04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਰਾਹੁਲ ਗਾਂਧੀ ਨੂੰ ਸੜਕ ’ਤੇ ਘੜੀਸਣਾ ਲੋਕਤੰਤਰ ’ਤੇ ਹਮਲਾ, ਮੋਦੀ ਸਰਕਾਰ ਦੀ ਕਾਰਵਾਈ ਸ਼ਰਮਨਾਕ-ਲੱਕੀ ਸੰਧੂ

ਅਜੀਤ ਡੈਸਕ 24-07-2026
ਸਾਹਨੇਵਾਲ, 23 ਜੁਲਾਈ (ਹਨੀ ਚਾਠਲੀ)-ਪੇਪਰ ਲੀਕ ਮਾਮਲੇ ਅਤੇ ਵਿਦਿਆਰਥੀਆਂ ਨਾਲ ਕਥਿਤ ਤੌਰ ‘ਤੇ ਹੋਈ ਕੁੱਟਮਾਰ ਦੇ ਵਿਰੋਧ ਵਿਚ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸ ਵਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਪੁਲਿਸ ਵਲੋਂ ਕੀਤੇ ਗਏ ਵਿਵਹਾਰ ਦੀ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਸੀਨੀਅਰ ਕਾਂਗਰਸੀ ਆਗੂ ਲੱਕੀ ਸੰਧੂ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਢੰਗ ਨਾਲ ਲੋਕਾਂ ਦੀ ਆਵਾਜ਼ ਬੁਲੰਦ ਕਰਨ ਗਏ ਆਗੂਆਂ ਅਤੇ ਸੰਸਦ ਮੈਂਬਰਾਂ ਨਾਲ ਜਿਸ ਤਰ੍ਹਾਂ ਦਾ ਸਲੂਕ ਕੀਤਾ ਗਿਆ, ਉਹ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਦੇ ਉਲਟ ਹੈ। ਲੱਕੀ ਸੰਧੂ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਆਗੂ ਪੇਪਰ ਲੀਕ ਮਾਮਲੇ ਦੀ ਨਿਰਪੱਖ ਜਾਂਚ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਵਲੋਂ ਰਾਹੁਲ ਗਾਂਧੀ ਨੂੰ ਸੜਕ ‘ਤੇ ਘੜੀਸਣ ਅਤੇ ਜ਼ਬਰਦਸਤੀ ਗ੍ਰਿਫ਼ਤਾਰ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਦੇ ਜਾਇਜ਼ ਸਵਾਲਾਂ ਦਾ ਜਵਾਬ ਦੇਣ ਦੀ ਬਜਾਏ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਪੁਲਿਸ ਦਾ ਸਹਾਰਾ ਲੈ ਰਹੀ ਹੈ। ਲੋਕਤੰਤਰ ਵਿਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ, ਪਰ ਸਰਕਾਰ ਵਲੋਂ ਉਸ ਅਧਿਕਾਰ ਨੂੰ ਵੀ ਕੁਚਲਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਿਅੰਕਾ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਈ ਸੰਸਦ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਵੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਲੱਕੀ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਹਮੇਸ਼ਾ ਹੀ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਲੜਾਈ ਲਗਾਤਾਰ ਲੜਦੀ ਆ ਰਹੀ ਹੈ ਅਤੇ ਲੜਦੀ ਰਹੇਗੀ ਅਤੇ ਜਨਤਕ ਮੁੱਦਿਆਂ ‘ਤੇ ਸੰਘਰਸ਼ ਵੀ ਜਾਰੀ ਰੱਖੇਗੀ।
ਪਿਛਲੀ ਖ਼ਬਰ ਬੀਬੀ ਜਸਪ੍ਰੀਤ ਕੌਰ ਅੜੈ੍ਚਾਂ ਨੇ ਜ਼ਿਲ੍ਹਾ ਜਥੇਦਾਰ ਤੇ ਹਲਕਾ ਇੰਚਾਰਜ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਅੰਬੇਡਕਰ ਮਿਸ਼ਨ ਸੁਸਾਇਟੀ ਖੰਨਾ ਵਲੋਂ ਮਨਰੇਗਾ ਮੁਲਾਜ਼ਮਾਂ ਅਤੇ ਮਜ਼ਦੂਰਾਂ ’ਤੇ ਤਸ਼ੱਦਦ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।