02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

31 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 24-07-2026

ਕੁਹਾੜਾ, 23 ਜੁਲਾਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਲੋਂ ਵੱਡੀ ਕਾਰਵਾਈ ਕਰਦਿਆਂ 31 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਸਤਵੰਤ ਸਿੰਘ ਅਤੇ ਗੁਰਿੰਦਰ ਸਿੰਘ ਵਾਸੀ ਪਿੰਡ ਫ਼ਤਿਹਗੜ੍ਹ ਕੋਰਟਾਨਾ, ਜ਼ਿਲ੍ਹਾ ਮੋਗਾ ਵਜੋਂ ਹੋਈ। ਚੌਕੀ ਇੰਚਾਰਜ ਲਖਵੀਰ ਸਿੰਘ ਅਨੁਸਾਰ ਪੁਲਿਸ ਪਾਰਟੀ ਵਲੋਂ ਸ਼ੱਕੀ ਵਿਅਕਤੀਆਂ ਅਤੇ ਨਸ਼ਾ ਤਸਕਰਾਂ ਦੀ ਤਲਾਸ਼ ਲਈ ਪਿੰਡ ਬੁੱਢੇਵਾਲ ਟੀ-ਪੁਆਇੰਟ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਗੁਪਤ ਸੂਚਨਾ ਮਿਲੀ ਕਿ ਉਕਤ ਦੋਵੇਂ ਵਿਅਕਤੀ ਸਸਤੇ ਭਾਅ ਸ਼ਰਾਬ ਲਿਆ ਕੇ ਅੱਗੇ ਲੁਧਿਆਣਾ ਸ਼ਹਿਰ ਦੇ ਵੱਖ ਵੱਖ ਇਲਾਕੇ ਅੰਦਰ ਮਹਿੰਗੇ ਭਾਅ ‘ਤੇ ਵੇਚਦੇ ਹਨ ਅਤੇ ਇਸ ਵੇਲੇ ਵੀ ਵਰਨਾ ਕਾਰ ‘ਚ ਸਵਾਰ ਹੋ ਕੇ ਸਾਹਬਾਣਾ ਪੁਲੀ ਵਲੋਂ ਆ ਰਹੇ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਬੁੱਢੇਵਾਲ ਟੀ-ਪੁਆਇੰਟ ‘ਤੇ ਨਾਕਾਬੰਦੀ ਦੌਰਾਨਕਾਰ ਨੂੰ ਰੋਕ ਕੇ ਤਲਾਸ਼ੀ ਕੀਤੀ ਗਈ ਤਾਂਕਾਰ ਵਿਚੋਂ 31 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲਿਸ ਵਲੋਂ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਇਸ ਗੱਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਵਿਅਕਤੀਆਂ ਵਲੋਂ ਨਾਜਾਇਜ਼ ਸ਼ਰਾਬ ਕਿੱਥੋਂ ਲਿਆਈ ਗਈ ਸੀ ਅਤੇ ਇਸ ਦੀ ਅੱਗੇ ਸਪਲਾਈ ਕਿੱਥੇ ਕੀਤੀ ਜਾਣੀ ਸੀ।

ਪਿਛਲੀ ਖ਼ਬਰ ਖ਼ੂੰਖ਼ਾਰ ਕੁੱਤੇ ਪਿੰਡ ਰਾਮਗੜ੍ਹ ’ਚ 8 ਬੱਕਰੀਆਂ ਤੇ 15 ਮੁਰਗ਼ੀਆਂ ਨੋਚ ਕੇ ਖਾ ਗਏ ਅਗਲੀ ਖ਼ਬਰ ਦੋਰਾਹਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਲੱਖਾ ਪਾਇਲ ਦੀ ਅਗਵਾਈ ਵਿੱਚ ਵਿਸ਼ਾਲ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।