03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਗਰ ਕੌਂਸਲ ਪਾਇਲ ਦੇ ਸਫ਼ਾਈ ਕਰਮਚਾਰੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 24-07-2026
ਪਾਇਲ, 23 ਜੁਲਾਈ (ਰਜਿੰਦਰ ਸਿੰਘ, ਨਿਜ਼ਾਮਪੁਰ)- ਪੰਜਾਬ ਭਰ ਦੇ ਸਫ਼ਾਈ ਸੇਵਕ ਕਰਮਚਾਰੀ ਆਪਣਾ ਕੰਮ ਛੱਡ ਕੇ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਦੇ ਨਾਲ ਨਗਰ ਕੌਂਸਲ ਪਾਇਲ ਦੇ ਕਰਮਚਾਰੀ ਵੀ ਪਿਛਲੇ 15 ਦਿਨਾਂ ਤੋਂ ਹੜਤਾਲ ਤੇ ਚਲੇ ਆ ਰਹੇ ਹਨ। ਇਸ ਸਬੰਧੀ ਗੱਲਬਾਤ ਕਰਦੇ ਹੋਏ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਨਗਰ ਕੌਂਸਲ ਪਾਇਲ ਦੇ ਪ੍ਰਧਾਨ ਰਾਕੇਸ਼ ਕੁਮਾਰ ਘਾਰੂ ਨੇ ਕਿਹਾ ਕਿ ਅਸੀ ਪੰਜਾਬ ਸਰਕਾਰ ਵੱਲੋਂ ਸਾਡੀਆਂ ਮੰਗਾਂ ’ਚ ਹੁੰਦੀ ਦੇਰੀ ਦੇ ਕਾਰਨ ਅੱਜ ਮੁੱਖ ਮੰਤਰੀ ਦਾ ਪੁਤਲਾ ਫੂਕਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਮੰਨਣ ਦੀ ਬਜਾਏ ਸ਼ਾਂਤਮਈ ਢੰਗ ਨਾਲ ਰੋਸ ਜ਼ਾਹਿਰ ਕਰਦੇ ਕਰਮਚਾਰੀਆਂ ਤੇ ਪੁਲਿਸ ਵੱਲੋਂ ਲਾਠੀਚਾਰਜ ਕਰਵਾ ਰਹੀ ਹੈ। ਜਿਸ ਨਾਲ ਬਰਨਾਲਾ ਵਿਖੇ ਕਈ ਕਰਮਚਾਰੀਆਂ ਦੇ ਜ਼ਖਮੀ ਹੋਏ ਹਨ ਜੋ ਕਿ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਕਾਰਵਾਈ ਅੱਤ ਨਿੰਦਣਯੋਗ ਹੈ ਅਤੇ ਸਫ਼ਾਈ ਸੇਵਕ ਕਰਮਚਾਰੀਆਂ ਦੇ ਨੁਮਾਇੰਦਿਆਂ ਨੂੰ ਵੀ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ ਜੋ ਕਿ ਲੋਕਤੰਤਰ ਦਾ ਘਾਣ ਹੈ। ਇਸ ਸਮੇਂ ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸੱਤਪਾਲ ਸੱਤੀ, ਰਾਜਾ, ਬਲਵੀਰ ਚੰਦ, ਘਾਰੂ, ਸੋਮ ਚੰਦ, ਅਮਨ ਕੁਮਾਰ, ਹਰਪ੍ਰੀਤ ਸਿੰਘ, ਮੋਨੂੰ ਹੰਸ, ਜਤਿੰਦਰ ਸਿੰਘ, ਰਵੀ, ਵਿਜੈ ਕੁਮਾਰ, ਪੱਪੂ ਸਿੰਘ, ਬਬਲੀ, ਸੀਮਾ, ਗੋਗੀ, ਸੁਨੀਤਾ ਤੇ ਰਾਣੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੇਕੇ ਘਰ ਫੇਰਾ ਪਾਉਣ ਆਈ ਨਵ-ਵਿਆਹੁਤਾ ਭੇਦਭਰੇ ਢੰਗ ਨਾਲ ਲਾਪਤਾ ਅਗਲੀ ਖ਼ਬਰ ਖੰਨਾ ਕ੍ਰਿਕਟ ਟੂਰਨਾਮੈਂਟ ’ਚ ਭਾਜਪਾ ਪੰਜਾਬ ਦੇ ਬੁਲਾਰੇ ਚੰਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।