ ਪੰਜਾਬ ਦੇ ਆਮ ਲੋਕਾਂ ਨੂੰ ਅਜਿਹੇ ਝੂਠੇ ਸਬਜ਼ਬਾਗ ਦਿਖਾ ਕੇ ਗਲਤ ਫ਼ਤਵਾ ਲੈ ਲਿਆ ਸੀ। ਅੱਜ ਪੰਜਾਬ ਦੇ ਲੋਕ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋ. ਅ. ਦਲ ਨੂੰ ਮੁੜ ਲਿਆਉਣ ਲਈ ਉਤਾਵਲੇ ਹਨ, ਸਮਰਾਲਾ ਹਲਕੇ ਅੰਦਰ ਵੀ ਬਹੁਤ ਸਾਰੇ ਨੌਜਵਾਨ ਅਕਾਲੀ ਦਲ ਨਾਲ ਜੁੜਨ ਲਈ ਤਿਆਰ ਹੈ, ਅਜਿਹੀ ਸਥਿਤੀ ਵਿੱਚ ਇਸ ਹਲਕੇ ਦੀ ਕਮਾਂਡ ਨੌਜਵਾਨਾਂ ਦੇ ਹਵਾਲੇ ਕੀਤੀ ਜਾ ਰਹੀ ਹੈ। ਮੇਰੀ ਛੋਟੀ ਭੈਣ ਸਾਹਰ ਸਿੱਧੂ ਜੋ ਸ਼ੁਰੂ ਤੋਂ ਹੀ ਅਕਾਲੀ ਦਲ ਨਾਲ ਜੁੜੀ ਹੋਈ ਹੈ, ਉਸ ਵੱਲੋਂ ਕੀਤੇ ਕਾਰਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਸਨੂੰ ਹਲਕਾ ਸਮਰਾਲਾ ਤੋਂ ਯੂਥ ਇਸਤਰੀ ਵਿੰਗ ਦੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਸਾਹਰ ਸਿੱਧੂ ਨੇ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਅਤੇ ਕਿਹਾ ਜਿਨ੍ਹਾਂ ਨੇ ਮੈਨੂੰ ਇਹ ਅਹੁਦਾ ਦੇ ਮਾਣ ਦਿੱਤਾ ਹੈ, ਮੈਂ ਇਸ ਅਹੁਦੇ ਨਾਲ ਇਨਸਾਫ਼ ਕਰਦੀ ਹੋਈ ਵਿਸ਼ਵਾਸ ਦਿਵਾਉਂਦੀ ਹਾਂ ਕਿ ਮੈਂ ਸ਼੍ਰੋ. ਅ. ਦਲ ਦੀਆਂ ਨੀਤੀਆਂ ਨੂੰ ਆਪਣੇ ਹਲਕੇ ਦੇ ਪਿੰਡ-ਪਿੰਡ ਤੱਕ ਲਿਜਾਇਆ ਜਾਵੇਗਾ ਅਤੇ ਪਿੰਡ ਪੱਧਰ ਤੱਕ ਯੂਥ ਵਿੰਗ ਦੀਆਂ ਕਮੇਟੀਆਂ ਬਣਾ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇਗਾ। ਹਲਕਾ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਇਕ ਚੁਣ ਪੰਜਾਬ ਵਿਧਾਨ ਸਭਾ ਵਿੱਚ ਭੇਜਾਂਗੇ। ਇਸ ਮੌਕੇ ਹਰਜਤਿੰਦਰ ਸਿੰਘ ਬਾਜਵਾ ਪਵਾਤ, ਦਲਵੀਰ ਸਿੰਘ ਕੰਗ, ਅਮਨਦੀਪ ਸਿੰਘ ਰਾਜੂ, ਨਵਜੋਤ ਸਿੰਘ, ਅਮਰਜੀਤ ਕੌਰ, ਸੁਰਿੰਦਰ ਕੌਰ ਕੌਫੀ ਸਾਬਕਾ ਐਮ. ਸੀ., ਸਤਨਾਮ ਸਿੰਘ ਮਣਕੂ, ਕੋਮਲਪ੍ਰੀਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਅਤੇ ਇਸਤਰੀ ਵਿੰਗ ਦੀਆਂ ਬੀਬੀਆਂ ਹਾਜ਼ਰ ਸਨ।
ਪਿਛਲੀ ਖ਼ਬਰ ਡਾ. ਗੁਰਿੰਦਰ ਸਿੰਘ ਗਰੇਵਾਲ ਨੂੰ ਮਿਲੀ ਅੰਤਰਿਮ ਰਾਹਤ ਖ਼ਤਮ, ਅਦਾਲਤ ਨੇ 9 ਜੁਲਾਈ ਦਾ ਸਟੇਅ ਆਰਡਰ ਕੀਤਾ ਰੱਦ ਅਗਲੀ ਖ਼ਬਰ ਟੈਗੋਰ ਗਲੋਬਲ ਸਕੂਲ (ਸੀ. ਸੈ.) ਸਮਰਾਲਾ ਵਿਖੇ ਮਿਸ਼ਨ ਹਰਿਆਲੀ ਤਹਿਤ ਵਿਦਿਆਰਥੀਆਂ ਨੇ ਪੌਦੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।