12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਨਗਰ ਪੰਚਾਇਤ ਦੇ ਧਰਨੇ ’ਚ ਸਮਰਥਨ ਕਰਨ ਪੁੱਜੇ ਅਕਾਲੀ ਆਗੂ

ਅਜੀਤ ਡੈਸਕ 27-07-2026
ਮਲੌਦ, 26 ਜੁਲਾਈ (ਦਿਲਬਾਗ ਸਿੰਘ ਚਾਪੜਾ)-ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ’ਤੇ ਚੱਲ ਰਹੇ ਨਗਰ ਪੰਚਾਇਤ ਮਲੌਦ ਦੇ ਸਫ਼ਾਈ ਸੇਵਕਾਂ ਦਾ ਸਮਰਥਨ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਜਥੇ ਮਨਜੀਤ ਸਿੰਘ ਮਦਨੀਪੁਰ ਅਤੇ ਕੌਮੀ ਸੀਨੀਅਰ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ ਅਕਾਲੀ ਆਗੂਆਂ ਅਤੇ ਵਰਕਰਾਂ ਸਮੇਤ ਪੁੱਜੇ। ਇਸ ਮੌਕੇ ਜਥੇ ਮਦਨੀਪੁਰ ਅਤੇ ਇੰਜੀ. ਬੋਪਾਰਾਏ ਨੇ ਬਰਨਾਲਾ ਵਿਖੇ ਪੁਲਿਸ ਵੱਲੋਂ ਸਫ਼ਾਈ ਕਰਮੀਆਂ ਤੇ ਕੀਤੇ ਲਾਠੀਚਾਰਜ ਦੀ ਕਰੜੇ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਮਿਹਨਤਕਸ਼ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਦਬਾਉਣ ਲਈ ਪੁਲਿਸ ਦਾ ਗਲਤ ਇਸਤੇਮਾਲ ਕਰ ਰਹੀ ਹੈ ਜੋ ਕਿ ਬਿਜਲੀ ਮੁਲਾਜ਼ਮਾਂ, ਮਨਰੇਗਾ ਵਰਕਰਾਂ ਅਤੇ ਸਫ਼ਾਈ ਸੇਵਕਾਂ ਦੀ ਕੁੱਟਮਾਰ ਤੋਂ ਸਾਫ਼ ਹੋ ਰਿਹਾ ਹੈ ਜਦਕਿ ਸਰਕਾਰ ਨੂੰ ਚਾਹੀਦਾ ਹੈ ਕਿ ਇੰਨ੍ਹਾਂ ਯੂਨੀਅਨਾਂ ਦੇ ਆਗੂਆਂ ਦੇ ਮਸਲੇ ਸੁਣ ਕੇ ਗੱਲਬਾਤ ਰਾਹੀਂ ਹੱਲ ਕੀਤੇ ਜਾਣ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਮੰਨ ਕੇ ਧਰਨੇ ਬੰਦ ਕਰਵਾਉਣੇ ਚਾਹੀਦੇ ਹਨ ਨਾ ਜ਼ਬਰ ਜੁਲਮ ਨਾਲ। ਉਨ੍ਹਾਂ ਕਿਹਾ ਕਿ ਪਹਿਲਾ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਸਫ਼ਾਈ ਸੇਵਕਾਂ ਸਮੇਤ ਪੰਜਾਬ ਦੇ ਹਰ ਵਿਭਾਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਕੇ ਉਨ੍ਹਾਂ ਦੀ ਹੋਰਨਾਂ ਮੰਗਾਂ ਨੂੰ ਵੀ ਪੂਰਾ ਕੀਤਾ ਸੀ ਅਤੇ ਮੁੜ 2027 ਵਿੱਚ ਸਰਕਾਰ ਬਣਾਉਣ ਤੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਸਰਕਲ ਜਥੇਦਾਰ ਜਗਜੀਤ ਸਿੰਘ ਦੌਲਤਪੁਰ, ਯੂਥ ਵਿੰਗ ਦੇ ਹਲਕਾ ਪ੍ਰਧਾਨ ਜਸਪ੍ਰੀਤ ਸਿੰਘ ਮਾਲੋਦੌਦ, ਸਰਕਲ ਸ਼ਹਿਰੀ ਯੂਥ ਪ੍ਰਧਾਨ ਰਜਿੰਦਰ ਸਿੰਘ ਸੋਨੀ, ਸਰਕਲ ਦਿਹਾਤੀ ਯੂਥ ਪ੍ਰਧਾਨ ਹਰਪ੍ਰੀਤ ਸਿੰਘ ਸੇਠ, ਨਿਰਮਲ ਸਿੰਘ ਪੰਧੇਰ ਖੇੜੀ, ਬੇਅੰਤ ਸਿੰਘ ਪੰਧੇਰ ਖੇੜੀ, ਕੁਲਬੀਰ ਸਿੰਘ ਬੇਰ ਕਲਾਂ, ਨਾਨਕ ਸਿੰਘ, ਨੰਬਰਦਾਰ ਸ਼ਮਸ਼ੇਰ ਸਿੰਘ, ਸ਼ੁਭਾਸ਼ ਗੋਇਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਫ਼ਾਈ ਕਰਮੀ ਹਾਜ਼ਿਰ ਸਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ ਰਾਹੀਂ ਪਿੰਡਾਂ ਵਿੱਚ ਦਿੱਤਾ ਜਾ ਰਿਹਾ ਹੈ... ਅਗਲੀ ਖ਼ਬਰ ਨੌਜਵਾਨਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਜਾਣ- ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।