18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਰਾਏਕੋਟ ਵਿਖੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 22-07-2026
ਰਾਏਕੋਟ, 20 ਜੁਲਾਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਮਾਜ ਭਲਾਈ ਦੇ ਕੰਮਾਂ ਨੂੰ ਹੋਰ ਸੁਚਾਰੂ ਅਤੇ ਤੇਜ਼ ਕਰਨ ਦੇ ਮੱਦੇਨਜ਼ਰ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਗਈ ਹੈ। ‘ਆਪ’ ਸਰਕਾਰ ਦੇ ਇਸ ਉੱਦਮ ਦੀ ਲੜੀ ਤਹਿਤ ਹਲਕਾ ਸੰਗਠਨ ਰਾਏਕੋਟ ਦੇ ਮੁਖੀ ਗੁਰਮਿੰਦਰ ਸਿੰਘ ਤੂਰ ਵੱਲੋਂ ਆਪਣੇ ਦਫ਼ਤਰ ਮਾਰਕੀਟ ਕਮੇਟੀ ਰਾਏਕੋਟ ਵਿਖੇ ਸਨਮਾਨ ਸਮਾਰੋਹ ਦੌਰਾਨ ਨਵ-ਨਿਯੁਕਤ ਚੇਅਰਮੈਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਮਿੰਦਰ ਸਿੰਘ ਤੂਰ ਚੇਅਰਮੈਨ ਮਾਰਕੀਟ ਕਮੇਟੀ ਰਾਏਕੋਟ ਵੱਲੋਂ ਗੁਰਪ੍ਰੀਤ ਸਿੰਘ ਚੇਅਰਮੈਨ ਸਾਈਂ ਸਮਾਜ ਵੈੱਲਫੇਅਰ ਬੋਰਡ ਹਲਕਾ ਰਾਏਕੋਟ, ਕਾਕਾ ਸ਼ਰਮਾ ਚੇਅਰਮੈਨ ਬ੍ਰਾਹਮਣ ਵੈੱਲਫੇਅਰ ਬੋਰਡ ਹਲਕਾ ਰਾਏਕੋਟ, ਸੰਜੀਵ ਕੁਮਾਰ ਚੇਅਰਮੈਨ ਸਵਰਨਕਾਰ ਵੈੱਲਫੇਅਰ ਬੋਰਡ ਹਲਕਾ ਰਾਏਕੋਟ ਅਤੇ ਜਗਰਾਜ ਸਿੰਘ ਰਾਜ ਚੇਅਰਮੈਨ ਰਾਮਗੜ੍ਹੀਆ ਵੈੱਲਫੇਅਰ ਬੋਰਡ ਹਲਕਾ ਰਾਏਕੋਟ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕਰਦਿਆਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਆਖਿਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਭਲੇ ਅਤੇ ਵਿਕਾਸ ਲਈ ਵਚਨਬੱਧ ਹੈ। ਇਹ ਨਿਯੁਕਤੀਆਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਮਦਦਗਾਰ ਸਾਬਿਤ ਹੋਣਗੀਆਂ। ਇਸ ਮੌਕੇ ਵੱਖ-ਵੱਖ ਵੈੱਲਫੇਅਰ ਬੋਰਡਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਪੰਜਾਬ ਸਰਕਾਰ, ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਸੰਗਠਨ ਮੁਖੀ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਲਾਕੇ ਦੇ ਲੋਕਾਂ ਦੀ ਸੇਵਾ ਤੇ ਸਮਾਜਿਕ ਭਲਾਈ ਦੇ ਕੰਮਾਂ ਲਈ ਦਿਨ-ਰਾਤ ਹਾਜ਼ਰ ਰਹਿਣਗੇ। ਇਸ ਮੌਕੇ ਨਿਰਮਲ ਸਿੰਘ ਨਿੰਮਾ ਜਲਾਲਦੀਵਾਲ, ਅਵਤਾਰ ਸਿੰਘ ਰਾਏਕੋਟ, ਨਿਰਮਲ ਸਿੰਘ ਜੱਸੀ, ਪੰਚ ਸੋਨੀ ਸਿੰਘ ਜੌਹਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਵਿਕਾਸ ਅਤੇ ਲੋਕਪੱਖੀ ਨੀਤੀਆਂ ’ਤੇ ਭਰੋਸਾ ਜਤਾਉਂਦਿਆਂ ‘ਆਪ’ ਨਾਲ ਜੁੜ ਰਹੇ ਹਨ-ਵਿਧਾਇਕ ਗਿਆਸਪੁਰਾ ਅਗਲੀ ਖ਼ਬਰ 61ਵੀਂ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ’ਚ ਆਕਸਫੋਰਡ ਸੀਨੀਅਰ ਸਕੂਲ, ਪਾਇਲ ਦੇ ਸ਼ੂਟਰਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।