12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨੌਜਵਾਨਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਜਾਣ- ਢਿੱਲੋਂ

ਅਜੀਤ ਡੈਸਕ 27-07-2026
ਭੂੰਦੜੀ, 26 ਜੁਲਾਈ (ਕੁਲਦੀਪ ਸਿੰਘ ਮਾਨ)– ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ (ਪੱਛਮੀ) ਪ੍ਰਧਾਨ ਜੁਗਿੰਦਰ ਸਿੰਘ ਢਿੱਲੋਂ ਨੇ ਦਿੱਲੀ ਵਿਚ ਨੀਟ ਪ੍ਰੀਖਿਆ ਨਾਲ ਸੰਬੰਧਿਤ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੀ ਨਿਖੇਧੀ ਕੀਤੀ ਹੈ। ਜਾਰੀ ਬਿਆਨ ਵਿਚ ਢਿੱਲੋਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੀ ਗੱਲ ਸ਼ਾਂਤਮਈ ਢੰਗ ਨਾਲ ਰੱਖਣ ਦਾ ਸੰਵਿਧਾਨਕ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨੌਜਵਾਨਾਂ ਦੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ ਅਤੇ ਹਰ ਮਸਲੇ ਦਾ ਹੱਲ ਗੱਲਬਾਤ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੇ ਭਵਿੱਖ ਨਾਲ ਜੁੜੇ ਮਾਮਲਿਆਂ ਵਿਚ ਭਰੋਸਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਪੂਰੀ ਪਾਰਦਰਸ਼ਤਾ ਨਾਲ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਸਥਿਤੀਆਂ ਤੋਂ ਬਚਣ ਲਈ ਢੁੱਕਵੇਂ ਕਦਮ ਚੁੱਕੇ ਜਾਣ।
ਪਿਛਲੀ ਖ਼ਬਰ ਨਗਰ ਪੰਚਾਇਤ ਦੇ ਧਰਨੇ ’ਚ ਸਮਰਥਨ ਕਰਨ ਪੁੱਜੇ ਅਕਾਲੀ ਆਗੂ ਅਗਲੀ ਖ਼ਬਰ ਸਮਾਜ ਸੇਵੀ ਸ਼ਕਤੀ ਆਨੰਦ ਵਲੋਂ ਸੰਗਤ ਨੂੰ ਧਾਰਮਿਕ ਪੁਸਤਕਾਂ ਸੌਂਪੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।