02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਦੋਰਾਹਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਲੱਖਾ ਪਾਇਲ ਦੀ ਅਗਵਾਈ ਵਿੱਚ ਵਿਸ਼ਾਲ ਧਰਨਾ

ਅਜੀਤ ਡੈਸਕ 24-07-2026

ਦੋਰਾਹਾ, 23 ਜੁਲਾਈ (ਮਨਜੀਤ ਸਿੰਘ ਗਿੱਲ)-ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਦੋਰਾਹਾ ਦੇ ਬੇਅੰਤ ਸਿੰਘ ਚੌਂਕ ਵਿੱਚ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ ਅਤੇ ਕੇਂਦਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਜੰਤਰ-ਮੰਤਰ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨਾ ਲੋਕਤੰਤਰ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿਦਿਆਰਥੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ ਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਹਰ ਪੱਧਰ ’ਤੇ ਲੜੇਗੀ। ਕੋਟਲੀ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕ-ਦੂਜੇ ਦੀਆਂ ਏ ਤੇ ਬੀ ਟੀਮਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੋ ਰਵੱਈਆ ਭਾਜਪਾ ਅਪਣਾ ਰਹੀ ਹੈ, ਉਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਪਣਾ ਰਹੀ ਹੈ ਅਤੇ ਦੋਵਾਂ ਦਾ ਦੋਹਰਾ ਚਿਹਰਾ ਹੁਣ ਲੋਕਾਂ ਸਾਹਮਣੇ ਆ ਚੁੱਕਾ ਹੈ।ਉਨ੍ਹਾਂ ਕਿਹਾ ਕਿ ਖੰਨਾ ਵਿੱਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਮਨਰੇਗਾ ਵਰਕਰਾਂ ’ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵੀ ਇਸੇ ਸੋਚ ਨੂੰ ਦਰਸਾਉਂਦੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਭਰਤੀ ਪ੍ਰੀਖਿਆਵਾਂ ਅਤੇ ਪੇਪਰ ਲੀਕ ਮਾਮਲਿਆਂ ਦੇ ਘਪਲੇ ਵੀ ਕਿਸੇ ਤੋਂ ਲੁਕੇ ਨਹੀਂ ਹਨ। ਕੋਟਲੀ ਨੇ ਕਿਹਾ ਕਿ ਜੇਕਰ ਸਰਕਾਰ ਨੈਤਿਕਤਾ ਦੇ ਆਧਾਰ ’ਤੇ ਕੰਮ ਕਰਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਸਾਬਕਾ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਦੇਸ਼ ਦੇ ਪੜ੍ਹੇ-ਲਿਖੇ ਨੌਜਵਾਨਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ, ਪਰ ਸਰਕਾਰਾਂ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਦੀਆਂ ਲਾਠੀਆਂ ਨਾਲ ਉਨ੍ਹਾਂ ਦੀ ਆਵਾਜ਼ ਦਬਾ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਵਿੱਚ ਨੀਟ ਪੇਪਰ ਲੀਕ ਤੇ ਪੰਜਾਬ ਵਿੱਚ ਫਾਰਮਾਸਿਸਟ ਭਰਤੀ ਪ੍ਰੀਖਿਆ, ਬਾਰ੍ਹਵੀਂ ਅੰਗਰੇਜ਼ੀ, ਪੀ ਐਸ ਟੈਟ ਤੇ ਗਰੁੱਪ-ਬੀ ਸਮੇਤ ਕਈ ਪੇਪਰ ਲੀਕ ਮਾਮਲਿਆਂ ਨੇ ਲੱਖਾਂ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੇਪਰ ਲੀਕ ਹੁੰਦੇ ਹਨ, ਫਿਰ ਸਰਕਾਰਾਂ ਚੁੱਪ ਰਹਿੰਦੀਆਂ ਹਨ ਅਤੇ ਆਖ਼ਰਕਾਰ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਲਈ ਸੜਕਾਂ ’ਤੇ ਉੱਤਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੇ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹਾ ਖਿਲਵਾੜ ਤੁਰੰਤ ਬੰਦ ਕੀਤਾ ਜਾਵੇ। ਇਸ ਮੌਕੇ ਹਲਕਾ ਕੋਆਰਡੀਨੇਟਰ ਬੰਤ ਸਿੰਘ ਦਬੁਰਜੀ, ਸ਼ਹਿਰੀ ਪ੍ਰਧਾਨ ਵਨੀਤ ਆਸ਼ਟ ਸੁਹਾਗ ਜਿਊਲਰਜ਼ ਦੋਰਾਹਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਟੀਨੂ ਘਲੋਟੀ, ਕੌਂਸਲਰ ਕੁਲਵੰਤ ਸਿੰਘ ਕਾਲੂ, ਰਾਮ ਪ੍ਰਕਾਸ਼ ਸਿੰਘ ਪੱਪੂ ਅੜੈ੍ਹਚਾਂ, ਵਿਕਾਸ ਮਹਿਤਾ, ਮਨਦੀਪ ਸਿੰਘ ਮਾਂਗਟ, ਕਮਲਜੀਤ ਸਿੰਘ ਲੱਧੜ, ਕੌਂਸਲਰ ਜੱਸਾ ਰੋੜੀਆ, ਦਲਜੀਤ ਸਿੰਘ ਝੱਜ, ਜਸਵਿੰਦਰ ਸਿੰਘ ਜੱਸਾ, ਗਗਨਦੀਪ ਸਿੰਘ ਲੰਢਾ ਮੈਂਬਰ ਬਲਾਕ ਸੰਮਤੀ, ਰਣਜੀਤ ਸਿੰਘ ਪੀ. ਏ., ਰੁਪਿੰਦਰ ਸਿੰਘ ਬਿੰਦੂ, ਹਰਜਿੰਦਰ ਸਿੰਘ ਇਕੋਲਾਹਾ, ਸਵਰਨਜੀਤ ਸਿੰਘ ਬਿੱਟੂ ਘੁਡਾਣੀ, ਮਨਪ੍ਰੀਤ ਸਿੰਘ ਮਲੀਪੁਰ, ਹਰਤੇਗ ਸਿੰਘ ਸਾਬਕਾ ਸਰਪੰਚ ਰਾਜਗੜ੍ਹ, ਕੁਲਦੀਪ ਸਿੰਘ ਸਾਬਕਾ ਸਰਪੰਚ ਰਾਮਪੁਰ, ਗੁਰਦੀਪ ਸਿੰਘ ਜੁਲਮਗੜ, ਕਰਮ ਸਿੰਘ ਲਲਹੇੜੀ, ਦਲਜੀਤ ਸਿੰਘ ਹੈਪੀ ਬਰਮਾਲੀਪੁਰ, ਇੰਸਪੈਕਟਰ ਵਿਜੈ ਕੁਮਾਰ ਬਰਮਾਲੀਪੁਰ, ਮੈਨੇਜਰ ਤਰਲੋਚਨ ਸਿੰਘ ਬਿਲਾਸਪੁਰ, ਅਵਤਾਰ ਸਿੰਘ ਗੁਰਥਲੀ, ਨਵਜੀਤ ਸਿੰਘ ਨੈਬਾ, ਲਖਵਿੰਦਰ ਸਿੰਘ ਲੱਕੀ, ਇੰਦਰਜੀਤ ਸਿੰਘ ਸਾਲੂ ਬਾਬਾ ਦੋਰਾਹਾ, ਰਾਜਵੀਰ ਸਿੰਘ ਰੂਬਲ, ਗੁਰਚਰਨ ਸਿੰਘ ਕਾਲਾ, ਗੁਰਪ੍ਰੀਤ ਸਿੰਘ ਮਕਸੂਦੜਾ, ਹਿੰਦਾ ਮਲਹੋਤਰਾ, ਰਾਜੀਵ ਮਹਿਤ, ਜਸਪਾਲ ਸਿੰਘ ਹੋਲ, ਰਾਣਾ ਰਾਜਗੜ੍ਹ, ਆੜਤੀਆਂ ਹਰਿੰਦਰ ਸਿੰਘ ਬਰਮਾਲੀਪੁਰ, ਬਲਰਾਜ ਸਿੰਘ ਰਾਮਪੁਰ, ਸੁਖਵੀਰ ਸਿੰਘ ਮਾਂਗਟ, ਸੋਹਣ ਸਿੰਘ ਕੱਦੋ, ਰਾਏ ਸਿੰਘ ਅੜੈਚਾ, ਹਰਦੀਪ ਸਿੰਘ ਪੰਚ ਅੜੈ੍ਹਚਾਂ, ਅਮਰੀਕ ਚੰਦ ਕੌਂਸਲਰ, ਕਸ਼ਮੀਰਾ ਸਿੰਘ ਸਾਬਕਾ ਪੰਚ ਬਰਮਾਲੀਪੁਰ, ਗੁਰਪ੍ਰੀਤ ਸਿੰਘ ਮਲੌਦ, ਸਕਿੰਦਰਪਾਲ ਪੇਂਟਰ, ਰਮਨਪਾਲ ਸਿੰਘ ਧਮੋਟ, ਲਖਵੀਰ ਸਿੰਘ ਹੇਅਰ ਆਦਿ ਵੱਡੀ ਗਿਣਤੀ ਵਰਕਰ ਹਾਜਰ ਸਨ।

ਪਿਛਲੀ ਖ਼ਬਰ 31 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਸਫ਼ਾਈ ਸੇਵਕਾਂ ਦੇ ਹੱਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।