03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਖੰਨਾ ਕ੍ਰਿਕਟ ਟੂਰਨਾਮੈਂਟ ’ਚ ਭਾਜਪਾ ਪੰਜਾਬ ਦੇ ਬੁਲਾਰੇ ਚੰਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ

ਅਜੀਤ ਡੈਸਕ 24-07-2026

ਖੰਨਾ, 23 ਜੁਲਾਈ (ਹਰਜਿੰਦਰ ਸਿੰਘ ਲਾਲ)-ਖੰਨਾ ਵਿਖੇ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਵਿੱਚ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਬੁਲਾਰੇ ਇਕਬਾਲ ਸਿੰਘ ਚੰਨੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਭਾਜਪਾ ਖੰਨਾ ਮੰਡਲ ਦੇ ਪ੍ਰਧਾਨ ਬਿੰਨੀ ਮਲਹੋਤਰਾ, ਵਾਰਡ ਨੰਬਰ 16 ਦੇ ਇੰਚਾਰਜ ਮਹਿੰਦਰ ਪਾਲ ਜੱਸਲ, ਸੀਨੀਅਰ ਭਾਜਪਾ ਆਗੂ ਸੰਜੀਵ ਕੌਸ਼ਲ ਅਤੇ ਹੋਰ ਭਾਜਪਾ ਸਾਥੀ ਵੀ ਹਾਜ਼ਰ ਸਨ। ਇਸ ਮੌਕੇ ਇਕਬਾਲ ਸਿੰਘ ਚੰਨੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਟੂਰਨਾਮੈਂਟ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਪਸੀ ਭਾਈਚਾਰਾ ਅਤੇ ਦੇਸ਼ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ।

ਪਿਛਲੀ ਖ਼ਬਰ ਨਗਰ ਕੌਂਸਲ ਪਾਇਲ ਦੇ ਸਫ਼ਾਈ ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਖ਼ੂੰਖ਼ਾਰ ਕੁੱਤੇ ਪਿੰਡ ਰਾਮਗੜ੍ਹ ’ਚ 8 ਬੱਕਰੀਆਂ ਤੇ 15 ਮੁਰਗ਼ੀਆਂ ਨੋਚ ਕੇ ਖਾ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।