04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਗੁ. ਮੰਜੀ ਸਾਹਿਬ ਕੋਟਾਂ ਵਿਖੇ ਖੱਟੜਾ, ਜਥੇ. ਜੱਲ੍ਹਾ, ਮੈਨੇਜਰ ਝਬਾਲ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਅਜੀਤ ਡੈਸਕ 24-07-2026
ਬੀਜਾ, 23 ਜੁਲਾਈ (ਕਸ਼ਮੀਰਾ ਸਿੰਘ ਬਗਲੀ)-ਅੰਡਰ ਗ੍ਰੈਜੂਏਟ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਕਮਿਊਨਿਟੀ ਮਾਨਵਤਾ ਦੀ ਸੇਵਾ ਤਹਿਤ ਗੁਰਦੁਆਰਾ ਮੰਜੀ ਸਾਹਿਬ ਕੋਟਾ ਵਿਖੇ ਰਿਟਰਨਸਿਪ ਦੇ ਸਬੰਧ ਵਿੱਚ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾ ਦੇ 47 ਅਤੇ ਪੰਜਾਬ ਯੂਨੀਵਰਸਿਟੀ ਦੇ 2 ਵਿਦਿਆਰਥੀਆਂ ਨੇ ਭਾਗ ਲਿਆ। ਜਿਹਨਾਂ ਨੇ ਗੁਰਦੁਆਰਾ ਕੰਪਲੈਕਸ ਅਧੀਨ ਐਸ ਜੀ ਪੀ ਸੀ ਦੇ ਪ੍ਰਬੰਧਾਂ ਦੀਆਂ ਗਤੀਵਿਧੀਆਂ ਵਿਚ ਭਾਗ ਲੈਂਦੇ ਹੋਏ ਲੰਗਰ ਬਣਾਉਣਾ, ਵਰਤਾਉਣਾ, ਸਫ਼ਾਈ ਕਰਨ, ਪਾਠ ਕਰਨ, ਪਾਠ ਸੁਣਨ ਆਦਿ ਤੋ ਇਲਾਵਾ ਗੁਰਦੁਆਰਾ ਸਾਹਿਬ ਦੇ ਪ੍ਰਚਾਰਕਾਂ, ਕਥਾ ਵਾਚਕ, ਗ੍ਰੰਥੀ ਸਾਹਿਬਾਨਾਂ ਤੇ ਰਾਗੀ ਸਿੰਘਾਂ ਤੋ ਗੁਰਬਾਣੀ ਦੇ ਵੱਖ ਵੱਖ ਪਹਿਲੂਆਂ ਤੋ ਜਾਣਕਾਰੀ ਪ੍ਰਾਪਤ ਕੀਤੀ। ਇਹਨਾਂ ਵਿਦਿਆਰਥੀਆਂ ਨੇ 10 ਤੋਂ 20 ਦਿਨਾ ਚ ਕਰੀਬ 120 ਘੰਟੇ ਸੇਵਾ ਦੇ ਮਹਾਨ ਕੁੰਭ ਚ ਆਪਣਾ ਯੋਗਦਾਨ ਪਾਇਆ। ਸੇਵਾ ਕਰਨ ਵਾਲੇ ਵਿਦਿਆਰਥੀ ਬੀ. ਏ., ਬੀ. ਸੀ. ਏ, ਬੀ. ਐਸ. ਸੀ, ਮੈਡੀਕਲ, ਨਾਨ ਮੈਡੀਕਲ ਡਿਜੈਨਰ ਤੇ ਬੀ ਕਾਮ ਦੇ ਪੜਾਈ ਕਰ ਰਹੇ ਹਨ। ਸੇਵਾ ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਇਕਬਾਲ ਸਿੰਘ ਝਬਾਲ ਦੀ ਅਗਵਾਈ ਵਿੱਚ ਸਨਮਾਨਿਤ ਕੀਤਾ ਗਿਆ । ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ ਦਵਿੰਦਰ ਸਿੰਘ ਖੱਟੜਾ ਦੇ ਸਪੁੱਤਰ ਨਵਤੇਜ ਸਿੰਘ ਖੱਟੜਾ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਤੇ ਕਾਲਜ ਦੇ ਇਸ ਪਰਉਪਕਾਰੀ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਜਥੇ ਹਰਪਾਲ ਸਿੰਘ ਜੱਲਾ ਮੈਂਬਰ ਸ਼੍ਰੋਮਣੀ ਕਮੇਟੀ, ਰਣਜੀਤ ਸਿੰਘ ਪਾਇਲ, ਪਰਮਜੀਤ ਸਿੰਘ ਗੁਰਦਾਸਪੁਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸੁਖਵੰਤ ਟਿੱਲੂ ਨੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਕਈ ਮਸਲੇ ਵਿਚਾਰੇ ਅਗਲੀ ਖ਼ਬਰ ਕੌਂਸਲਰ ਅਮਨ ਕਟਾਰੀਆ ਨੇ ਵਾਰਡ ਦੇ ਵਿਕਾਸ ਕਾਰਜਾਂ ਬਾਰੇ ਕਾਰਜਕਾਰੀ ਪ੍ਰਧਾਨ ਗੁਪਤਾ ਨਾਲ ਕੀਤੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।