12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਵਾਮੀ ਗੰਗਾ ਨੰਦ ਭੂਰੀ ਵਾਲੇ ਸੇਵਾ ਸੰਮਤੀ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ

ਅਜੀਤ ਡੈਸਕ 27-07-2026
ਮਾਛੀਵਾੜਾ ਸਾਹਿਬ, 26 ਜੁਲਾਈ (ਰਾਜਦੀਪ ਸਿੰਘ ਅਲਬੇਲਾ)-ਐੱਸ. ਜੀ. ਬੀ. ਚੈਰੀਟੇਬਲ ਹਸਪਤਾਲ ਦੇ ਨਵੀਨੀਕਰਨ ਉਪਰੰਤ ਅੱਜ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਵਿਚ ਵਿਸ਼ੇਸ਼ ਤੌਰ ‘ਤੇ ਸਵਾਮੀ ਰਾਮ ਤੀਰਥ, ਸਵਾਮੀ ਕ੍ਰਿਸ਼ਨਾ ਨੰਦ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ ਜਿਸ ਵਿਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾ. ਸੇਵਾ ਮੁਕਤ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਦੇਵ ਸਿੰਘ, ਡਾ. ਜੀ. ਐੱਸ. ਢਿੱਲੋਂ ਅਤੇ ਡਾ. ਹਰਮਨਦੀਪ ਸਿੰਘ (ਦੰਦਾਂ ਦੇ ਮਾਹਿਰ) ਵਲੋਂ ਕਰੀਬ 250 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਜਿਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਭਾਜਪਾ ਮੰਡਲ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਸ਼ਮੂਲੀਅਤ ਕੀਤੀ। ਉਕਤ ਆਗੂਆਂ ਵਲੋਂ ਸਵਾਮੀ ਗੰਗਾ ਨੰਦ ਭੂਰੀ ਵਾਲੇ ਸੇਵਾ ਸੰਮਤੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਸੰਸਥਾ ਦੇ ਚੇਅਰਮੈਨ ਚਰਨਜੀਤ ਸਿੰਘ ਥੋਪੀਆ ਵਲੋਂ ਆਏ ਮੁੱਖ ਮਹਿਮਾਨਾਂ ਅਤੇ ਸੰਗਤਾਂ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ਸਰਵਣ ਸਿੰਘ ਪੋਜੇਵਾਲ, ਪ੍ਰਿੰਸੀਪਲ ਡੀ. ਡੀ. ਵਰਮਾ, ਟਹਿਲ ਸਿੰਘ ਔਜਲਾ, ਸਾਬਕਾ ਕੌਂਸਲਰ ਚੌਧਰੀ ਬਲਵਿੰਦਰ ਰਾਏ, ਰਵਿੰਦਰ ਮੋਦਗਿਲ, ਪੀ. ਏ. ਗੁਰਮੁਖ ਸਿੰਘ, ਨੰਬਰਦਾਰ ਹਰਮਿੰਦਰ ਸਿੰਘ ਗਿੱਲ, ਪ੍ਰੇਮ ਸਿੰਘ ਰਜੂਲ, ਅਸ਼ੋਕ ਖੁਰਾਣਾ, ਡਾ. ਦੱਤ ਦੇਵ ਭਾਖੜੀ, ਰਾਮਪਾਲ ਠੇਕੇਦਾਰ, ਗੁਰਚਰਨ ਸਿੰਘ ਚੰਨੀ, ਹਰਦਿਲ ਪ੍ਰਿਥੀਪੁਰ, ਸੇਵਾ ਮੁਕਤ ਇੰਸਪੈਕਟਰ ਮਹਿੰਦਰਪਾਲ ਭਾਟੀਆ, ਸੁਖਵਿੰਦਰ ਰਾਏ, ਅਸ਼ੋਕ ਕੁਮਾਰ, ਹਰਜਿੰਦਰ ਸਿੰਘ ਗੜ੍ਹੀ ਤਰਖਾਣਾ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਆਦਿ ਧਰਮ ਸਤਿਸੰਗ ਭਵਨ ਦਹੇੜੂ ਵਿਖੇ ਪੂਰਨਮਾਸ਼ੀ ਸੰਬੰਧੀ ਸਮਾਗਮ 29 ਨੂੰ ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ਾ ਦੇਣ ਨਾਲ ਪ੍ਰਦਰਸ਼ਨਕਾਰੀਆਂ ਦੀ ਜਿੱਤ ਹੋਈ-ਜੇ. ਪੀ. ਮੱਕੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।